For the best experience, open
https://m.punjabitribuneonline.com
on your mobile browser.
Advertisement

ਜੀਪੀ ਨੇ ਦਸ ਸਾਲਾਂ ’ਚ ਚਾਰ ਪਾਰਟੀਆਂ ਬਦਲੀਆਂ: ਅਮਰ ਸਿੰਘ

07:35 AM Apr 28, 2024 IST
ਜੀਪੀ ਨੇ ਦਸ ਸਾਲਾਂ ’ਚ ਚਾਰ ਪਾਰਟੀਆਂ ਬਦਲੀਆਂ  ਅਮਰ ਸਿੰਘ
ਪਿੰਡ ਖਾਨਪੁਰ ਵਿੱਚ ਕਾਂਗਰਸੀ ਵਰਕਰਾਂ ਨਾਲ ਡਾ. ਅਮਰ ਸਿੰਘ ਅਤੇ ਹੋਰ।
Advertisement

ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 27 ਅਪਰੈਲ
ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਡਾ. ਅਮਰ ਸਿੰਘ ਅੱਜ ਹਲਕਾ ਸਾਹਨੇਵਾਲ ਦੇ ਪਿੰਡ ਖਾਨਪੁਰ ਵਿੱਚ ਚੋਣ ਪ੍ਰਚਾਰ ਲਈ ਪੁੱਜੇ। ਉਨਾਂ ਨੇ ਆਪ ਉਮੀਦਵਾਰ ਜੀਪੀ ਸਿੰਘ ਅਤੇ ਭਾਜਪਾ ਤੇ ਤਿੱਖੇ ਹਮਲੇ ਕੀਤੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਉਮੀਦਵਾਰ ਜੀਪੀ ਸਿੰਘ ਨੇ 10 ਸਾਲਾਂ ਵਿੱਚ 4 ਪਾਰਟੀਆਂ ਬਦਲੀਆਂ ਅਤੇ ਹੁਣ ਆਉਣ ਵਾਲੇ ਸਮੇਂ ਵਿੱਚ ਭਾਜਪਾ ਵਿੱਚ ਵੀ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕ ਦਲਬਦਲੂਆਂ ਨੂੰ ਮੂੰਹ ਨਹੀਂ ਲਾ ਰਹੇ। ਡਾ. ਅਮਰ ਸਿੰਘ ਨੇ ਭਾਜਪਾ ’ਤੇ ਵਰ੍ਹਦਿਆਂ ਕਿਹਾ ਕਿ ਦੇਸ਼ ਦੀਆਂ ਪਹਿਲੇ ਗੇੜ ਦੀਆਂ ਚੋਣਾਂ ਵਿੱਚ ਹੀ ਭਾਜਪਾ ਦੇ 400 ਸੀਟਾਂ ਤੋਂ ਵੱਧ ਪ੍ਰਾਪਤ ਕਰਨ ਦੇ ਦਾਅਵਿਆਂ ਦੀ ਫੂਕ ਨਿਕਲ ਗਈ ਅੱਜ ਜੋ ਸਰਵੇ ਸਾਹਮਣੇ ਆ ਰਹੇ ਹਨ ਉਸ ਵਿਚ ਭਾਜਪਾ 200 ਤੋਂ ਵੱਧ ਦਾ ਅੰਕੜਾ ਪਾਰ ਨਹੀਂ ਕਰ ਸਕੇਗੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਅਮਰ ਸਿੰਘ ਨੇ ਕਿਹਾ ਕਿ ਜੇ ਸੱਤਾ ਵਿੱਚ ਭਾਜਪਾ ਮੁੜ ਆ ਗਈ ਤਾਂ ਪੰਜਾਬ ਦੀਆਂ ਉਪਜਾਊ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਸਪੁਰਦ ਕਰਨ ਦੀ ਤਿਆਰੀ ਵਿੱਚ ਹੈ ਜਿਸ ਨਾਲ ਸੂਬੇ ਦਾ ਕਿਸਾਨ ਬੇਜ਼ਮੀਨਾ ਹੋ ਜਾਵੇਗਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਅਤੇ ਕਾਂਗਰਸੀ ਆਗੂ ਸ਼ਕਤੀ ਆਨੰਦ ਨੇ ਕਿਹਾ ਕਿ ‘ਆਪ’ ਦੇ ਪਿਛਲੇ 2 ਸਾਲ ਦੇ ਕਾਰਜਕਾਲ ਦੌਰਾਨ ਪਿੰਡਾਂ ਵਿੱਚ ਕੋਈ ਗਰਾਂਟ ਨਹੀਂ ਦਿੱਤੀ ਗਈ, ਜਦਕਿ ਐੱਮਪੀ ਡਾ. ਅਮਰ ਸਿੰਘ ਨੇ ਅਖਤਿਆਰੀ ਕੋਟੇ ਵਿੱਚੋਂ 2 ਕਰੋੜ ਰੁਪਏ ਦਿੱਤੇ। ਇਸ ਮੌਕੇ ਬਿੱਟੂ ਸਰਪੰਚ ਖਾਨਪੁਰ, ਐਡਵੋਕੇਟ ਕਪਿਲ ਆਨੰਦ, ਤਾਜਪਰਵਿੰਦਰ ਸਿੰਘ ਸੋਨੂੰ, ਸਾਬਕਾ ਕੌਂਸਲਰ ਪਰਮਜੀਤ ਪੰਮੀ ਮੌਜੂਦ ਸਨ।

Advertisement

ਦੇਸ਼ ਨੂੰ ਬਚਾਉਣ ਲਈ ਕਾਂਗਰਸ ਇਕੋ ਇੱਕ ਵਸੀਲਾ ਕਰਾਰ

ਦੋਰਾਹਾ (ਨਿੱਜੀ ਪੱਤਰ ਪ੍ਰੇਰਕ): ਇੱਥੇ ਅੱਜ ਇਥੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ.ਅਮਰ ਸਿੰਘ ਨੇ ਇੱਕਠ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਅੱਜ ਦੇ ਸਮੇਂ ਦੇਸ਼ ਨੂੰ ਬਚਾਉਣ ਲਈ ਕਾਂਗਰਸ ਹੀ ਇਕੋ ਇਕ ਵਸੀਲਾ ਨਜ਼ਰ ਆ ਰਹੀ ਹੈ ਕਿਉਂਕਿ ਝੂਠੇ ਵਾਅਦਿਆਂ ਨਾਲ ਸੱਤਾ ਵਿਚ ਆਈਆਂ ਸਰਕਾਰਾਂ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਲੋਕਾਂ ਨੂੰ ਵੱਡੇ ਵੱਡੇ ਸੁਪਨੇ ਦਿਖਾਉਂਦਿਆਂ ਵਾਅਦੇ ਕੀਤੇ ਪਰ ਸੱਤਾ ਵਿੱਚ ਆਉਣ ਉਪਰੰਤ ਹਰ ਵਾਅਦੇ ਨੂੰ ਪੂਰਾ ਕਰਨ ਤੋਂ ਟਾਲ ਮਟੋਲ ਕਰਨਾ ਅਰੰਭ ਦਿੱਤਾ। ਇਸ ਮੌਕੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਰੁਪਿੰਦਰ ਸਿੰਘ ਰਾਜਾਗਿੱਲ, ਬੰਤ ਸਿੰਘ ਦੋਬੁਰਜੀ, ਕਮਲਜੀਤ ਸਿੰਘ, ਕਸਤੂਰੀ ਲਾਲ ਹਾਜ਼ਰ ਸਨ।

Advertisement
Author Image

joginder kumar

View all posts

Advertisement
Advertisement
×