ਹਰੀ ਨੌਂ ਕਤਲ ਕਾਂਡ: ਡੀਆਈਜੀ ਵੱਲੋਂ ਚਾਰ ਮੈਂਬਰੀ ਸਿਟ ਕਾਇਮ
10:56 AM Oct 12, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 11 ਅਕਤੂਬਰ
ਡੀਆਈਜੀ ਨੇ ਫਰੀਦਕੋਟ ਜ਼ਿਲ੍ਹੇ ਦੇ ਗੁਰਪ੍ਰੀਤ ਸਿੰਘ ਹਰੀ ਨੌਂ ਦੇ ਕਤਲ ਕਾਂਡ ਦੀ ਪੜਤਾਲ ਲਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਸਿਟ) ਦਾ ਗਠਨ ਕੀਤਾ ਹੈ। ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕਤਲ ਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਹੈ। ਸਿੱਖ ਜਥੇਬੰਦੀਆਂ ਨੇ ਅਜੇ ਤੱਕ ਭਾਈ ਗੁਰਪ੍ਰੀਤ ਸਿੰਘ ਹਰੀ ਨੌਂ ਦਾ ਅੰਤਿਮ ਸੰਸਕਾਰ ਤੇ ਪੋਸਟ ਮਾਰਟਮ ਨਹੀਂ ਹੋਣ ਦਿੱਤਾ। ਉਹ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ। ਸਿਟ ਵਿੱਚ ਦੋ ਐੱਸਪੀ ਤੇ ਦੋ ਡੀਐੱਸਪੀ ਸ਼ਾਮਲ ਹਨ। ਜ਼ਿਲ੍ਹਾ ਪੁਲੀਸ ਮੁਖੀ ਪਰੱਗਿਆ ਜੈਨ ਨੇ ਕਿਹਾ ਕਿ ਮੁਲਜ਼ਮਾਂ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪਿੰਡ ਹਰੀ ਨੌਂ ਦਾ ਗੁਰਪ੍ਰੀਤ ਸਿੰਘ ਬਹਿਬਲ ਗੋਲੀ ਕਾਂਡ ਵਿੱਚ ਇਨਸਾਫ਼ ਲਈ ਲੱਗੇ ਧਰਨੇ ਵਿੱਚ ਸ਼ਾਮਲ ਹੁੰਦਾ ਰਿਹਾ ਹੈ।
Advertisement
Advertisement
Advertisement