For the best experience, open
https://m.punjabitribuneonline.com
on your mobile browser.
Advertisement

ਟਰੈਫਿਕ ਲਾਈਟਾਂ ਲਈ ਗਰਾਂਟ ਮਨਜ਼ੂਰ

05:44 AM Feb 08, 2024 IST
ਟਰੈਫਿਕ ਲਾਈਟਾਂ ਲਈ ਗਰਾਂਟ ਮਨਜ਼ੂਰ
Advertisement

ਪੱਤਰ ਪ੍ਰੇਰਕ
ਭਵਾਨੀਗੜ੍ਹ, 7 ਫਰਵਰੀ
ਇਸ ਸ਼ਹਿਰ ਦੇ ਮੁੱਖ ਮਾਰਗ ’ਤੇ ਟਰੈਫਿਕ ਲਾਈਟਾਂ ਲਗਾਉਣ ਲਈ ਗਰਾਂਟ ਮਨਜ਼ੂਰ ਕੀਤੀ ਗਈ ਹੈ। ਇਸ ਸਬੰਧੀ ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਥੇਬੰਦਕ ਸਕੱਤਰ ਗੋਬਿੰਦ ਸਿੰਘ ਸੰਧੂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹਿਰ ਵਿੱਚੋਂ ਦੀ ਲੰਘਦੇ ਕੌਮੀ ਮਾਰਗ ’ਤੇ ਰੈਡ ਲਾਈਟਾਂ ਦਾ ਪ੍ਰਾਜੈਕਟ ਕੇਂਦਰ ਸਰਕਾਰ ਤੋਂ ਮਨਜ਼ੂਰ ਕਰਵਾ ਲਿਆ ਹੈ। ਉਨ੍ਹਾਂ ਦੱਸਿਆ ਕਿ ਭਵਾਨੀਗੜ੍ਹ ਸ਼ਹਿਰ ਵਿੱਚ ਟਰੈਫਿਕ ਸਮੱਸਿਆ ਦੇ ਹੱਲ ਲਈ ਤਿੰਨ ਵੱਖ-ਵੱਖ ਥਾਵਾਂ ’ਤੇ ਰੈਡ ਲਾਈਟਾਂ ਲਾਉਣ ਦੀ ਮਨਜ਼ੂਰੀ ਕੇਂਦਰ ਸਰਕਾਰ ਤੋਂ ਮਿਲ ਚੁੱਕੀ ਹੈ। ਇਸ ਤਰ੍ਹਾਂ ਸ਼ਹਿਰ ਦੀ ਟਰੈਫਿਕ ਵਿਵਸਥਾ ਵਿੱਚ ਕਾਫੀ ਸੁਧਾਰ ਹੋਵੇਗਾ ਅਤੇ ਲੋਕ ਹਾਦਸਿਆਂ ਦਾ ਸ਼ਿਕਾਰ ਹੋਣ ਤੋਂ ਬਚਣਗੇ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਸੰਧੂ ਨੇ ਦੋਸ਼ ਲਾਇਆ ਕਿ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸਿਮਰਨਜੀਤ ਸਿੰਘ ਮਾਨ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ’ਤੇ ਪੰਜਾਬ ਸਰਕਾਰ ਦੀ ਮੋਹਰ ਲਗਾਉਣ ਲਈ ਉਦਘਾਟਨ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸ ਮੌਕੇ ਹਲਕਾ ਸੰਗਰੂਰ ਦੇ ਜਥੇਬੰਦਕ ਸਕੱਤਰ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ, ਪਿੰਡ ਭੱਟੀਵਾਲ ਦੇ ਸਰਪੰਚ ਜਸਕਰਨ ਸਿੰਘ, ਤਲਵਿੰਦਰ ਸਿੰਘ ਮਾਨ, ਸੁਖਵਿੰਦਰ ਸਿੰਘ ਬਲਿਆਲ, ਬਿੱਕਰ ਸਿੰਘ ਚੌਹਾਨ, ਜਸਵਿੰਦਰ ਸਿੰਘ ਕਪਿਆਲ, ਅਮਨਦੀਪ ਸਿੰਘ ਭੱਟੀਵਾਲ, ਹਰਦੀਪ ਸਿੰਘ ਚੰਨੋ, ਹਰਭਜਨ ਸਿੰਘ ਹੈਪੀ ਸਮੇਤ ਆਗੂ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×