ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਨੀਪੁਰ ਦੇ ਮੰਤਰੀ ਦੇ ਘਰ ’ਤੇ ਗਰਨੇਡ ਨਾਲ ਹਮਲਾ, ਬਚਾਅ

12:58 PM Sep 16, 2024 IST
ਮਨੀਪੁਰ ਹਾਲਤਾਂ ਦੇ ਮੱਦੇਨਜ਼ਰ ਉੱਖ ਅਧਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਮੁੱਖ ਮੰਤਰੀ ਐੱਨ ਬੀਰੇਨ ਸਿੰਘ। ਫੋਟੋ ਪੀਟੀਆਈ

ਇੰਫ਼ਾਲ, 16 ਸਤੰਬਰ

Advertisement

ਮਨੀਪੁਰ ਦੇ ਮੰਤਰੀ ਕਾਸ਼ਿਮ ਵਸ਼ੁਮ ਦੇ ਉਖਰੁਲ ਜ਼ਿਲ੍ਹੇ ਸਥਿਤ ਘਰ ’ਤੇ ਉਗਰਵਾਦੀਆਂ ਵੱਲੋਂ ਗਰਨੇਡ ਨਾਲ ਹਮਲਾ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਮਲੇ ਕਾਰਨ ਘਰ ਦੀ ਇਮਾਰਤ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸ਼ਨੀਵਾਰ ਰਾਤ ਹੋਏ ਇਸ ਹਮਲੇ ਵਿਚ ਕਿਸੇ ਵਿਅਕਤੀ ਦੇ ਜ਼ਖਮੀ ਹੋਣ ਤੋਂ ਬਚਾਅ ਰਿਹਾ। ਵਸ਼ੁਮ ਨੇ ਦੱਸਿਆ ਕਿ ਜਦ ਗਰਨੇਡ ਹਮਲਾ ਹੋਇਆ ਤਾਂ ਘਰ ਵਿਚ ਕੋਈ ਵੀ ਮੌਜੂਦ ਨਹੀ ਸੀ ਜਿਸ ਕਾਰਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਹੋਣੋ ਬਚਾਅ ਰਿਹਾ। ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਧਮਾਕੇ ਕਾਰਨ ਘਰ ਦੀਆਂ ਕੰਧਾਂ ਸਮੇਤ ਇੱਕ ਹਿੱਸੇ ਨੂੰ ਨੁਕਸਾਨ ਪੁੱਜਿਆ ਹੈ। ਉਨ੍ਹਾਂ ਕਿਹਾ ਕਿ ਆਸਪਾਸ ਦੇ ਖੇਤਰ ਦੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ। ਜ਼ਿਕਯੋਗ ਹੈ ਕਿ ਵਸ਼ੁਮ ਨਗਾ ਪੀਪਲਜ਼ ਫਰੰਟ ਦੇ ਵਿਧਾਇਅਕ ਹਨ। ਪੀਟੀਆਈ

Advertisement
Advertisement