ਗ੍ਰੰਥੀ ਨੇ ਅਮਰੀਕੀ ਸੰਸਦ ਦੇ ਹੇਠਲੇ ਸਦਨ ਦੀ ਕਾਰਵਾਈ ਅਰਦਾਸ ਨਾਲ ਸ਼ੁਰੂ ਕਰਵਾਕੇ ਇਤਿਹਾਸ ਰਚਿਆ
11:17 AM Sep 30, 2023 IST
ਵਾਸ਼ਿੰਗਟਨ, 30 ਸਤੰਬਰ
ਅਮਰੀਕਾ ਦੇ ਨਿਊਜਰਸੀ ਦੇ ਗ੍ਰੰਥੀ ਨੇ ਦੇਸ਼ ਦੀ ਸੰਸਦ ਦੇ ਹੇਠਲੇ ਸਦਨ ਪ੍ਰਤੀਨਿਧੀ ਸਭਾ ਦੀ ਕਾਰਵਾਈ ਸ਼ੁਰੂ ਕਰਨ ਲਈ ਅਰਦਾਸ ਕੀਤੀ, ਅਜਿਹਾ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ। ਨਿਊਜਰਸੀ ਦੇ ਪਾਈਨ ਹਿੱਲ ਗੁਰਦੁਆਰੇ ਦੇ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ ਨੇ ਅੱਜ ਸਦਨ ਵਿੱਚ ਅਰਦਾਸ ਕਰਕੇ ਦਨਿ ਦੀ ਕਾਰਵਾਈ ਸ਼ੁਰੂ ਕੀਤੀ। ਆਮ ਤੌਰ 'ਤੇ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਪਾਦਰੀ ਪ੍ਰਾਰਥਨਾ ਕਰਦਾ ਹੈ। ਸਦਨ ਦੇ ਸਪੀਕਰ ਕੇਵਨਿ ਮੈਕਕਾਰਥੀ ਨੇ ਐਲਾਨ ਕੀਤਾ ਕਿ ਗਿਆਨੀ ਜਸਵਿੰਦਰ ਸਿੰਘ ਕਾਰਵਾਈ ਸ਼ੁਰੂ ਕਰਨਗੇ। ਅਰਦਾਸ ਤੋਂ ਤੁਰੰਤ ਬਾਅਦ ਕਾਂਗਰਸਮੈਨ ਡੋਨਾਲਡ ਨੌਰਕਰੌਸ ਨੇ ਇਸ ਨੂੰ ਇਤਿਹਾਸਕ ਮੌਕਾ ਦੱਸਿਆ।
Advertisement
Advertisement