ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖਟਕੜ ਕਲਾਂ ਵਿੱਚ ਮਸ਼ਾਲ ਦੇ ਪੁੱਜਣ ’ਤੇ ਭਰਵਾਂ ਸਵਾਗਤ

09:05 AM Aug 25, 2024 IST

ਬੰਗਾ, 24 ਅਗਸਤ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਸੀਜ਼ਨ ਨੂੰ ਸਮਰਪਿਤ ਮਸ਼ਾਲ (ਟਾਰਚ ਰਿਲੇਅ) ਅੱਜ ਬੰਗਾ, ਖਟਕੜ ਕਲਾਂ ਵਿੱਚ ਪਹੁੰਚੀ। ਕਪੂਰਥਲਾ ਤੋਂ ਆ ਰਹੀ ਮਸ਼ਾਲ ਦਾ ਖਟਕੜ ਕਲਾਂ ਪਹੁੰਚਣ ’ਤੇ ਐੱਸਡੀਐੱਮ ਡਾ. ਅਕਸ਼ਿਤਾ ਗੁਪਤਾ, ਖਿਡਾਰੀਆਂ, ਅਥਲੀਟਾਂ ਤੇ ਖੇਡ ਪ੍ਰੇਮੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਵੰਦਨਾ ਚੌਹਾਨ, ਹਲਕਾ ਇੰਚਾਰਜ ਬੰਗਾ ਕੁਲਜੀਤ ਸਰਹਾਲ, ਗੁੱਡ ਗਵਰਨਸ ਫੈਲੋ ਅਸ਼ਮੀਤਾ ਪਰਮਾਰ ਆਦਿ ਹਾਜ਼ਰ ਸਨ। ਇਸ ਮੌਕੇ ਐੱਸਡੀਐੱਮ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ ਤੇ ਨਰੋਏ ਪੰਜਾਬ ਦੀ ਸਿਰਜਣਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਉਪਰੰਤ ਐੱਸਡੀਐੱਮ ਵੱਲੋਂ ਮਸ਼ਾਲ ਨੂੰ ਖਟਕੜ ਕਲਾਂ ਤੋਂ ਨਵਾਂਸ਼ਹਿਰ ਲਈ ਰਵਾਨਾ ਕੀਤਾ ਗਿਆ, ਜੋ ਕਿ ਰਾਤ ਨੂੰ ਆਈ ਟੀ ਆਈ ਨਵਾਂਸ਼ਹਿਰ ਵਿਖੇ ਠਹਿਰੀ ਗਈ ਅਤੇ ਸਵੇਰੇ ਰੂਪਨਗਰ ਲਈ ਰਵਾਨਾ ਹੋਵੇਗੀ। ਜ਼ਿਲ੍ਹਾ ਖੇਡ ਅਫਸਰ ਵੰਦਨਾ ਚੌਹਾਨ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ 29 ਅਗਸਤ ਨੂੰ ਸੰਗਰੂਰ ਵਿਖੇ ਕੀਤੀ ਜਾਵੇਗੀ। -ਪੱਤਰ ਪ੍ਰੇਰਕ

Advertisement

Advertisement
Advertisement