For the best experience, open
https://m.punjabitribuneonline.com
on your mobile browser.
Advertisement

ਟਰੈਕਟਰ-ਟਰਾਲੀ ਪਲਟਣ ਕਾਰਨ ਨਾਨੇ-ਦੋਹਤੇ ਦੀ ਮੌਤ

11:46 AM Apr 14, 2024 IST
ਟਰੈਕਟਰ ਟਰਾਲੀ ਪਲਟਣ ਕਾਰਨ ਨਾਨੇ ਦੋਹਤੇ ਦੀ ਮੌਤ
ਹਾਦਸਾਗ੍ਰਸਤ ਟਰੈਕਟਰ ਟਰਾਲੀ ਤੇ ਘਟਨਾ ਸਥਾਨ ’ਤੇ ਇਕੱਤਰ ਹੋਏ ਲੋਕ।
Advertisement

ਜਗਮੋਹਨ ਸਿੰਘ/ਬੀ.ਐਸ.ਚਾਨਾ
ਰੂਪਨਗਰ/ਸ੍ਰੀ ਕੀਰਤਪੁਰ ਸਾਹਿਬ,13 ਅਪਰੈਲ
ਅੱਜ ਕੀਰਤਪੁਰ ਸਾਹਿਬ ਵਿੱਚ ਸਥਿਤ ਦਰਗਾਹ ਪੀਰ ਬਾਬਾ ਬੁੱਢਣ ਸ਼ਾਹ ਵਿਖੇ ਵਿਸਾਖੀ ਮੌਕੇ ਟਰੈਕਟਰ ਟਰਾਲੀ ’ਤੇ ਮੱਥਾ ਟੇਕਣ ਲਈ ਆਏ ਸ਼ਰਧਾਲੂਆਂ ਦੇ ਟਰੈਕਟਰ ਦਾ ਸੰਤੁਲਨ ਵਿਗੜ ਜਾਣ ਕਾਰਨ ਹਾਦਸਾਗ੍ਰਸਤ ਹੋ ਗਿਆ, ਜਿਸ ਦੌਰਾਨ ਇੱਕ ਨੌਜਵਾਨ ਅਤੇ ਬਜ਼ੁਰਗ ਦੀ ਮੌਤ ਹੋ ਗਈ ਅਤੇ ਅੱਧੀ ਦਰਜਨ ਦੇ ਕਰੀਬ ਹੋਰ ਵਿਅਕਤੀਆਂ ਦੇ ਵੀ ਸੱਟਾਂ ਲੱਗੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਪਿੰਡ ਸ਼ੇਖਪੁਰਾ ਬਾਗ ਤੋਂ ਸੰਗਤ ਟਰੈਕਟਰ ਟਰਾਲੀ ’ਤੇ ਸਵਾਰ ਹੋ ਕੇ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਦੇ ਧਾਰਮਿਕ ਅਸਥਾਨਾਂ ’ਤੇ ਮੱਥਾ ਟੇਕਣ ਲਈ ਆਈ ਹੋਈ ਸੀ। ਜਦੋਂ ਉਹ ਦਰਗਾਹ ਪੀਰ ਬਾਬਾ ਬੁੱਢਣ ਸ਼ਾਹ ਦੀ ਦਰਗਾਹ ਤੋਂ ਵਾਪਸ ਪਰਤ ਰਹੇ ਸਨ ਤਾਂ ਫਲਾਈਓਵਰ ਦੀ ਉਤਰਾਈ ’ਤੇ ਟਰੈਕਟਰ ਟਰਾਲੀ ਦਾ ਸੰਤੁਲਨ ਵਿਗੜ ਕੇ ਪਾਣੀ ਦੀ ਨਿਕਾਸੀ ਲਈ ਬਣੇ ਨਾਲੇ ਵਿੱਚ ਟਰੈਕਟਰ ਦੇ ਟਾਇਰ ਫਸ ਕੇ ਟਰੈਕਟਰ ਨਾਲੋਂ ਵੱਖ ਹੋ ਗਏ ਤੇ ਟਰੈਕਟਰ ਦੀਵਾਰ ਨਾਲ ਜਾ ਟਕਰਾਇਆ। ਟਰਾਲੀ ਦੀ ਵੀ ਹੁੱਕ ਟੁੱਟ ਕੇ ਟਰਾਲੀ ਬੇਕਾਬੂ ਹੋ ਗਈ। ਇਸ ਦੌਰਾਨ ਟਰੈਕਟਰ ਚਾਲਕ (26) ਬਲਜੀਤ ਸਿੰਘ ਅਤੇ ਟਰੈਕਟਰ ’ਤੇ ਬੈਠਾ ਉਸ ਦਾ ਨਾਨਾ ਦਿਲਬਾਗ ਸਿੰਘ (75) ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਤੇ ਅੱਧੀ ਦਰਜਨ ਹੋਰ ਵਿਅਕਤੀਆਂ ਨੂੰ ਵੀ ਸੱਟਾਂ ਲੱਗੀਆਂ। ਜ਼ਖਮੀਆਂ ਨੂੰ ਰਾਹਗੀਰਾਂ ’ਤੇ ਪੁਲੀਸ ਦੀ ਮਦਦ ਨਾਲ ਸ੍ਰੀ ਆਨੰਦਪੁਰ ਸਾਹਿਬ ਦੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਐੱਸਐੱਚਓ ਜਤਿਨ ਕਪੂਰ ਨੇ ਦੱਸਿਆ ਕਿ ਦੋਵਾਂ ਵਿਅਕਤੀਆਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਸ੍ਰੀ ਆਨੰਦਪੁਰ ਸਾਹਿਬ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ।

Advertisement

Advertisement
Author Image

sukhwinder singh

View all posts

Advertisement
Advertisement
×