For the best experience, open
https://m.punjabitribuneonline.com
on your mobile browser.
Advertisement

ਸਰਕਾਰ ਨੇ ਜਿਨਸੀ ਸੋਸ਼ਣ ਮਾਮਲੇ ’ਚ ਸੀਆਰਪੀਐੱਫ ਦੇ ਡੀਆਈਜੀ ਖਜਾਨ ਸਿੰਘ ਨੂੰ ਬਰਖਾਸਤ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ

02:17 PM Apr 26, 2024 IST
ਸਰਕਾਰ ਨੇ ਜਿਨਸੀ ਸੋਸ਼ਣ ਮਾਮਲੇ ’ਚ ਸੀਆਰਪੀਐੱਫ ਦੇ ਡੀਆਈਜੀ ਖਜਾਨ ਸਿੰਘ ਨੂੰ ਬਰਖਾਸਤ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ
Advertisement

ਨਵੀਂ ਦਿੱਲੀ, 26 ਅਪਰੈਲ
ਕੇਂਦਰ ਸਰਕਾਰ ਨੇ ਨੀਮ ਫੌਜੀ ਬਲਾਂ ਵਿਚ ਕੰਮ ਕਰਨ ਵਾਲੀਆਂ ਕੁਝ ਔਰਤਾਂ ਵੱਲੋਂ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਕਾਰਨ ਸੀਆਰਪੀਐੱਫ ਦੇ ਡੀਆਈਜੀ ਰੈਂਕ ਦੇ ਸਾਬਕਾ ਮੁੱਖ ਖੇਡ ਅਧਿਕਾਰੀ ਨੂੰ ਬਰਖਾਸਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਨੇ  ਯੂਪੀਐੱਸਸੀ ਦੀ ਸਿਫ਼ਾਰਸ਼ ਨੂੰ ਸਵੀਕਾਰ ਕਰਨ ਤੋਂ ਬਾਅਦ ਡਿਪਟੀ ਇੰਸਪੈਕਟਰ ਜਨਰਲ ਖਜਾਨ ਸਿੰਘ ਨੂੰ ਬਰਖਾਸਤ ਕਰਨ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਅਧਿਕਾਰੀ ਤੋਂ 15 ਦਿਨਾਂ ਦੇ ਅੰਦਰ ਪ੍ਰਾਪਤ ਜਵਾਬ ਨੂੰ ਧਿਆਨ ਵਿਚ ਰੱਖ ਕੇ ਅੰਤਿਮ ਹੁਕਮ ਜਾਰੀ ਕੀਤੇ ਜਾਣਗੇ। ਖਜਾਨ ਸਿੰਘ ਨੇ ਇਸ ਮਾਮਲੇ 'ਤੇ ਕੋਈ ਟਿੱਪਣੀ ਨਹੀਂ ਕੀਤੀ। ਇਸ ਸਮੇਂ ਮੁੰਬਈ ਵਿੱਚ ਤਾਇਨਾਤ ਅਧਿਕਾਰੀ ਖ਼ਿਲਾਫ਼ ਬਰਖਾਸਤਗੀ ਲਈ ਨੋਟਿਸ ਹਾਲ ਹੀ ਵਿੱਚ ਜਾਰੀ ਕੀਤਾ ਗਿਆ, ਜਦੋਂ ਸੀਆਰਪੀਐੱਫ ਵੱਲੋਂ ਕੀਤੀ ਜਾਂਚ ਵਿੱਚ ਉਸ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਵਿੱਚ ਦੋਸ਼ੀ ਪਾਇਆ ਗਿਆ। ਸੀਆਰਪੀਐੱਫ ਹੈੱਡਕੁਆਰਟਰ ਨੇ ਅੰਦਰੂਨੀ ਕਮੇਟੀ ਵੱਲੋਂ ਤਿਆਰ ਕੀਤੀ ਜਾਂਚ ਰਿਪੋਰਟ ਨੂੰ ਸਵੀਕਾਰ ਕਰ ਲਿਆ ਅਤੇ ਅਨੁਸ਼ਾਸਨੀ ਕਾਰਵਾਈ ਕਰਨ ਲਈ ਇਸ ਨੂੰ ਯੂਪੀਐੱਸਸੀ ਅਤੇ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤਾ। ਸੂਤਰਾਂ ਨੇ ਦੱਸਿਆ ਕਿ ਯੂਪੀਐਸਸੀ ਅਤੇ ਮੰਤਰਾਲੇ ਨੇ ਇਸ ਲਈ ਖਜਾਨ ਸਿੰਘ ਨੂੰ ਬਰਖਾਸਤ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਅਧਿਕਾਰੀ ਘੱਟੋ-ਘੱਟ ਦੋ ਅਜਿਹੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਇੱਕ ਮਾਮਲੇ ਵਿੱਚ ਬਰਖਾਸਤਗੀ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਇਕ ਹੋਰ ਮਾਮਲਾ ਵੀ ਜਾਰੀ ਹੈ। ਖਜਾਨ ਸਿੰਘ ਨੇ ਦੇਸ਼ ਦੀ ਸਭ ਤੋਂ ਵੱਡੀ ਅਰਧ ਸੈਨਿਕ ਬਲ ਕੇਂਦਰੀ ਰਿਜ਼ਰਵ ਪੁਲੀਸ ਬਲ ਦੇ ਮੁੱਖ ਖੇਡ ਅਧਿਕਾਰੀ ਵਜੋਂ ਸੇਵਾ ਨਿਭਾਈ। ਉਸ ਨੇ 1986 ਸਿਓਲ ਏਸ਼ੀਅਨ ਖੇਡਾਂ ਵਿੱਚ 200 ਮੀਟਰ ਬਟਰਫਲਾਈ ਈਵੈਂਟ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਜੋ 1951 ਤੋਂ ਬਾਅਦ ਤੈਰਾਕੀ ਵਿੱਚ ਭਾਰਤ ਦਾ ਪਹਿਲਾ ਤਗਮਾ ਸੀ। ਉਸ ਨੇ ਪਹਿਲਾਂ ਦੋਸ਼ਾਂ ਤੋਂ ਇਨਕਾਰ ਕੀਤਾ ਸੀ ਅਤੇ ਕਿਹਾ ਸੀ ਕਿ ਜਿਨਸੀ ਸ਼ੋਸ਼ਣ ਦੇ ਦੋਸ਼ ਬਿਲਕੁਲ ਝੂਠ ਸਨ।

Advertisement

Advertisement
Author Image

Advertisement
Advertisement
×