ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਹਲਾ ਸਾਹਿਬ ਵਿੱਚ ਮਹਾਨ ਕੀਰਤਨ ਦਰਬਾਰ

07:24 AM Jun 19, 2024 IST
ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦਾ ਰਾਗੀ ਜਥਾ ਕੀਰਤਨ ਕਰਦਾ ਹੋਇਆ।

ਤੇਜਿੰਦਰ ਸਿੰਘ ਖਾਲਸਾ
ਚੋਹਲਾ ਸਾਹਿਬ, 18 ਜੂਨ
ਇੱਥੇ ਸਥਾਨਕ ਚੋਹਲਾ ਸਾਹਿਬ ਨਗਰ ਵਿੱਚ ਗੁਰੂ ਅਰਜਨ ਦੇਵ ਜੀ ਵੱਲੋਂ ਆਉਣ ਦੇ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਮੌਕੇ ਪੰਥ ਦੇ ਮਹਾਨ ਵਿਦਵਾਨਾਂ, ਕਥਾਵਾਚਕਾਂ ਅਤੇ ਰਾਗੀ ਸਿੰਘਾਂ ਨੇ ਚੋਹਲਾ ਸਾਹਿਬ ਦੇ ਇਤਿਹਾਸ ਬਾਰੇ ਚਾਨਣਾ ਪਾਇਆ ਅਤੇ ਗੁਰ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਭੋਗ ਉਪਰੰਤ ਪੁਰਾਤਨ ਰਵਾਇਤ ਅਨੁਸਾਰ ਸਾਰਾ ਦਿਨ ਦੇਸੀ ਘਿਓ ਦੀ ਚੂਰੀ ਦੇ ਲੰਗਰ ਚਲਾਏ ਗਏ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿੱਚ ਸਾਰਾ ਦਿਨ ਚੱਲੇ ਢਾਡੀ ਅਤੇ ਕਵੀਸ਼ਰੀ ਦਰਬਾਰ ਵਿੱਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ। ਇਸ ਉਪਰੰਤ ਰਾਤ ਨੂੰ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਚੋਹਲਾ ਸਾਹਿਬ ਅਤੇ ਆਸ -ਪਾਸ ਦੇ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ’ਚ ਹਾਜ਼ਰੀਆਂ ਭਰੀ।

Advertisement

Advertisement
Advertisement