ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੀਟੀਬੀ ਕਾਲਜ ਦਸੂਹਾ ਅੱਠਵੀਂ ਵਾਰ ਚੈਂਪੀਅਨ ਬਣਿਆ

10:19 AM Oct 22, 2024 IST
ਗਤਕਾ ਟੀਮ ਦੀਆਂ ਖਿਡਾਰਨਾਂ ਡਾ. ਵਰਿੰਦਰ ਕੌਰ ਨਾਲ।

ਭਗਵਾਨ ਦਾਸ ਸੰਦਲ
ਦਸੂਹਾ, 21 ਅਕਤੂਬਰ
ਇਥੇ ਪੰਜਾਬ ਯੂਨੀਵਰਸਿਟੀ ਵੱਲੋਂ ਚੰਡੀਗੜ੍ਹ ਵਿੱਚ ਕਰਵਾਈ ਗਈ ਗਤਕਾ ਚੈਂਪੀਅਨਸ਼ਿਪ ਵਿੱਚ ਜੀਟੀਬੀ ਖਾਲਸਾ ਕਾਲਜ ਫਾਰ ਵਿਮੈਨ ਦਸੂਹਾ ਦੀ ਟੀਮ ਨੇ ਲਗਾਤਾਰ ਅੱਠਵੀਂ ਵਾਰ ਚੈਂਪੀਅਨਸ਼ਿਪ ’ਤੇ ਕਬਜ਼ਾ ਕੀਤਾ ਹੈ। ਇਸ ਸਬੰਧੀ ਪ੍ਰਿੰ. ਡਾ. ਵਰਿੰਦਰ ਕੌਰ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ 12 ਕਾਲਜਾਂ ਦੀਆਂ ਟੀਮਾਂ ਨੇ ਹਿੱਸਾ ਲਿਆ ਅਤੇ ਉਨ੍ਹਾਂ ਦੇ ਕਾਲਜ ਦੀ ਟੀਮ ਨੇ 10 ਮੈਡਲ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਫਰੀ ਸੋਟੀ ਮੁਕਾਬਲਿਆਂ ਵਿੱਚ ਮਨਪ੍ਰੀਤ ਕੌਰ, ਦੀਪਿਕਾ, ਸੁਮਨਪ੍ਰੀਤ ਅਤੇ ਰੋਬਿਨਪ੍ਰੀਤ ਨੇ ਗੋਲਡ ਮੈਡਲ, ਸਿੰਗਲ ਸੋਟੀ ਟੀਮ ਵਰਕ ਵਿੱਚ ਗਗਨਦੀਪ ਕੌਰ, ਸ਼ੈਲੀ, ਤਾਨੀਆ ਤੇ ਹਰਮਨਪ੍ਰੀਤ ਨੇ ਸਿਲਵਰ ਮੈਡਲ ਜਿੱਤੇ ਜਦੋਂ ਕਿ ਫਰੀ ਸੋਟੀ ਦੇ ਵਿਅਕਤੀਗਤ ਮੁਕਾਬਲਿਆਂ ਵਿੱਚ ਮਨਪ੍ਰੀਤ ਕੌਰ ਨੇ ਸੋਨੇ ਦਾ ਅਤੇ ਸਿੰਗਲ ਸੋਟੀ ਵਿੱਚ ਗਗਨਦੀਪ ਕੌਰ ਨੇ ਕਾਂਸੇ ਦੇ ਤਗਮੇ ਜਿੱਤੇ ਹਨ। ਪ੍ਰਿੰ. ਡਾ. ਵਰਿੰਦਰ ਕੌਰ, ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਬੀਰ ਸਿੰਘ ਰੰਧਾਵਾ, ਉਪ ਪ੍ਰਧਾਨ ਅਜਮੇਰਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਉਪ ਮੈਨੇਜਰ ਦੀਪਗਗਨ ਸਿੰਘ ਗਿੱਲ, ਸੈਕਟਰੀ ਭੁਪਿੰਦਰ ਸਿੰਘ ਰੰਧਾਵਾ ਨੇ ਖੇਡ ਵਿਭਾਗ ਦੇ ਮੁਖੀ ਪਰਮਿੰਦਰ ਕੌਰ ਢਿੱਲੋਂ, ਕੋਚ ਰਮਨਪ੍ਰੀਤ ਸਿੰਘ ਤੇ ਖਿਡਾਰਨਾਂ ਨੂੰ ਵਧਾਈ ਦਿੱਤੀ।

Advertisement

Advertisement