ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਨਾਜ ਘਪਲਾ: ਵਿਜੀਲੈਂਸ ਵੱਲੋਂ ਪਨਸਪ ਦਾ ਭਗੌੜਾ ਸਾਬਕਾ ਜ਼ਿਲ੍ਹਾ ਮੈਨੇਜਰ ਗ੍ਰਿਫ਼ਤਾਰ

07:36 AM Sep 24, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 23 ਸਤੰਬਰ
ਕਰੋੜਾਂ ਰੁਪਏ ਦੇ ਅਨਾਜ ਘਪਲੇ ਵਿੱਚ ਭਗੌੜੇ ਪਨਸਪ ਦੇ ਸਾਬਕਾ ਜ਼ਿਲ੍ਹਾ ਮੈਨੇਜਰ ਜਗਨਦੀਪ ਸਿੰਘ ਢਿੱਲੋਂ ਨੂੰ ਆਖ਼ਰਕਾਰ ਵਿਜੀਲੈਂਸ ਟੀਮ ਨੇ ਗ੍ਰਿਫ਼ਤਾਰ ਕਰ ਲਿਆ ਹੈ। ਕਿਸੇ ਵੀ ਪੱਖ ਤੋਂ ਕੋਈ ਰਾਹਤ ਨਾ ਮਿਲਣ ’ਤੇ ਸਾਬਕਾ ਮੈਨੇਜਰ ਤੇ ਮੁਲਜ਼ਮ ਜਗਨਦੀਪ ਸਿੰਘ ਢਿੱਲੋਂ ਨੇ ਅਦਾਲਤ ’ਚ ਆਤਮ ਸਮਰਪਣ ਕਰ ਦਿੱਤਾ, ਜਿਸ ਤੋਂ ਬਾਅਦ ਵਿਜੀਲੈਂਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਵਿਜੀਲੈਂਸ ਦੇ ਐਸਐਸਪੀ ਰਾਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਜਗਨਦੀਪ ਸਿੰਘ ਢਿੱਲੋਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਿੱਚ ਫਸਲਾਂ ਦੀ ਢੋਆ-ਢੁਆਈ ਨਾਲ ਸਬੰਧਤ ਟੈਂਡਰਾਂ ਦੇ ਘਪਲੇ ਵਿੱਚ ਲੋੜੀਂਦਾ ਸੀ। ਇਸ ਮਾਮਲੇ ਵਿਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਸਣੇ ਹੋਰਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਲੁਧਿਆਣਾ ਰੇਂਜ ਥਾਣੇ ਵਿੱਚ ਭ੍ਰਿਸ਼ਟਾਚਾਰ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।

Advertisement

Advertisement