ਜੀਐੱਸਟੀ: ਸਤੰਬਰ ਮਹੀਨੇ ਪਿਛਲੇ ਸਾਲ ਦੇ ਮੁਕਾਬਲੇ 10 ਫ਼ੀਸਦ ਦਾ ਘਾਟਾ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਅਕਤੂਬਰ
ਚੰਡੀਗੜ੍ਹ ਵਿੱਚ ਸਤੰਬਰ ਮਹੀਨੇ ਵਿੱਚ ਜੀਐੱਸਟੀ ਪਿਛਲੇ ਸਾਲ ਦੇ ਮੁਕਾਬਲੇ 10 ਫ਼ੀਸਦ ਘੱਟ ਇਕੱਠਾ ਹੋਇਆ ਹੈ। ਇਸ ਵਾਰ ਸਤੰਬਰ ਮਹੀਨੇ ਵਿੱਚ 22 ਕਰੋੜ ਰੁਪਏ ਘੱਟ ਜੀਐੱਸਟੀ ਦੇ ਆਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸਤੰਬਰ 2024 ਵਿੱਚ 197 ਕਰੋੜ ਰੁਪਏ ਜੀਐੱਸਟੀ ਦੇ ਇਕੱਠੇ ਹੋਏ ਹਨ ਜਦੋਂਕਿ ਪਿਛਲੇ ਸਾਲ ਸਤੰਬਰ ਮਹੀਨੇ ਵਿੱਚ 219 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ ਸੀ। ਇਸ ਤੋਂ ਪਹਿਲਾਂ ਅਗਸਤ ਮਹੀਨੇ ਵਿੱਚ ਜੀਐੱਸਟੀ ਪਿਛਲੇ ਸਾਲ ਦੇ ਮੁਕਾਬਲੇ 8 ਫ਼ੀਸਦ ਵੱਧ ਇਕੱਠਾ ਹੋਇਆ ਸੀ। ਜਾਣਕਾਰੀ ਅਨੁਸਾਰ ਅਗਸਤ 2024 ਵਿੱਚ 233 ਕਰੋੜ ਰੁਪਏ ਜੀਐੱਸਟੀ ਦੇ ਇਕੱਠੇ ਹੋਏ ਸਨ ਜਦੋਂਕਿ ਪਿਛਲੇ ਸਾਲ ਅਗਸਤ ਮਹੀਨੇ ਵਿੱਚ 217 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ ਸੀ। ਇਸ ਤੋਂ ਪਹਿਲਾਂ ਮਈ 2024 ਵਿੱਚ ਜੀਐੱਸਟੀ ਪਿਛਲੇ ਸਾਲ ਦੇ ਮੁਕਾਬਲੇ 9 ਫ਼ੀਸਦ ਘੱਟ ਇਕੱਠਾ ਹਇਆ ਸੀ। ਮਈ 2024 ਵਿੱਚ 237 ਕਰੋੜ ਰੁਪਏ ਜੀਐੱਸਟੀ ਦੇ ਇਕੱਠੇ ਹੋਏ ਹਨ ਜਦੋਂਕਿ ਪਿਛਲੇ ਸਾਲ ਮਈ ਮਹੀਨੇ ਵਿੱਚ 259 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ ਸੀ।
ਇਸੇ ਤਰ੍ਹਾਂ ਅਪਰੈਲ 2024 ਵਿੱਚ ਜੀਐੱਸਟੀ ਪਿਛਲੇ ਸਾਲ ਦੇ ਮੁਕਾਬਲੇ 23 ਫ਼ੀਸਦ ਵੱਧ 313 ਕਰੋੜ ਰੁਪਏ ਜੀਐੱਸਟੀ ਦੇ ਇਕੱਠੇ ਹੋਏ ਹਨ ਜਦੋਂਕਿ ਪਿਛਲੇ ਸਾਲ ਅਪਰੈਲ ਮਹੀਨੇ ਵਿੱਚ 255 ਕਰੋੜ ਰੁਪਏ ਜੀਐੱਸਟੀ ਇਕੱਠਾ ਹੋਇਆ ਸੀ।