ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਹੇਠ ਗ੍ਰੰਥੀ ਗ੍ਰਿਫ਼ਤਾਰ

08:46 AM Sep 01, 2024 IST

ਪੱਰਤ ਪ੍ਰੇਰਕ
ਪਟਿਆਲਾ, 31 ਅਗਸਤ
ਇਥੇ ਲਾਹੌਰੀ ਗੇਟ ਦੀ ਪੁਲੀਸ ਨੇ ਗੁਰਬਖਸ਼ ਕਲੋਨੀ ਵਿੱਚ ਬਣੇ ਡੇਰੇ ’ਚ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਬੇਅਦਬੀ ਦੇ ਦੋਸ਼ ਹੇਠ ਗ੍ਰੰਥੀ ਸਰਬਜੋਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਬੇਅਦਬੀ ਬਾਰੇ ਪਤਾ ਲੱਗਣ ਮਗਰੋਂ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਪਾਵਨ ਸਰੂਪ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਲਿਆਂਦਾ। ਗ੍ਰੰਥੀ ਸਰਬਜੋਤ ’ਤੇ ਮਰਿਆਦਾ ਅਨੁਸਾਰ ਸੁੱਖ ਆਸਣ ਨਾ ਕਰਨ ਦਾ ਦੋਸ਼ ਲਾਇਆ ਗਿਆ ਹੈ। ਮੈਨੇਜਰ ਰਜਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਸੰਗਤ ਨੇ ਇਤਰਾਜ਼ ਦਰਜ ਕਰਵਾਇਆ ਕਿ ਸੰਚਾਲਕ ਸਰਬਜੋਤ ਸਿੰਘ ਵੱਲੋਂ ਸਿੱਖ ਧਰਮ ਦੀਆਂ ਪ੍ਰੰਪਰਾਵਾਂ ਦੇ ਉਲਟ ਮਨਮਤ ਕੀਤੀ ਜਾਂਦੀ ਹੈ ਅਤੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਸੇਵਾ ਸੰਭਾਲ ਦਾ ਧਿਆਨ ਨਹੀਂ ਰੱਖਿਆ ਜਾ ਰਿਹਾ। ਜਾਂਚ ਦੌਰਾਨ ਮਰਿਆਦਾ ਦੀ ਉਲੰਘਣਾ ਸਾਹਮਣੇ ਆਈ, ਜਿਸ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ।

Advertisement

Advertisement