ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੇਲਾ ਕਾਲਜ ਪੁੱਜਿਆ ਗ੍ਰਾਮ ਸਭਾ ਚੇਤਨਾ ਕਾਫ਼ਲਾ

07:32 AM Sep 05, 2024 IST
ਕਾਲਜ ਬੇਲਾ ਵਿੱਚ ਕਾਫ਼ਲੇ ਦਾ ਸਵਾਗਤ ਕਰਦੇ ਹੋਏ ਪ੍ਰਬੰਧਕ।

ਸੰਜੀਵ ਬੱਬੀ
ਚਮਕੌਰ ਸਾਹਿਬ, 4 ਸਤੰਬਰ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿੱਚ ‘ਪਿੰਡ ਬਚਾਓ, ਪੰਜਾਬ ਬਚਾਓ ਮਿਸ਼ਨ’ ਤਹਿਤ ਆਰੰਭ ਹੋਇਆ ‘ਗ੍ਰਾਮ ਸਭਾ ਚੇਤਨਾ ਕਾਫ਼ਲਾ’ ਪੁੱਜਾ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਇਸ ਕਾਫ਼ਲੇ ਦਾ ਸਵਾਗਤ ਕੀਤਾ। ਡਾ. ਮਮਤਾ ਅਰੋੜਾ ਨੇ ਦੱਸਿਆ ਕਿ ਕਾਫ਼ਲੇ ਦੇ ਮੁੱਖ ਬੁਲਾਰੇ ਡਾ. ਪਿਆਰੇ ਲਾਲ ਗਰਗ ਨੇ ਪੰਜਾਬ ਦੇ ਪਿੰਡਾਂ ਵਿੱਚ ਗ੍ਰਾਮ ਪੰਚਾਇਤਾਂ ਦੀ ਭੂਮਿਕਾ ’ਤੇ ਚਾਨਣਾ ਪਾਇਆ। ਉਨ੍ਹਾਂ ਪੰਚਾਇਤੀ ਚੋਣਾਂ ਅਤੇ ਗ੍ਰਾਮ ਸਭਾਵਾਂ ਵਿੱਚ ਨੌਜਵਾਨ ਦੀ ਭਾਗੀਦਾਰੀ ਸਬੰਧੀ ਵੀ ਚਰਚਾ ਕੀਤੀ। ਵਿਸ਼ੇਸ਼ ਬੁਲਾਰੇ ਗਿਆਨੀ ਕੇਵਲ ਸਿੰਘ ਨੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਅਤੇ ਚੰਗੀ ਅਗਵਾਈ ਦੀਆਂ ਉਦਾਹਾਰਨਾਂ ਦਿੰਦੇ ਹੋਏ ਪੰਜਾਬ ਦੇ ਪਿੰਡਾਂ ਨੂੰ ਸਹੀ ਸਿਆਸਤੀ ਦੌਰ ਵੱਲ ਲਿਜਾਣ ਲਈ ਨਸ਼ਾ ਮੁਕਤੀ ਅਤੇ ਸੌੜੀਆਂ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਲਾਮਬੰਦ ਹੋਣ ਲਈ ਕਿਹਾ। ਇਸ ਮੌਕੇ ਕਰਨੈਲ ਸਿੰਘ, ਅਰਸ਼ਦੀਪ ਕੌਰ, ਭਾਈ ਸ਼ਮਿੰਦਰ ਸਿੰਘ ਭੱਕੂ ਮਾਜਰਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਪ੍ਰੋ. ਹਰਪ੍ਰੀਤ ਸਿੰਘ, ਦਰਸ਼ਨ ਸਿੰਘ ਧਨੇਠਾ, ਕਰਨੈਲ ਸਿੰਘ. ਖੁਸ਼ਹਾਲ ਸਿੰਘ, ਡਾ. ਬਿਮਲ ਭਨੋਟ ਅਤੇ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।

Advertisement

Advertisement