For the best experience, open
https://m.punjabitribuneonline.com
on your mobile browser.
Advertisement

ਕੇਂਦਰ ਅਤੇ ਪੱਛਮੀ ਬੰਗਾਲ ਸਰਕਾਰ ਖਿਲਾਫ਼ ਅਰਥੀ ਫ਼ੂਕ ਮੁਜ਼ਾਹਰਾ

08:57 AM Aug 19, 2024 IST
ਕੇਂਦਰ ਅਤੇ ਪੱਛਮੀ ਬੰਗਾਲ ਸਰਕਾਰ ਖਿਲਾਫ਼ ਅਰਥੀ ਫ਼ੂਕ ਮੁਜ਼ਾਹਰਾ
ਪਾਤੜਾਂ ਵਿੱਚ ਅਰਥੀ ਸਾੜਦੇ ਹੋਏ ਜਥੇਬੰਦੀ ਦੇ ਆਗੂ।
Advertisement

ਗੁਰਨਾਮ ਸਿੰਘ ਚੌਹਾਨ
ਪਾਤੜਾਂ, 18 ਅਗਸਤ
ਕੋਲਕਾਤਾ ਦੇ ਮੈਡੀਕਲ ਕਾਲਜ ਦੀ ਸਿੱਖਿਆਰਥੀ ਡਾਕਟਰ ਦੀ ਜਬਰ ਜ਼ਨਾਹ ਮਗਰੋਂ ਹੱਤਿਆ ਕੀਤੇ ਜਾਣ ਦੇ ਰੋਸ ਵਜੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਸੂਬਾ ਵਰਕਿੰਗ ਕਮੇਟੀ ਦੇ ਸੱਦੇ ’ਤੇ ਵਿਭਾਗ ਦੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਮੁਲਾਜ਼ਮਾਂ ਵੱਲੋਂ ਕੇਂਦਰ ਅਤੇ ਪੱਛਮੀ ਬੰਗਾਲ ਸਰਕਾਰ ਦੀ ਅਰਥੀ ਫੂਕੀ ਗਈ। ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਬਰਾਚ ਆਗੂ ਅਵਤਾਰ ਸਿੰਘ, ਬਲਕਾਰ ਸਿੰਘ ਨੇ ਕਿਹਾ ਕਿ ਘਟਨਾ ਨੂੰ ਹਫਤਾ ਬੀਤ ਜਾਣ ਦੇ ਬਾਵਜੂਦ ਜਾਂਚ ਵਿੱਚ ਕੋਈ ਭਰੋਸੇਯੋਗ ਸਫਲਤਾ ਨਾ ਮਿਲਣ ਕਰਕੇ ਮਹਿਲਾ ਡਾਕਟਰ ਦੀ ਸੁਰੱਖਿਆ ਲਈ ਡਾਕਟਰ, ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਵਿੱਚ ਰੋਸ ਹੈ। ਮੁਲਜ਼ਮਾਂ ਨੂੰ ਫ਼ਾਂਸੀ ਦੀ ਸਜ਼ਾ ਦਿੱਤੀ ਜਾਵੇ।
ਧੂਰੀ (ਪਵਨ ਕੁਮਾਰ ਵਰਮਾ): ਬੰਗਲਾਦੇਸ਼ ਵਿੱਚ ਹਿੰਦੂ ਭਾਈਚਾਰੇ ਦੇ ਕਤਲਾਂ ਅਤੇ ਹਿੰਦੂ ਭਾਈਚਾਰੇ ਦੇ ਧਾਰਮਿਕ ਸਥਾਨਾਂ ਦੀ ਲਗਾਤਾਰ ਹੋ ਰਹੀ ਬੇਅਦਬੀ ਵਿਰੁੱਧ ਅੱਜ ਹਿੰਦੂ ਜਥੇਬੰਦੀਆਂ ਵੱਲੋਂ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਅੰਤਰਾਸ਼ਟਰੀ ਹਿੰਦੂ ਪ੍ਰੀਸ਼ਦ ਪੰਜਾਬ ਦੇ ਜਨਰਲ ਸਕੱਤਰ ਵਿਮਲ ਕੁਮਾਰ ਮਿੱਤਲ, ਜ਼ਿਲ੍ਹਾ ਸਹਿ ਮੰਤਰੀ ਸੰਜੀਵ ਬਾਂਸਲ, ਮਠ ਮੰਦਰ ਦੇ ਪ੍ਰਧਾਨ ਰਮੇਸ਼ ਥਾਪਰ ਅਤੇ ਹਿੰਦੂ ਤਖਤ ਦੇ ਜਗਦੀਪ ਸ਼ਰਮਾ ਹਾਜ਼ਰ ਸਨ। ਇਹ ਰੋਸ ਮਾਰਚ ਕ੍ਰਾਂਤੀ ਚੌਕ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚੋਂ ਦੀ ਹੁੰਦਾ ਹੋਇਆ ਕ੍ਰਾਂਤੀ ਚੌਕ ਵਿੱਚ ਹੀ ਸਮਾਪਤ ਹੋਇਆ। ਵਿਮਲ ਕੁਮਾਰ ਮਿੱਤਲ ਨੇ ਕਿਹਾ ਕਿ ਜਿਸ ਤਰ੍ਹਾਂ ਬੰਗਲਾਦੇਸ਼ ਵਿੱਚ ਹਿੰਦੂਆਂ ਦਾ ਕਤਲੇਆਮ ਹੋ ਰਿਹਾ ਹੈ ਅਤੇ ਪੰਜਾਬ ਵਿੱਚ ਹਿੰਦੂ ਮੰਦਰਾਂ ਦੀ ਲਗਾਤਾਰ ਬੇਅਦਬੀ ਕੀਤੀ ਜਾ ਰਹੀ ਹੈ।
ਦੇਵੀਗੜ੍ਹ (ਪੱਤਰ ਪ੍ਰੇਰਕ ): ਕੋਲਕਾਤਾ ਘਟਨਾ ਦੇ ਰੋਸ ਵਜੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੇ ਸੱਦੇ ’ਤੇ ਅੱਜ ਇਥੇ ਬਰਾਂਚ ਭੁੱਨਰਹੇੜੀ ਵੱਲੋਂ ਪ੍ਰਧਾਨ ਗੁਰਚਰਨ ਸਿੰਘ ਖਾਕਟਾਂ ਦੀ ਅਗਵਾਈ ਹੇਠ ਦੂਧਨਸਾਧਾਂ ਦੇ ਸਰਕਾਰੀ ਹਸਪਤਾਲ ਦੇ ਬਾਹਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਮੁਲਾਜ਼ਮਾਂ ਵੱਲੋਂ ਕੇਂਦਰ ਸਰਕਾਰ ਅਤੇ ਪੱਛਮੀ ਬੰਗਾਲ ਸਰਕਾਰ ਦੀ ਅਰਥੀ ਫੂਕ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੁਰਚਰਨ ਸਿੰਘ ਖਾਕਟਾਂ ਅਤੇ ਗੁਰਜੀਤ ਸਿੰਘ ਮਾੜੂ, ਨਰਿੰਦਰ ਸਿੰਘ ਸ਼ਾਦੀਪੁਰ, ਰਣਜੀਤ ਸਿੰਘ ਨੌਗਾਵਾਂ, ਕਰਮਜੀਤ ਸਿੰਘ ਅਤੇ ਗੁਰਤੇਜ ਸਿੰਘ ਨੇ ਕਿਹਾ ਕਿ ਮਹਿਲਾ ਡਾਕਟਰ ਨਾਲ ਜਬਰ-ਜਨਾਹ ਅਤੇ ਹੱਤਿਆ ਕਰਨ ਵਾਲੇ ਮੁਲਜ਼ਮਾਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ

Advertisement

ਪੀੜਤਾ ਨੂੰ ਇਨਸਾਫ਼ ਦਿਵਾਉਣ ਲਈ ਮੋਮਬੱਤੀ ਮਾਰਚ

ਲਹਿਰਾਗਾਗਾ (ਪੱਤਰ ਪ੍ਰੇਰਕ): ਇੱਥੇ ਅੱਜ ਸ਼ਾਮੀ ਸਵਿੱਤਰੀ ਬਾਈ ਫੂਲੇ ਲਾਇਬ੍ਰੇਰੀ ਚੰਗਾਲੀਵਾਲਾ ਵੱਲੋਂ ਕੋਲਕਾਤਾ ਵਿੱਚ ਹੋਈ ਅਣਮਨੁੱਖੀ ਘਟਨਾ ਤੇ ਪੀੜਤਾ ਨੂੰ ਇਨਸਾਫ ਦਿਵਾਉਣ ਲਈ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਔਰਤਾਂ ਨਾਲ ਦਿਨੋਂ -ਦਿਨ ਵੱਧ ਰਹੀਆਂ ਅਜਿਹੀਆਂ ਘਟਨਾਵਾਂ ਵਾਰੇ ਵੀ ਸਾਥੀਆਂ ਨੇ ਆਪਣੇ ਵਿਚਾਰ ਰੱਖੇ। ਅੰਤ ਵਿੱਚ ਪੀੜਤ ਨੂੰ ਸ਼ਰਧਾਂਜਲੀ ਦੇਣ ਲਈ ਮੋਮਬੱਤੀ ਮਾਰਚ ਵੀ ਕੱਢਿਆ ਗਿਆ।

Advertisement

Advertisement
Author Image

sukhwinder singh

View all posts

Advertisement