ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿੰਡ ਜਹਾਨਪੁਰ ਪੁੱਜਾ ਗ੍ਰਾਮ ਸਭਾ ਚੇਤਨਾ ਕਾਫ਼ਲਾ

07:24 AM Sep 22, 2024 IST

ਪੱਤਰ ਪ੍ਰੇਰਕ
ਮੁਕੇਰੀਆਂ, 21 ਸਤੰਬਰ
ਪੰਚਾਇਤੀ ਰਾਜ ਸੰਸਥਾਵਾਂ ਦੀ ਮਜ਼ਬੂਤੀ ਅਤੇ ਗ੍ਰਾਮ ਸਭਾ ਦੀ ਕਾਰਜ ਪ੍ਰਣਾਲੀ ਬਾਰੇ ਜਾਗਰੂਕ ਕਰਨ ਲਈ ਸ਼ੁਰੂ ਕੀਤੀ ‘ਪਿੰਡ ਬਚਾਓ ਪੰਜਾਬ ਬਚਾਓ’ ਮੁਹਿੰਮ ਤਹਿਤ ਨੇੜਲੇ ਪਿੰਡ ਜਹਾਨਪੁਰ ਵਿੱਚ ਸੈਮੀਨਾਰ ਕਰਵਾਇਆ ਗਿਆ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਦੀ ਅਗਵਾਈ ਵਿਚਲੇ ਕਾਫ਼ਲੇ ਦਾ ਸਵਾਗਤ ਪੱਗੜੀ ਸੰਭਾਲ ਲਹਿਰ ਦੇ ਪ੍ਰਧਾਨ ਸਤਨਾਮ ਸਿੰਘ ਬਾਗੜੀਆਂ ਅਤੇ ਗੁਰਨਾਮ ਸਿੰਘ ਜਹਾਨਪੁਰ ਨੇ ਕੀਤਾ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਗ੍ਰਾਮ ਸਭਾ ਬਾਰੇ ਪੰਜਾਬ ਭਰ ਦੇ ਪਿੰਡਾਂ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ 2 ਸਤੰਬਰ ਤੋਂ 30 ਸਤੰਬਰ ਤੱਕ ‘ਗ੍ਰਾਮ ਸਭਾ ਚੇਤਨਾ ਕਾਫ਼ਲਾ’ ਕੱਢਿਆ ਜਾ ਰਿਹਾ ਹੈ। ਦਰਸ਼ਨ ਸਿੰਘ ਧਨੇਠਾ ਨੇ ਕਿਹਾ ਕਿ ਗ੍ਰਾਮ ਸਭਾ ਸਾਡੇ ਤੋਂ ਹਥਿਆਈ ਜਾ ਚੁੱਕੀ ਹੈ। ਬੁਲਾਰੇ ਹਮੀਰ ਸਿੰਘ ਨੇ ਗ੍ਰਾਮ ਸਭਾ ਤੇ ਲੋਕਾਂ ਦੇ ਏਕੇ ਦੀ ਗੱਲ ਕਰਦਿਆਂ ਕਿਹਾ ਕਿ ਕਿਸਾਨ ਅੰਦੋਲਨ ਵਰਗਾ ਮਾਹੌਲ ਪਿੰਡਾਂ ਵਿੱਚੋਂ ਖਤਮ ਹੁੰਦਾ ਜਾ ਰਿਹਾ ਹੈ। ਪ੍ਰੋ. ਬਿਮਲ ਭਨੋਟ ਨੇ ਕਿਹਾ ਕਿ ਜੇਕਰ ਅਸੀਂ ਧਰਤੀ ਅਤੇ ਆਪਣੇ ਆਲੇ ਦੁਆਲੇ ਨੂੰ ਨਾ ਸਾਂਭਿਆ ਤਾਂ ਸਮਾਜ ਉੱਜੜਨ ਕਿਨਾਰੇ ਪਹੁੰਚ ਜਾਵੇਗਾ। ਗਿਆਨੀ ਕੇਵਲ ਸਿੰਘ ਨੇ ਲੋਕਾਂ ਨੂੰ ਸਰਬਸੰਮਤੀ ਨਾਲ ਪੰਚਾਇਤ ਚੁਣਨ ਲਈ ਅਪੀਲ ਕੀਤੀ ਤੇ ਨਸ਼ਾ ਜਾਂ ਪੈਸਾ ਵੰਡਣ ਵਾਲੇ ਲੋਕਾਂ ਨੂੰ ਵੋਟਾਂ ਨਾ ਪਾਉਣ ਦਾ ਸੱਦਾ ਦਿੱਤਾ।

Advertisement

Advertisement