For the best experience, open
https://m.punjabitribuneonline.com
on your mobile browser.
Advertisement

70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦੇ ਮੁਫ਼ਤ ਇਲਾਜ ਦੀ ਯੋਜਨਾ ਨੂੰ ਹਰੀ ਝੰਡੀ

10:10 PM Sep 11, 2024 IST
70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦੇ ਮੁਫ਼ਤ ਇਲਾਜ ਦੀ ਯੋਜਨਾ ਨੂੰ ਹਰੀ ਝੰਡੀ
ਅਸ਼ਨਵੀ ਵੈਸ਼ਨਵ।
Advertisement

ਨਵੀਂ ਦਿੱਲੀ, 11 ਸਤੰਬਰ
ਕੇਂਦਰੀ ਮੰਤਰੀ ਮੰਡਲ ਨੇ 70 ਸਾਲ ਤੇ ਇਸ ਤੋਂ ਵੱਧ ਉਮਰ ਦੇ ਸਾਰੇ ਸੀਨੀਅਰ ਸਿਟੀਜ਼ਨਾਂ (ਬਜ਼ੁਰਗਾਂ) ਨੂੰ ਉਨ੍ਹਾਂ ਦੀ ਆਮਦਨ ਦੀ ਪ੍ਰਵਾਹ ਕੀਤੇ ਬਿਨਾਂ ਆਯੂਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ (ਏਬੀ ਪੀਐੱਮ-ਜੇਏਵਾਈ) ਤਹਿਤ ਸਿਹਤ ਸਹੂਲਤਾਂ ਦੇ ਘੇਰੇ ’ਚ ਲਿਆਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਇਸ ਯੋਜਨਾ ਦਾ ਮਕਸਦ 4.5 ਕਰੋੜ ਪਰਿਵਾਰਾਂ ਦੇ ਛੇ ਕਰੋੜ ਸੀਨੀਅਰ ਸਿਟੀਜ਼ਨਾਂ ਨੂੰ ਪੰਜ ਲੱਖ ਰੁਪਏ ਦੇ ਮੁਫ਼ਤ ਇਲਾਜ ਦਾ ਲਾਭ ਦੇਣਾ ਹੈ। ਸਰਕਾਰ ਨੇ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਸਕੀਮ ਤਹਿਤ ਨਵਾਂ ਡਿਸਟਿੰਕਟ ਕਾਰਡ ਜਾਰੀ ਕੀਤਾ ਜਾਵੇਗਾ। ਮੰਤਰੀ ਮੰਡਲ ਨੇ ਦੇਸ਼ ’ਚ ਇਲੈਕਟ੍ਰਿਕ ਵਾਹਨਾਂ ਦੀ ਵਰਤੋਂ ਨੂੰ ਹੁਲਾਰਾ ਦੇਣ ਲਈ 10,900 ਕਰੋੜ ਰੁਪਏ ਦੀ ਲਾਗਤ ਵਾਲੀ ਯੋਜਨਾ ਦੇ ਨਾਲ ‘ਪੀਐੱਮ ਈ-ਡਰਾਈਵ ਯੋਜਨਾ’ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ 12,461 ਕਰੋੜ ਰੁਪਏ ਦੀ ਲਾਗਤ ਵਾਲੇ 31,350 ਮੈਗਾਵਾਟ ਦੇ ਪਣਬਿਜਲੀ ਪ੍ਰਾਜੈਕਟਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। -ਪੀਟੀਆਈ

Advertisement

Advertisement
Advertisement
Author Image

Advertisement