ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਰਵਾਨਾ

11:17 AM Apr 10, 2025 IST
featuredImage featuredImage

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 10 ਅਪਰੈਲ
ਖਾਲਸਾ ਸਾਜਣਾ ਦਿਵਸ ਤੇ ਵਿਸਾਖੀ ਦਾ ਤਿਉਹਾਰ ਪਾਕਿਸਤਾਨ ਸਥਿਤ ਗੁਰਧਾਮਾਂ ਵਿੱਚ ਮਨਾਉਣ ਲਈ ਅੱਜ ਕਰੀਬ 1942 ਸਿੱਖ ਸ਼ਰਧਾਲੂਆਂ ਦਾ ਇੱਕ ਜੱਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਤੋਂ ਜੈਕਾਰਿਆਂ ਦੀ ਗੂੰਜ ਵਿੱਚ ਪਾਕਿਸਤਾਨ ਲਈ ਰਵਾਨਾ ਹੋਇਆ। ਐਤਕੀਂ ਪਾਕਿਸਤਾਨੀ ਦੂਤਾਵਾਸ ਵੱਲੋਂ ਕਰੀਬ 6700 ਸ਼ਰਧਾਲੂਆਂ ਨੂੰ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਵਾਸਤੇ ਵੀਜ਼ਾ ਦਿੱਤਾ ਗਿਆ ਹੈ, ਜੋ ਅੱਜ ਅਟਾਰੀ ਵਾਹਗਾ ਸੜਕ ਮਾਰਗ ਰਸਤੇ ਪਾਕਿਸਤਾਨ ਲਈ ਰਵਾਨਾ ਹੋ ਗਏ। ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਮਗਰੋਂ ਸ਼ਰਧਾਲੂਆਂ ਦਾ ਇਹ ਜੱਥਾ 19 ਅਪਰੈਲ ਨੂੰ ਵਾਪਸ ਦੇਸ਼ ਪਰਤੇਗਾ।

Advertisement

ਪਾਕਿਸਤਾਨ ’ਚ ਖ਼ਾਲਸਾ ਸਾਜਣਾ ਦਿਵਸ ਸਮਾਗਮਾਂ ’ਚ ਸ਼ਮੂਲੀਅਤ ਲਈ ਜਾਣ ਵਾਲੇ ਜਥੇ ਦੇ ਆਗੂਆਂ ਨੂੰ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਅਧਿਕਾਰੀ।

ਸ਼੍ਰੋਮਣੀ ਕਮੇਟੀ ਦਫਤਰ ਤੋਂ ਰਵਾਨਗੀ ਕਰਨ ਸਮੇਂ ਜਥੇ ਦੀ ਅਗਵਾਈ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੈਂਬਰ ਜੰਗ ਬਹਾਦਰ ਸਿੰਘ, ਡਿਪਟੀ ਲੀਡਰ ਮੈਂਬਰ ਬੀਬੀ ਜੋਗਿੰਦਰ ਕੌਰ ਬਠਿੰਡਾ, ਅੰਤਰਿੰਗ ਮੈਂਬਰ ਰਵਿੰਦਰ ਸਿੰਘ ਖ਼ਾਲਸਾ, ਮੈਂਬਰ ਬੀਬੀ ਜਸਪਾਲ ਕੌਰ, ਰਾਮਪਾਲ ਸਿੰਘ ਬਹਿਣੀਵਾਲ, ਮੀਤ ਸਕੱਤਰ ਗੁਰਚਰਨ ਸਿੰਘ ਕੋਹਾਲਾ, ਮੈਨੇਜਰ ਸਤਨਾਮ ਸਿੰਘ ਰਿਆੜ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਓਐਸਡੀ ਸਤਬੀਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਸਿਰੋਪਾਓ ਅਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨ ਦਿੱਤਾ।

ਇਸ ਮੌਕੇ ਗੱਲਬਾਤ ਕਰਦਿਆਂ ਜਥੇ ਦੇ ਆਗੂ ਜੰਗ ਬਹਾਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਹਰ ਸਿੱਖ ਦੇ ਮਨ ਅੰਦਰ ਤਾਂਘ ਹੁੰਦੀ ਹੈ ਅਤੇ ਦਰਸ਼ਨ ਲਈ ਸਮਾਂ ਮਿਲਣ ਤੇ ਸਿੱਖ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰਦੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਨ੍ਹਾਂ ਨੂੰ ਜਥੇ ਦੀ ਅਗਵਾਈ ਸੌਂਪਣ ਲਈ ਧੰਨਵਾਦ ਕੀਤਾ। ਜਥਾ ਰਵਾਨਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਜਥਾ ਪਾਕਿਸਤਾਨ ਵਿਖੇ ਵਿਸਾਖੀ ਸਬੰਧੀ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ। ਇਹ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨਅਬਦਾਲ, ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਸੱਚਾ ਸੌਦਾ ਸਾਹਿਬ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ, ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਦੇ ਦਰਸ਼ਨ ਕਰਕੇ 19 ਅਪਰੈਲ ਨੂੰ ਭਾਰਤ ਪਰਤੇਗਾ।

Advertisement

ਸ਼੍ਰੋਮਣੀ ਕਮੇਟੀ ਸਕੱਤਰ ਨੇ ਖੁੱਲ੍ਹਦਿੱਲੀ ਨਾਲ ਵੀਜ਼ੇ ਦੇਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪਾਕਿਸਤਾਨ ਸਰਕਾਰ ਅਤੇ ਦੂਤਾਵਾਸ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਅੱਗੇ ਵੀ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਵੀਜ਼ੇ ਦੇਣ ਦੀ ਆਸ ਪ੍ਰਗਟਾਈ।ਜਥੇ ਦੀ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਿਜੈ ਸਿੰਘ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ, ਸੁਪਰਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਪਲਵਿੰਦਰ ਸਿੰਘ ਇੰਚਾਰਜ ਯਾਤਰਾ, ਮੇਜਰ ਸਿੰਘ, ਸਹਾਇਕ ਸੁਪਰਡੈਂਟ ਸੁਰਜੀਤ ਸਿੰਘ ਰਾਣਾ ਸਮੇਤ ਵੱੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਦਾ ਸਟਾਫ਼ ਅਤੇ ਜਥੇ ਵਿਚ ਜਾਣ ਵਾਲੇ ਯਾਤਰੀ ਮੌਜੂਦ ਸਨ।

Advertisement