For the best experience, open
https://m.punjabitribuneonline.com
on your mobile browser.
Advertisement

ਸ਼ਾਹਬਾਜ਼ ਤੇ ਨਵਾਜ਼ ਸ਼ਰੀਫ਼ ਵੱਲੋਂ ਮੋਦੀ ਨੂੰ ਸ਼ੁਭਕਾਮਨਾਵਾਂ

07:06 AM Jun 11, 2024 IST
ਸ਼ਾਹਬਾਜ਼ ਤੇ ਨਵਾਜ਼ ਸ਼ਰੀਫ਼ ਵੱਲੋਂ ਮੋਦੀ ਨੂੰ ਸ਼ੁਭਕਾਮਨਾਵਾਂ
Advertisement

ਇਸਲਾਮਾਬਾਦ, 10 ਜੂਨ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਅਤੇ ਉਨ੍ਹਾਂ ਦੇ ਵੱਡੇ ਭਰਾ ਤੇ ਹਾਕਮ ਪਾਰਟੀ ਦੇ ਮੁਖੀ ਨਵਾਜ਼ ਸ਼ਰੀਫ਼ ਨੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ’ਤੇ ਅੱਜ ਨਰਿੰਦਰ ਮੋਦੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਜ਼ਿਕਰਯੋਗ ਹੈ ਕਿ ਮੋਦੀ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਕੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਦੇ ਰਿਕਾਰਡ ਦੀ ਬਰਾਬਰੀ ਕੀਤੀ। ਉਨ੍ਹਾਂ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਦੀ ਸਰਕਾਰ ਵਿੱਚ 72 ਮੈਂਬਰੀ ਮੰਤਰੀ ਮੰਡਲ ਦੀ ਅਗਵਾਈ ਕੀਤੀ ਜਾ ਰਹੀ ਹੈ।
ਸ਼ਾਹਬਾਜ਼ ਭਾਰਤ ਦੇ ਕਿਸੇ ਗੁਆਂਢੀ ਮੁਲਕ ਦੇ ਇਕੱਲੇ ਅਜਿਹੇ ਪ੍ਰਧਾਨ ਮੰਤਰੀ ਸਨ ਜਿਨ੍ਹਾਂ ਨੂੰ ਨਵੀਂ ਦਿੱਲੀ ਵਿੱਚ ਹੋਏ ਇਸ ਸਹੁੰ ਚੁੱਕ ਸਮਾਗਮ ਵਿੱਚ ਨਹੀਂ ਸੱਦਿਆ ਗਿਆ ਸੀ। ਚੀਨ ਦੌਰੇ ਤੋਂ ਪਰਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ‘ਐਕਸ’ ਉੱਤੇ ਆਪਣੇ ਭਾਰਤੀ ਹਮਰੁਤਬਾ ਨੂੰ ਵਧਾਈ ਦਿੱਤੀ। ਉਨ੍ਹਾਂ ਇਕ ਪੋਸਟ ਵਿੱਚ ਕਿਹਾ, ‘‘ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਨਰਿੰਦਰ ਮੋਦੀ ਨੂੰ ਵਧਾਈ।’’ ਉੱਧਰ, ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਮੁਸਲਿਮ ਲੀਗ- ਨਵਾਜ਼ (ਪੀਐੱਮਐੱਲ-ਐੱਨ) ਦੇ ਮੁਖੀ ਨਵਾਜ਼ ਸ਼ਰੀਫ਼ ਨੇ ‘ਐਕਸ’ ਉੱਤੇ ਪਾਏ ਇਕ ਸੁਨੇਹੇ ਵਿੱਚ ਕਿਹਾ, ‘‘ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ’ਤੇ ਮੋਦੀ ਜੀ ਨੂੰ ਮੇਰੇ ਵੱਲੋਂ ਨਿੱਘੀ ਮੁਬਾਰਕਬਾਦ। ਹਾਲ ਦੀਆਂ ਚੋਣਾਂ ਵਿੱਚ ਤੁਹਾਡੀ ਪਾਰਟੀ ਨੂੰ ਸਫਲਤਾ ਮਿਲਣ ਨਾਲ ਤੁਹਾਡੀ ਲੀਡਰਸ਼ਿਪ ਵਿੱਚ ਲੋਕਾਂ ਦਾ ਭਰੋਸਾ ਝਲਕਦਾ ਹੈ। ਸਾਨੂੰ ਨਫ਼ਰਤ ਨੂੰ ਆਸ ਵਿੱਚ ਬਦਲਣਾ ਚਾਹੀਦਾ ਹੈ ਅਤੇ ਦੱਖਣੀ ਏਸ਼ੀਆ ਦੇ 200 ਕਰੋੜ ਲੋਕਾਂ ਦੇ ਭਵਿੱਖ ਨੂੰ ਨਵਾਂ ਰੂਪ ਦੇਣ ਦੇ ਮੌਕੇ ਦਾ ਫਾਇਦਾ ਉਠਾਉਣਾ ਚਾਹੀਦਾ ਹੈ।’’ -ਪੀਟੀਆਈ

Advertisement

ਸਿੰਗਾਪੁਰ ਦੇ ਪ੍ਰਧਾਨ ਮੰਤਰੀ ਵੱਲੋਂ ਮੋਦੀ ਨੂੰ ਮੁੜ ਨਿਯੁਕਤੀ ਦੀ ਵਧਾਈ

ਸਿੰਗਾਪੁਰ: ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲਾਰੈਂਸ ਵਾਂਗ ਨੇ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਵਜੋਂ ਉਨ੍ਹਾਂ ਦੀ ਮੁੜ ਨਿਯੁਕਤੀ ਦੀ ਵਧਾਈ ਦਿੰਦਿਆਂ ਲਿਖਿਆ ਹੈ ਕਿ ਉਨ੍ਹਾਂ ਭਾਰਤ ’ਚ ਜ਼ਿਕਰਯੋਗ ਤਬਦੀਲੀ ਦੀ ਅਗਵਾਈ ਕੀਤੀ ਹੈ ਅਤੇ ਦੁਵੱਲੇ ਰਣਨੀਤਕ ਸਬੰਧਾਂ ਨੂੰ ਅੱਗੇ ਵਧਾਉਣ ਲਈ ਉਹ ਭਾਰਤ ਨਾਲ ਮਿਲ ਕੇ ਕੰਮ ਕਰਨਾ ਚਾਹੁਣਗੇ। ਜ਼ਿਕਰਯੋਗ ਹੈ ਕਿ ਮੋਦੀ ਬੀਤੇ ਦਿਨ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ। ਪ੍ਰਧਾਨ ਮੰਤਰੀ ਨੂੰ ਲਿਖੇ ਵਧਾਈ ਪੱਤਰ ’ਚ ਵਾਂਗ ਨੇ ਕਿਹਾ ਕਿ ਮੋਦੀ ਨੇ ਭਾਰਤ ਵਿੱਚ ਜ਼ਿਕਰਯੋਗ ਤਬਦੀਲੀ ਲਿਆਂਦੀ ਤੇ ਕਰੋੜਾਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ। ਉਨ੍ਹਾਂ ਕਿਹਾ, ‘ਮੈਨੂੰ ਯਕੀਨ ਹੈ ਕਿ ਤੁਹਾਡੀ ਅਗਵਾਈ ਹੇਠ ਭਾਰਤ ਲਗਾਤਾਰ ਵਿਕਾਸ ਕਰੇਗਾ ਤੇ ਖੁਸ਼ਹਾਲ ਹੋਵੇਗਾ।’ ਉਨ੍ਹਾਂ ਸਿੰਗਾਪੁਰ ਤੇ ਭਾਰਤ ਵਿਚਾਲੇ ਕੂਟਨੀਤਕ ਭਾਈਵਾਲੀ ਬਾਰੇ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਉਹ ਭਾਰਤ ਨਾਲ ਆਪਣੇ ਨੇੜਲੇ ਸਬੰਧਾਂ ਨੂੰ ਹੋਰ ਅੱਗੇ ਵਧਾਉਣ ਲਈ ਲਗਾਤਾਰ ਕੰਮ ਕਰਦੇ ਰਹਿਣਗੇ। -ਪੀਟੀਆਈ

ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਰਾਮਾਫੋਸਾ ਵੱਲੋਂ ਵੀ ਮੋਦੀ ਨੂੰ ਵਧਾਈ

ਜੋਹਾਨੈੱਸਬਰਗ: ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਸਿਰਿਲ ਰਾਮਾਫੋਸਾ ਨੇ ਅੱਜ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਦੇ ਅਹੁਦੇ ਦਾ ਹਲਫ਼ ਲੈਣ ’ਤੇ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ। ਉਨ੍ਹਾਂ ਹਾਲ ਹੀ ਵਿੱਚ ਭਾਰਤ ਦੀਆਂ ਆਮ ਚੋਣਾਂ ’ਚ ਹੋਈ ਜਿੱਤ ਲਈ ਮੋਦੀ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਭਾਰਤ ਦੇ ਲੋਕਾਂ ਪ੍ਰਤੀ ਸਮਰਪਣ ਅਤੇ ਵਚਨਬੱਧਤਾ ਦੀ ਸ਼ਲਾਘਾ ਕੀਤੀ। ਰਾਮਾਫੋਸਾ ਨੇ ਆਪਣੇ ਲੋਕਤੰਤਰੀ ਅਧਿਕਾਰ ਦੀ ਵਰਤੋਂ ਕਰਨ ਅਤੇ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ ’ਤੇ ਭਾਰਤ ਦੇ ਲੋਕਾਂ ਨੂੰ ਵੀ ਵਧਾਈ ਦਿੱਤੀ। -ਪੀਟੀਆਈ

Advertisement
Author Image

joginder kumar

View all posts

Advertisement
Advertisement
×