ਬ੍ਰਿਜ ਭੂਸ਼ਣ ਨੂੰ ਬਚਾਉਣ ਲਈ ਸਰਕਾਰ ਨੂੰ ਵੱਡਾ ਖਮਿਆਜ਼ਾ ਭੁਗਤਨਾ ਪਏਗਾ: ਕਾਂਗਰਸ
10:02 PM Jun 23, 2023 IST
ਨਵੀਂ ਦਿੱਲੀ, 7 ਜੂਨ
Advertisement
ਕਾਂਗਰਸ ਨੇ ਅੱਜ ਕਿਹਾ ਹੈ ਕਿ ਕੇਂਦਰ ਸਰਕਾਰ ਮਹਿਲਾ ਭਲਵਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਣ ਸਿੰਘ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸਰਕਾਰ ਨੂੰ ਇਸ ਦਾ ਵੱਡਾ ਖਮਿਆਜ਼ਾ ਭੁਗਤਨਾ ਪਏਗਾ ਕਿਉਂਕਿ ਦੇਸ਼ ਵਾਸੀ ਸਭ ਕੁਝ ਦੇਖ ਰਹੇ ਹਨ। ਜ਼ਿਕਰਯੋਗ ਹੈ ਕਿ ਮਹਿਲਾ ਭਲਵਾਨਾਂ ਨੇ ਬ੍ਰਿਜ ਭੂਸ਼ਣ ‘ਤੇ ਸਰੀਰਕ ਸ਼ੋਸ਼ਣ ਦੇ ਦੋਸ਼ ਲਾਏ ਹਨ ਅਤੇ ਕੇਂਦਰ ਸਰਕਾਰ ਨੇ ਭਲਵਾਨਾਂ ਨੂੰ ਗੱਲਬਾਤ ਲਈ ਸੱਦਿਆ ਹੋਇਆ ਹੈ। ਜਦੋਂ ਇਸ ਬਾਰੇ ਕਾਂਗਰਸ ਦੇ ਬੁਲਾਰੇ ਦੀਪਿੰਦਰ ਹੁੱਡਾ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਇਸ ਗੱਲਬਾਤ ਦੇ ਸਿੱਟੇ ਦੀ ਉਡੀਕ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਦੀਆਂ ਮਹਿਲਾ ਭਲਵਾਨਾਂ ਵੱਲੋਂ ਇਨਸਾਫ ਲਈ ਕੀਤੇ ਜਾ ਰਹੇ ਸੰਘਰਸ਼ ਨਾਲ ਖੜ੍ਹੀ ਹੈ ਅਤੇ ਇਹ ਸਾਥ ਉਦੋਂ ਤਕ ਰਹੇਗਾ ਜਦੋਂ ਤਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲ ਜਾਂਦਾ। -ਪੀਟੀਆਈ
Advertisement
Advertisement