ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਰਨੇਡ ਮਾਮਲਾ: ਸ਼ਰਾਬ ਠੇਕੇ ’ਤੇ ਹਮਲਾ ਕਰਨ ਵਾਲੇ ਛੇ ਮੁਲਜ਼ਮ ਕਾਬੂ

01:36 PM May 20, 2025 IST
featuredImage featuredImage

ਹਰਜੀਤ ਸਿੰਘ ਪਰਮਾਰ
ਬਟਾਲਾ, 20 ਮਈ

Advertisement

ਬਟਾਲਾ ਵਿਚ 17 ਮਈ ਨੂੰ ਸ਼ਰਾਬ ਦੇ ਇਕ ਠੇਕੇ ’ਤੇ ਗਰਨੇਡ ਹਮਲਾ ਕਰਨ ਦੇ ਮਾਮਲੇ ਵਿਚ ਬਟਾਲਾ ਪੁਲੀਸ ਨੇ ਪਾਕਿਸਤਾਨ ਦੀ ਏਜੰਸੀ ਆਈਐੱਸਆਈ ਸਮਰਥਿਤ ਅਤਿਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਵਿਚ ਸਫਲਤਾ ਹਾਸਲ ਕਰਨ ਦਾ ਦਾਅਵਾ ਕੀਤਾ ਹੈ। ਪੁਲੀਸ ਨੇ ਪਾਕਿਸਤਾਨ ਵਿਚ ਰਹਿੰਦੇ ਅਤਿਵਾਦੀ ਹਰਵਿੰਦਰ ਸਿੰਘ ਰਿੰਦਾ ਦੀਆਂ ਹਦਾਇਤਾਂ ’ਤੇ ਵਿਦੇਸ਼ੀ ਹੈਂਡਲਰਾਂ ਮਨਿੰਦਰ ਬਿੱਲਾ ਅਤੇ ਮੰਨੂ ਅਗਵਾਨ ਵੱਲੋਂ ਚਲਾਏ ਜਾ ਰਹੇ ਬੱਬਰ ਖਾਲਸਾ ਇੰਟਰਨੈਸ਼ਨਲ ਅਤਿਵਾਦੀ ਮਾਡਿਊਲ ਦਾ ਪਰਦਾਫਾਸ਼ ਕਰਕੇ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੁਲੀਸ ਨੇ ਮੁਲਜ਼ਮਾਂ ਦੀ ਪਛਾਣ ਜਤਿਨ ਕੁਮਾਰ ਉਰਫ਼ ਰੋਹਨ, ਬਰਿੰਦਰ ਸਿੰਘ ਉਰਫ਼ ਸਾਜਨ, ਰਾਹੁਲ ਮਸੀਹ, ਇਬਰਾਹਿਮ ਉਰਫ਼ ਰੋਹਿਤ, ਸੋਹਿਤ ਅਤੇ ਸੁਨੀਲ ਕੁਮਾਰ ਵਜੋਂ ਸਾਂਝੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਬਟਾਲਾ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਪੁਰਤਗਾਲ ਸਥਿਤ ਮਨਿੰਦਰ ਬਿੱਲਾ ਅਤੇ ਬੀਕੇਆਈ ਦੇ ਮਾਸਟਰ ਮਾਈਂਡ ਮੰਨੂੰ ਅਗਵਾਨ ਤੋਂ ਸਿੱਧੀਆਂ ਹਦਾਇਤਾਂ ਮਿਲ ਰਹੀਆਂ ਸਨ। ਪੁਲੀਸ ਅਨੁਸਾਰ ਹਾਲ ਹੀ ਵਿਚ ਅਮਰੀਕਾ ਵਿਚ ਹੈਪੀ ਪਾਸੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਗਰੁੱਪ ਨੂੰ ਚਲਾਉਣ ਦੀ ਸਾਰੀ ਜਿੰਮੇਵਾਰੀ ਮੰਨੂੰ ਅਗਵਾਨ ਨੇ ਸੰਭਾਲ ਲਈ ਹੈ।

Advertisement

ਉਨ੍ਹਾਂ ਦੱਸਿਆ ਕਿ ਠੇਕੇ ’ਤੇ ਹਮਲਾ ਕਰਨ ਵਾਲੀ ਵਾਰਦਾਤ ਦੇ ਮੁੱਖ ਮੁਲਜ਼ਮ ਜਤਿਨ ਕੁਮਾਰ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਲੈਜਾਇਆ ਗਿਆ ਤਾਂ ਉਸ ਨੇ ਉੱਥੇ ਪਹਿਲਾਂ ਤੋਂ ਛੁਪਾਏ ਆਪਣੇ ਹਥਿਆਰ ਨਾਲ ਪੁਲੀਸ ਤੇ ਗੋਲੀ ਚਲਾ ਦਿੱਤੀ ਜਿਸ ਦੀ ਜਵਾਬੀ ਕਾਰਵਾਈ ਵਿਚ ਜਤਿਨ ਕੁਮਾਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਐੱਸਐੱਸਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਵਲ ਲਾਈਨਜ਼ ਵਿਚ ਬੀਐੱਨਐੱਸ ਅਤੇ ਯੂਏਪੀਏ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਕਾਬਲੇ ਦੌਰਾਨ ਪੁਲੀਸ ਨੇ ਇਕ 30 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਹੈ।

Advertisement