ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਕੂਲੀ ਬੱਚਿਆਂ ਨੂੰ ਵਰਦੀ ਲਈ ਦਿੱਤੀ ਜਾ ਰਹੀ ਗਰਾਂਟ ਨਿਗੂਣੀ: ਪੀਰ ਮੁਹੰਮਦ

06:37 AM Jul 28, 2024 IST

ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 27 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦੇ ਬੱਚਿਆਂ ਲਈ ਮੁਫ਼ਤ ਵਰਦੀ ਸਕੀਮ ਤਹਿਤ 600 ਰੁਪਏ ਪ੍ਰਤੀ ਬੱਚਾ ਗਰਾਂਟ ਐਲਾਨੀ ਗਈ ਹੈ, ਜੋ ਬਹੁਤ ਹੀ ਨਿਗੂਣੀ ਹੈ ਕਿਉਂਕਿ 600 ਰੁਪਏ ਵਿੱਚ ਕਿਸੇ ਵੀ ਰੂਪ ਵਿੱਚ ਬੱਚਿਆਂ ਨੂੰ ਪੂਰੀ ਵਰਦੀ ਉਪਲੱਬਧ ਨਹੀਂ ਕਰਵਾਈ ਜਾ ਸਕਦੀ। ਉਨ੍ਹਾਂ ਕਿਹਾ ਕਿ ਸੂਬੇ ਦੇ ਕੁੱਝ ਸਕੂਲਾਂ ਦੇ ਅਧਿਆਪਕਾਂ ਵੱਲੋਂ ਇਸ ਦਾ ਵਿਰੋਧ ਵੀ ਦਰਜ ਕਰਵਾਇਆ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਇਨ੍ਹਾਂ ਅਧਿਆਪਕਾਂ ਨੂੰ ਤਲਬ ਕਰ ਕੇ ਖ਼ੱਜਲ-ਖੁਆਰ ਕੀਤਾ ਜਾ ਰਿਹਾ ਹੈ, ਜਿਸ ਦੀ ਅਕਾਲੀ ਦਲ ਨਿਖੇਧੀ ਕਰਦਾ ਹੈ। ਸ੍ਰੀ ਪੀਰਮੁਹੰਮਦ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪਹਿਲਾਂ ਔਰਤਾਂ ਦੇ ਖਾਤੇ ਵਿੱਚ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਪਾਉਣ ਦਾ ਵਾਅਦਾ ਪੂਰਾ ਕਰੇ। ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਹੁਣ ਤੱਕ ਇੱਕ ਲੱਖ ਕਰੋੜ ਦਾ ਹੋਰ ਕਰਜ਼ਾ ਲੈ ਕੇ ਪਹਿਲਾਂ ਤੋਂ ਹੀ ਤਿੰਨ ਲੱਖ ਕਰੋੜ ਵਾਲੇ ਕਰਜ਼ੇ ਦੀ ਪੰਡ ਹੋਰ ਭਾਰੀ ਕਰ ਦਿੱਤੀ ਹੈ।

Advertisement

Advertisement
Advertisement