ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਮਦਾਸ ਕਸਬੇ ਲਈ ਚਾਰ ਗੇਟ ਬਣਾਉਣ ਲਈ ਗਰਾਂਟ ਜਾਰੀ: ਧਾਲੀਵਾਲ

10:03 AM Sep 10, 2024 IST

ਰਾਜਨ ਮਾਨ
ਰਾਮਦਾਸ, 9 ਸਤੰਬਰ
ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਾਬਾ ਬੁੱਢਾ ਸਾਹਿਬ ਦੇ ਇਤਿਹਾਸਕ ਕਸਬੇ ਰਮਦਾਸ ਆਉਣ ਵਾਲੇ ਸਾਰੇ ਮੁੱਖ ਮਾਰਗਾਂ ’ਤੇ ਚਾਰ ਗੇਟ ਬਣਾਉਣ ਲਈ ਪੌਣੇ ਤਿੰਨ ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।
ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਧਾਲੀਵਾਲ ਨੇ ਕਿਹਾ ਕਿ ਇਸ ਇਤਿਹਾਸਕ ਕਸਬੇ ਵਿੱਚ ਬਾਬਾ ਬੁੱਢਾ ਸਾਹਿਬ ਜੀ ਨੇ ਉਸ ਵਕਤ ਚਾਰ ਗੇਟ ਬਣਵਾਏ ਸਨ। ਹੁਣ ਉਨ੍ਹਾਂ ਦੀ ਯਾਦ ਵਿੱਚ ਹੀ ਚਾਰੇ ਪਾਸੇ ਆਉਣ ਵਾਲੀਆਂ ਸੜਕਾਂ ਉੱਪਰ ਵੱਡੇ ਗੇਟ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਅਖਤਿਆਰੀ ਫੰਡਾਂ ਵਿਚੋਂ 2 ਕਰੋੜ 72 ਲੱਖ 83 ਹਜ਼ਾਰ ਰੁਪਏ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇੱਥੇ ਬਾਬਾ ਬੁੱਢਾ ਜੀ ਨੇ ਆਖਰੀ ਵਕਤ ਗੁਜ਼ਾਰਿਆ ਸੀ ਅਤੇ ਆਪਣੇ ਪ੍ਰਾਣ ਵੀ ਇਸ ਸਥਾਨ ਉੱਪਰ ਤਿਆਗੇ ਸਨ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਪਹਿਲਾਂ ਹੀ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਉਹ ਪਹਿਲ ਦੇ ਆਧਾਰ ਤੇ ਇਸ ਕੰਮ ਵਿੱਚ ਜੁੱਟ ਜਾਣ। ਸ੍ਰੀ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਹਲਕੇ ਦਾ ਵਿਕਾਸ ਹੀ ਤਰਜੀਹ ਰਹੀ ਹੈ। ਉਨ੍ਹਾਂ ਕਿਹਾ ਕਿ ਰਮਦਾਸ ਦੇ ਰੇਲਵੇ ਸਟੇਸ਼ਨ ਦਾ ਨਾਮ ਬਾਬਾ ਬੁੱਢਾ ਜੀ ਦੇ ਨਾਮ ਤੇ ਰੱਖਣ ਸਬੰਧੀ ਉਹ ਕੱਲ੍ਹ ਦਿੱਲੀ ਵਿਚ ਕੇਂਦਰੀ ਰੇਲ ਮੰਤਰੀ ਨੂੰ ਮਿਲਣਗੇ।

Advertisement

Advertisement