ਸਕੂਲ ਬੱਸ ਦੀ ਲਪੇਟ ਵਿੱਚ ਆਉਣ ਕਾਰਨ ਦਾਦੀ-ਪੋਤਾ ਜ਼ਖ਼ਮੀ
10:12 AM Nov 30, 2023 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਨਵੰਬਰ
ਇੱਥੋਂ ਦੇ ਸੈਕਟਰ-12 ਵਿੱਚ ਸਪੋਰਟਸ ਕੰਪਲੈਕਸ ਦੇ ਨਜ਼ਦੀਕ ਸਕੂਲ ਬੱਸ ਦੀ ਲਪੇਟ ਵਿੱਚ ਆਉਣ ਨਾਲ ਦਾਦੀ-ਪੋਤਾ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੀੜਤ ਦੀ ਪਛਾਣ ਸੁਮਿਤਰਾ ਦੇਵੀ (58) ਤੇ ਢਾਈ ਸਾਲਾ ਧਰੁਵਿਸ਼ ਸਿੰਘ ਵਜੋਂ ਹੋਈ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਥਾਣਾ ਸੈਕਟਰ-11 ਦੀ ਪੁਲੀਸ ਨੇ ਬੱਸ ਚਾਲਕ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਪਰਮਵੀਰ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਮਾਤਾ ਅਤੇ ਪੁੱਤਰ ਪੈਦਲ ਸੜਕ ਤੋਂ ਲੰਘ ਰਹੇ ਸਨ ਤਾਂ ਸਕੂਲ ਬੱਸ ਨੇ ਟੱਕਰ ਮਾਰ ਦਿੱਤੀ। ਬੱਸ ਦੀ ਲਪੇਟ ਵਿੱਚ ਆਉਣ ਨਾਲ ਦੋਵਾਂ ਦੇ ਸੱਟਾਂ ਵੱਜੀਆਂ ਹਨ। ਥਾਣਾ ਸੈਕਟਰ-11 ਦੀ ਪੁਲੀਸ ਵੱਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
Advertisement
Advertisement