For the best experience, open
https://m.punjabitribuneonline.com
on your mobile browser.
Advertisement

ਜੀਪੀ ਨੇ ਕੁਝ ਸਾਲਾਂ ਵਿੱਚ ਕਈ ਪਾਰਟੀਆਂ ਬਦਲੀਆਂ: ਅਮਰ ਸਿੰਘ

08:32 AM May 03, 2024 IST
ਜੀਪੀ ਨੇ ਕੁਝ ਸਾਲਾਂ ਵਿੱਚ ਕਈ ਪਾਰਟੀਆਂ ਬਦਲੀਆਂ  ਅਮਰ ਸਿੰਘ
ਪਿੰਡ ਨੱਥੋਵਾਲ ਵਿੱਚ ਸਮਰਥਕਾਂ ਨੂੰ ਸੰਬੋਧਨ ਕਰਦੇ ਹੋਏ ਡਾਕਟਰ ਅਮਰ ਸਿੰਘ। -ਫੋਟੋ: ਗਿੱਲ
Advertisement

ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 2 ਮਈ
ਲੋਕ ਸਭਾ ਹਲਕਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਡਾ. ਅਮਰ ਸਿੰਘ ਨੇ ਪਿੰਡ ਨੱਥੋਵਾਲ ਵਿੱਚ ਆਪਣੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਬਾਰੇ ਕਿਹਾ ਕਿ ਉਹ ਕੁਝ ਸਾਲਾਂ ਵਿੱਚ ਕਈ ਪਾਰਟੀਆਂ ਬਦਲ ਚੁੱਕੇ ਹਨ ਅਤੇ ਉਹ ਹੁਣ ਕਿੰਨੇ ਦਿਨ ਟਿਕੇ ਰਹਿਣਗੇ ਕਹਿਣਾ ਸੰਭਵ ਨਹੀਂ ਹੈ। ਉਨ੍ਹਾਂ ਆਮ ਆਦਮੀ ਪਾਰਟੀ ਅਤੇ ਭਾਜਪਾ ਨੂੰ ਨਿਸ਼ਾਨੇ ’ਤੇ ਲੈਂਦੇ ਹੋਏ ਕਿਹਾ ਕਿ ਝੂਠੇ ਲਾਰਿਆਂ ਦੇ ਸਹਾਰੇ ਲੋਕਾਂ ਨੂੰ ਜ਼ਿਆਦਾ ਦਿਨ ਮੂਰਖ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਹਰ ਸਾਲ ਦੋ ਕਰੋੜ ਰੁਜ਼ਗਾਰ ਦੇਣ ਅਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਹਵਾ-ਹਵਾਈ ਹੀ ਸਾਬਤ ਹੋਏ ਹਨ। ਪਿੰਡ ਨੱਥੋਵਾਲ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਡਾਕਟਰ ਅਮਰ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਕਰਵਾਏ ਵਿਕਾਸ ਕਾਰਜਾਂ ਦਾ ਹਿਸਾਬ ਕਿਤਾਬ ਲੋਕਾਂ ਸਾਹਮਣੇ ਰੱਖਿਆ ਅਤੇ ਮੁੜ ਫ਼ਤਵਾ ਮੰਗਿਆ। ਸਰਪੰਚ ਜਸਵੀਰ ਕੌਰ ਦੀ ਅਗਵਾਈ ਵਿੱਚ ਸਮੁੱਚੀ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਡਾਕਟਰ ਅਮਰ ਸਿੰਘ ਨੂੰ ਸਮਰਥਨ ਦਾ ਭਰੋਸਾ ਦਿੱਤਾ।

Advertisement

ਪਾਇਲ ਵਿੱਚ ਅਮਰ ਸਿੰਘ ਦੇ ਦਫ਼ਤਰ ਦਾ ਉਦਘਾਟਨ

ਪਾਇਲ (ਪੱਤਰ ਪ੍ਰੇਰਕ): ਇੱਥੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਦੇ ਚੋਣ ਦਫਤਰ ਦਾ ਉਦਘਾਟਨ ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ ਕੋਟਲੀ ਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਵੱਲੋਂ ਹਲਕੇ ਦੇ ਵਰਕਰਾਂ ਦੀ ਹਾਜ਼ਰੀ ਵਿੱਚ ਕੀਤਾ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਅਮਰ ਸਿੰਘ ਨੇ ਕਿਹਾ ਕਿ ਕੇਂਦਰ ਦੀ ਸੱਤਾ ’ਤੇ ਕਾਬਜ਼ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਮੁਲਕ ’ਚ ਵੰਡੀਆਂ ਪਾਉਣ ਦਾ ਕੰਮ ਕਰ ਰਹੀ ਹੈ। ਉਹ ਆਏ ਦਿਨ ਦੇਸ਼ ਅੰਦਰ ਫਿਰਕਾਪ੍ਰਸਤੀ ਦੀ ਅੱਗ ਲਗਾਉਂਦੇ ਜਾ ਰਹੇ ਹਨ। ਇਸ ਮੌਕੇ ਹਾਜ਼ਰ ਸੈਂਕੜੇ ਲੋਕਾਂ ਨੇ ਹੱਥ ਖੜ੍ਹੇ ਕਰਕੇ ਕਾਂਗਰਸ ਪਾਰਟੀ ਨਾਲ ਡਟਣ ਦਾ ਭਰੋਸਾ ਦਿੱਤਾ।

Advertisement
Author Image

joginder kumar

View all posts

Advertisement
Advertisement
×