ਬਰਨਾਲਾ ਰਜਬਾਹੇ ਦੇ ਰੀਲਾਈਨਿੰਗ ਪ੍ਰਾਜੈਕਟ ਨੂੰ ਹਰੀ ਝੰਡੀ
07:36 AM Oct 01, 2024 IST
Advertisement
ਖੇਤਰੀ ਪ੍ਰਤੀਨਿਧ
ਬਰਨਾਲਾ, 30 ਸਤੰਬਰ
ਹਰ ਖੇਤ ਨੂੰ ਨਹਿਰੀ ਪਾਣੀ ਪੁੱਜਦਾ ਕਰਨ ਦੇ ਮੰਤਵ ਨਾਲ ਆਰੰਭੀ ਮੁਹਿੰਮ ਤਹਿਤ ਬਰਨਾਲਾ ਤੇ ਸੰਗਰੂਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਅਤੇ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਕੋਟਲਾ ਬ੍ਰਾਂਚ ਤੋਂ ਨਿਕਲਦੇ ਬਰਨਾਲਾ ਰਜਬਾਹੇ ਦੀ ਕੀਤੀ ਜਾਣ ਵਾਲੀ ਕੰਕਰੀਟ ਰੀਲਾਈਨਿੰਗ ਦੇ ਪ੍ਰਾਜੈਕਟ ਨੂੰ ਪੰਜਾਬ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ। ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ 81.53 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨਾਲ ਇਸ ਰਜਬਾਹੇ ਵਿੱਚ ਪਾਣੀ ਸਮਰੱਥਾ ਵਿੱਚ 20 ਫੀਸਦੀ ਵਾਧਾ ਹੋਵੇਗਾ। ਮੀਤ ਹੇਅਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਦਿੱਤੀ ਮਨਜ਼ੂਰੀ ਤਹਿਤ ਸਾਲ 2024-25 ਲਈ 22.47 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਨਾਲ ਸੰਗਰੂਰ ਅਤੇ ਬਰਨਾਲਾ ਜ਼ਿਲ੍ਹੇ ਦੇ ਪਿੰਡਾਂ ਨੂੰ ਪੀਣ ਵਾਲਾ ਪਾਣੀ ਵੀ ਮਿਲੇਗਾ।
Advertisement
Advertisement
Advertisement