For the best experience, open
https://m.punjabitribuneonline.com
on your mobile browser.
Advertisement

ਡੀਏਵੀ ਸਕੂਲ ਦੇ ਖਿਡਾਰੀਆਂ ਦੀ ਸ਼ਾਨਦਾਰ ਪ੍ਰਾਪਤੀ

07:01 AM Sep 29, 2024 IST
ਡੀਏਵੀ ਸਕੂਲ ਦੇ ਖਿਡਾਰੀਆਂ ਦੀ ਸ਼ਾਨਦਾਰ ਪ੍ਰਾਪਤੀ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 28 ਸਤੰਬਰ
ਡੀਏਵੀ ਪਬਲਿਕ ਸਕੂਲ ਪੱਖੋਵਾਲ ਰੋਡ ਦੇ ਖਿਡਾਰੀਆਂ ਨੇ 18ਵੇਂ ਸੀਬੀਐੱਸਈ ਕਲੱਸਟਰ ਟੂਰਨਾਮੈਂਟਾਂ ਵਿੱਚ ਵਧੀਆ ਪ੍ਰਦਰਸ਼ਨ ਕਰ ਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਂ ਉੱਚਾ ਕੀਤਾ ਹੈ। ਗੁਰੂ ਹਰ ਕ੍ਰਿਸ਼ਨ ਪਬਲਿਕ ਸਕੂਲ, ਕਪੂਰਥਲਾ ਵਿਚ ਹੋਏ ਵਾਲੀਬਾਲ ਟੂਰਨਾਮੈਂਟ ਵਿੱਚ ਸਕੂਲ ਦੀ ਅੰਡਰ-19 ਲੜਕੀਆਂ ਦੀ ਟੀਮ ਜੇਤੂ ਰਹੀ। ਇਸ ਮੁਕਾਬਲੇ ਵਿੱਚ ਜਿੱਥੇ ਅੰਡਰ-14 ਅਤੇ ਅੰਡਰ-17 ਲੜਕੀਆਂ ਦੀਆਂ ਟੀਮਾਂ ਟਰਾਫੀਆਂ ਜਿੱਤ ਕੇ ਕੌਮੀ ਪੱਧਰ ਤੱਕ ਪਹੁੰਚੀਆਂ, ਉੱਥੇ ਸਕੂਲ ਦੀ ਟੀਮ ਰਾਜ ਪੱਧਰੀ ਬਾਸਕਟਬਾਲ ਟੂਰਨਾਮੈਂਟ ਅੰਡਰ-19 ਲੜਕਿਆਂ ਦੇ ਮੁਕਾਬਲੇ ਉਪ ਜੇਤੂ ਐਲਾਨੀ ਗਈ।
ਇਸੇ ਤਰ੍ਹਾਂ ਸੰਤ ਗਿਆਨੀ ਖਾਲਸਾ ਅਕੈਡਮੀ ਅੰਮ੍ਰਿਤਸਰ ਵਿੱਚ ਹੋਏ ਰਾਜ ਪੱਧਰੀ ਹਾਕੀ ਟੂਰਨਾਮੈਂਟ ਵਿੱਚ ਅੰਡਰ-19 ਲੜਕੀਆਂ ਦੀ ਹਾਕੀ ਟੀਮ ਨੇ ਕਾਂਸੇ ਦਾ ਤਗਮਾ ਹਾਸਲ ਕੀਤਾ। ਸਕੂਲ ਦੇ ਸਰੀਰਕ ਸਿੱਖਿਆ ਵਿਭਾਗ ਮੁਖੀ ਰਾਜੇਸ਼ ਠਾਕੁਰ ਨੇ ਜੇਤੂ ਟੀਮਾਂ ਦੇ ਖਿਡਾਰੀਆਂ ਨੂੰ ਵਧਾਈ ਦਿੱਤੀ। ਸਕੂਲ ਪ੍ਰਿੰਸੀਪਲ ਡਾ. ਸਤਵੰਤ ਕੌਰ ਭੁੱਲਰ ਨੇ ਜਿੱਥੇ ਵਿਭਾਗ ਦੀ ਪੂਰੀ ਟੀਮ ਨੂੰ ਵਧਾਈ ਦਿੱਤੀ ਉੱਥੇ ਵਧੀਆ ਖੇਡ ਨਾਲ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਭਵਿੱਖ ’ਚ ਵੀ ਇਸੇ ਤਰ੍ਹਾਂ ਜਿੱਤਾਂ ਦਰਜ਼ ਕਰਨ ਲਈ ਪ੍ਰੇਰਿਤ ਕੀਤਾ।

Advertisement

Advertisement
Advertisement
Author Image

Advertisement