ਗਰੀਨ ਪਟਾਕੇ ਨਿਰਧਾਰਿਤ ਸਮੇਂ ਅੰਦਰ ਚਲਾਉਣ ਦੇ ਹੁਕਮ ਜਾਰੀ
07:48 AM Oct 15, 2024 IST
Advertisement
ਪਟਿਆਲਾ: ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਈਸ਼ਾ ਸਿੰਗਲ ਨੇ ਪਟਿਆਲਾ ਜ਼ਿਲ੍ਹੇ ਵਿੱਚ ਤਿਉਹਾਰਾਂ ਮੌਕੇ ਆਮ ਲੋਕਾਂ ਨੂੰ ਗਰੀਨ ਪਟਾਕੇ ਨਿਰਧਾਰਿਤ ਸਮੇਂ ਅੰਦਰ ਚਲਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਹੋਰ ਕਿਸੇ ਵੀ ਸਮੇਂ ਜਾ ਕਿਸੇ ਹੋਰ ਦਿਨ ਪਟਾਕੇ ਚਲਾਉਣ ’ਤੇ ਅਦਾਲਤ ਵੱਲੋਂ ਅਗਲੀ ਸੁਣਵਾਈ ਤੱਕ ਲਗਾਈ ਪੂਰਨ ਪਾਬੰਦੀ ਲਾਗੂ ਰਹੇਗੀ। ਤਿਉਹਾਰਾਂ ਮੌਕੇ ਚਲਾਏ ਜਾਣ ਵਾਲੇ ਗਰੀਨ ਪਟਾਕੇ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ, ਜਿਸ ਤਹਿਤ ਦੀਵਾਲੀ ਮੌਕੇ 31 ਅਕਤੂਬਰ ਨੂੰ ਰਾਤ 8 ਤੋਂ ਰਾਤ 10 ਵਜੇ ਤੱਕ, ਗੁਰਪੁਰਬ 15 ਨਵੰਬਰ ਨੂੰ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ ਤੇ ਰਾਤ 9 ਵਜੇ ਤੋਂ 10 ਵਜੇ ਤੱਕ ਗਰੀਨ ਪਟਾਕੇ ਚਲਾਉਣ ਦੀ ਆਗਿਆ ਹੈ। ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਕ੍ਰਿਸਮਿਸ ਅਤੇ ਨਵੇਂ ਸਾਲ ਦੀ ਪੂਰਵ ਸੰਧਿਆ ’ਤੇ ਰਾਤ 11:55 ਤੋਂ 12:30 ਏ.ਐਮ. ਦੇ ਸਮੇਂ ਦੌਰਾਨ ਗਰੀਨ ਪਟਾਕੇ ਚਲਾਉਣ ਅਤੇ ਉਕਤ ਨਿਰਧਾਰਤ ਸਮੇਂ ਤੋਂ ਬਾਅਦ ਕਿਸੇ ਵੀ ਕਿਸਮ ਦੇ ਪਟਾਕੇ ਚਲਾਉਣ ’ਤੇ ਪਾਬੰਦੀ ਹੈ। -ਖੇਤਰੀ ਪ੍ਰਤੀਨਿਧ
Advertisement
Advertisement
Advertisement