For the best experience, open
https://m.punjabitribuneonline.com
on your mobile browser.
Advertisement

ਸਰਕਾਰ ਨੇ 158 ਆਯੂਸ਼ ਸਿਹਤ ਤੇ ਤੰਦਰੁਸਤੀ ਕੇਂਦਰ ਅਪਗ੍ਰੇਡ ਕੀਤੇ: ਬਲਬੀਰ ਸਿੰਘ

07:49 AM Dec 19, 2023 IST
ਸਰਕਾਰ ਨੇ 158 ਆਯੂਸ਼ ਸਿਹਤ ਤੇ ਤੰਦਰੁਸਤੀ ਕੇਂਦਰ ਅਪਗ੍ਰੇਡ ਕੀਤੇ  ਬਲਬੀਰ ਸਿੰਘ
ਪ੍ਰੋਗਰਾਮ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਦਸੰਬਰ
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੈਕਟਰ-26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮਗਸੀਪਾ) ਵਿੱਚ ਆਯੁੂਸ਼ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਬਾਰੇ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ 158 ਆਯੂਸ਼ ਸਿਹਤ ਤੇ ਤੰਦਰੁਸਤੀ ਕੇਂਦਰ ਅਪਗ੍ਰੇਡ ਕੀਤੇ ਹਨ। ਇਨ੍ਹਾਂ ਸਾਰੇ ਕੇਂਦਰਾਂ ਵਿੱਚ ਹਰਬਲ ਗਾਰਡਨ ਸਥਾਪਤ ਕੀਤੇ ਜਾ ਰਹੇ ਹਨ ਤਾਂ ਜੋ ਲੋਕ ਆਮ ਬਿਮਾਰੀਆਂ ਤੋਂ ਨਿਜਾਤ ਪਾਉਣ ਲਈ ਐਲੋਪੈਥੀ ਦਵਾਈਆਂ ’ਤੇ ਨਿਰਭਰ ਹੋਣ ਦੀ ਥਾਂ ਜੜ੍ਹੀ-ਬੂਟੀਆਂ ਵਾਲੀਆਂ ਕੁਦਰਤੀ ਦਵਾਈਆਂ ਦੀ ਵਰਤੋਂ ਕਰ ਸਕਣ। ਉਨ੍ਹਾਂ ਕਿਹਾ ਕਿ ਆਯੁਰਵੈਦ ਦਾ ਮੁੱਖ ਉਦੇਸ਼ ਬਿਮਾਰੀ ਦੀ ਰੋਕਥਾਮ ਤੇ ਸਿਹਤ ਸੰਭਾਲ ਹੁੰਦਾ ਹੈ ਅਤੇ ਪੰਜਾਬ ਸਰਕਾਰ ਸੂਬੇ ਵਿੱਚ ‘ਆਯੁਰਵੇਦ’ ਨੂੰ ਸੁਰਜੀਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਇਸ ਮੌਕੇ ਸਿਹਤ ਮੰਤਰੀ ਨੇ ਸਿਖਲਾਈ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਸਾਰੇ ਪ੍ਰਤੀਭਾਗੀਆਂ ਨੂੰ ਰੋਲ ਮਾਡਲ ਬਣਨ ਅਤੇ ਇਸ ਚੰਗੀ ਪੁਰਾਤਨ ਭਾਰਤੀ ਇਲਾਜ ਪ੍ਰਣਾਲੀ ਨੂੰ ਸੁਰਜੀਤ ਕਰਨ ਵਿੱਚ ਸੂਬਾ ਸਰਕਾਰ ਦੀ ਮਦਦ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਲੋਕਾਂ ਨੂੰ ਸਵੈ-ਇੱਛਾ ਨਾਲ ਘਰਾਂ ਨੇੜੇ ਯੋਗ ਸੈਸ਼ਨ ਕਰਵਾਉਣ ਤੇ ਆਯੁਰਵੈਦ ਪ੍ਰਤੀ ਹੋਰਨਾਂ ਨੂੰ ਜਾਗਰੂਕ ਕਰਨ ਲਈ ਵੀ ਕਿਹਾ। ਇਸ ਵਰਕਸ਼ਾਪ ਵਿੱਚ ਸੂਬੇ ਭਰ ਦੇ ਸਾਰੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ, ਆਯੁਰਵੈਦਿਕ ਮੈਡੀਕਲ ਅਫ਼ਸਰ, ਉਪਵੈਦ ਅਤੇ ਯੋਗ ਇੰਸਟਰੱਕਟਰਾਂ ਨੇ ਹਿੱਸਾ ਲਿਆ।

Advertisement

Advertisement
Advertisement
Author Image

joginder kumar

View all posts

Advertisement