ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਦੀ ਦੇ 73ਵੇਂ ਜਨਮਦਿਨ ਮੌਕੇ ਆਗੂਆਂ ਤੇ ਹੋਰ ਲੋਕਾਂ ਵੱਲੋਂ ਵਧਾਈਆਂ

07:38 AM Sep 18, 2023 IST
ਯਸ਼ੋਭੂਮੀ ਸੈਂਟਰ ਵਿੱਚ ਕਾਰੀਗਰ ਤੋਂ ਜਾਣਕਾਰੀ ਹਾਸਲ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ। -ਫੋਟੋ: ਪੀਟੀਆਈ

ਨਵੀਂ ਦਿੱਲੀ, 17 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ 73 ਵਰ੍ਹਿਆਂ ਦੇ ਹੋ ਗਏ ਹਨ। ਉਨ੍ਹਾਂ ਦੇ ਜਨਮਦਿਨ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਹੋਰ ਸਿਆਸੀ ਨੇਤਾਵਾਂ ਨੇ ਵਧਾਈਆਂ ਦਿੱਤੀਆਂ। ਭਾਜਪਾ ਨੇ ਅੱਜ ‘ਸੇਵਾ ਪਖਵਾੜੇ’ ਦੀ ਸ਼ੁਰੂਆਤ ਕਰਦਿਆਂ ਇਸ ਨੂੰ ਮਹਾਤਮਾ ਗਾਂਧੀ ਦੀ 2 ਅਕਤੂਬਰ ਨੂੰ ਮਨਾਈ ਜਾਣ ਵਾਲੀ ਜੈਅੰਤੀ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਅਗਵਾਈ ਹੇਠ ‘ਅੰਮ੍ਰਿਤ ਕਾਲ’ ਦੌਰਾਨ ਹਰ ਖੇਤਰ ’ਚ ਦੇਸ਼ ਦੇ ਵਿਕਾਸ ਦਾ ਜ਼ਿਕਰ ਕੀਤਾ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਦੇਸ਼ ਦੀ ਪੁਰਾਤਨ ਵਿਰਾਸਤ ਦੇ ਆਧਾਰ ’ਤੇ ਇੱਕ ਸ਼ਾਨਦਾਰ ਅਤੇ ਆਤਮ-ਨਿਰਭਰ ਭਾਰਤ ਦੀ ਮਜ਼ਬੂਤ ਨੀਂਹ ਰੱਖੀ ਹੈ। ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਲਮੀ ਪੱਧਰ ’ਤੇ ਲੋਕਾਂ ਦੇ ਬਹੁ-ਪੱਖੀ ਵਿਕਾਸ ਅਤੇ ਦੇਸ਼ ਦੇ ਸਰਬਵਿਆਪੀ ਤਰੱਕੀ ਨੂੰ ਯਕੀਨੀ ਬਣਾਇਆ ਹੈ।
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪ੍ਰਧਾਨ ਮੰਤਰੀ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ, ਸਮਾਜਵਾਦੀ ਪਾਰਟੀ ਦੇ ਸੁਪਰੀਮੋ ਅਖਿਲੇਸ਼ ਯਾਦਵ, ਬਸਪਾ ਪ੍ਰਧਾਨ ਮਾਇਆਵਤੀ, ‘ਆਪ’ ਸੁਪਰੀਮੋ ਕੇਜਰੀਵਾਲ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ ਕੇ ਸਟਾਲਿਨ, ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸਰਮਾ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਤਿਲੰਗਾਨਾ ਦੇ ਮੁੱਖ ਮੰਤਰੀ ਕੇ.ਸੀ. ਰਾਓ ਤੇ ਅਧਿਆਤਮਕ ਗੁਰੂ ਦਲਾਈਲਾਮਾ ਨੇ ਵੀ ਸੋਸ਼ਲ ਮੀਡੀਆ ’ਤੇ ਪ੍ਰਧਾਨ ਮੰਤਰੀ ਨੂੰ ਜਨਮਦਿਨ ਦੀ ਵਧਾਈ ਦਿੱਤੀ। ਇਸੇ ਦੌਰਾਨ ਫਿਲਮ ਅਦਾਕਾਰ ਅਕਸ਼ੈ ਕੁਮਾਰ, ਸਲਮਾਨ ਖ਼ਾਨ, ਹੇਮਾ ਮਾਲਿਨੀ, ਮਲਿਆਲਮ ਸਟਾਰ ਮੋਹਨ ਲਾਲ, ਸੰਨੀ ਦਿਓਲ, ਅਦਾਕਾਰਾ ਨਿਮਰਤ ਕੌਰ, ਕੰਗਨਾ ਰਣੌਤ, ਗਾਇਕ ਸ਼ਾਨ, ਫਿਲਮਸਾਜ਼ ਰਾਕੇਸ਼ ਰੌਸ਼ਨ, ਅਦਾਕਾਰ ਰਿਤੇਸ਼ ਦੇਸ਼ਮੁਖ ਨੇ ਜਨਮਦਿਨ ਦੀ ਵਧਾਈ ਦਿੱਤੀ। -ਪੀਟੀਆਈ

Advertisement

ਧਾਮੀ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ ਦੇ ਲਾਭਪਾਤਰੀਆਂ ਨੂੰ ਚੈੱਕ ਸੌਂਪੇ

ਦੇਹਰਾਦੂਨ: ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ ਦੇ ਲਾਭਪਾਤਰੀਆਂ ਨੂੰ ਪੰਜ-ਪੰਜ ਹਜ਼ਾਰ ਦੇ ਚੈੱਕ, ਰਿਹਾਇਸ਼ ਦੇ ਮਨਜ਼ੂਰੀ ਪੱਤਰ ਤੇ ਚਾਬੀਆਂ ਸੌਂਪੀਆਂ। ਉਨ੍ਹਾਂ ਕੌਮੀ ਗ੍ਰਾਮੀਣ ਆਜੀਵਿਕਾ ਮਿਸ਼ਨ ਤਹਿਤ ਸਵੈ-ਸਹਾਇਤਾ ਸਮੂਹਾਂ ਨੂੰ ਵੀ ਚੈੱਕ ਸੌਂਪੇ।ਉਨ੍ਹਾਂ  ‘ਐਕਸ’ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮਦਿਨ ਦੀ ਵਧਾਈ ਦਿੰਦਿਆਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ। -ਪੀਟੀਆਈ

ਖੜਗੇ ਤੇ ਰਾਹੁਲ ਵੱਲੋਂ ਵਧਾਈ

ਹੈਦਰਾਬਾਦ: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਵਧਾਈ ਦਿੱਤੀ। ਖੜਗੇ ਨੇ ‘ਐਕਸ’ ਉੱਤੇ ਵਧਾਈ ਦਿੰਦਿਆਂ ਲਿਖਿਆ, ‘‘ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਮੇਰੇ ਵੱਲੋਂ ਸ਼ੁਭਕਾਮਨਾਵਾਂ। ਮੈਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕਰਦਾ ਹਾਂ।’’ ਰਾਹੁਲ ਗਾਂਧੀ ਨੇ ਲਿਖਿਆ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮ ਦਿਨ ਦੀਆਂ ਵਧਾਈਆਂ।’’ -ਪੀਟੀਆਈ

Advertisement

Advertisement