ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਗੀਤ ਮੁਕਾਬਲਿਆਂ ਵਿੱਚ ਜੀਟੀਬੀ ਖਾਲਸਾ ਸਕੂਲ ਦੀ ਚੜ੍ਹਤ

09:59 AM Oct 06, 2024 IST
ਸਕੂਲ ਪੁੱਜਣ ’ਤੇ ਜੇਤੂਆਂ ਨੂੰ ਸਨਮਾਨਦੇ ਹੋਏ ਪ੍ਰਿੰ. ਡਾ. ਸੁਰਜੀਤ ਕੌਰ ਬਾਜਵਾ। -ਫੋਟੋ: ਸੰਦਲ

ਪੱਤਰ ਪ੍ਰੇਰਕ
ਦਸੂਹਾ, 5 ਅਕਤੂਬਰ
ਇੱਥੇ ਸੰਗੀਤ ਕਲਾ ਮੰਚ ਜਲੰਧਰ ਵੱਲੋਂ ਕਰਵਾਏ ਗਏ ਡਾ. ਜੇ.ਐੱਸ. ਬਾਵਰਾ ਸੰਗੀਤ ਮੁਕਾਬਲੇ-2024 ਵਿੱਚ ਗੁਰੂ ਤੇਗ ਬਹਾਦਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦੀ ਚੜ੍ਹਤ ਰਹੀ। ਪ੍ਰਿੰਸੀਪਲ ਡਾ. ਸੁਰਜੀਤ ਕੌਰ ਬਾਜਵਾ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ’ਚ ਉਨ੍ਹਾਂ ਦੇ ਸਕੂਲ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਸਤਵਿੰਦਰ ਕੌਰ ਨੇ ਭਜਨ ਗਾਇਨ ਕੈਟਾਗਰੀ ਵਿੱਚੋਂ ਦੂਸਰਾ ਸਥਾਨ ਅਤੇ ਵੋਕਲ ਕਲਾਸੀਕਲ ਵਿੱਚ ਕੋਨਸੋਲੇਸ਼ਨ ਪੁਜ਼ੀਸ਼ਨ ਅਤੇ ਸਿਮਰਨਜੀਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਬੀਰ ਸਿੰਘ ਰੰਧਾਵਾ, ਉਪ ਪ੍ਰਧਾਨ ਅਜਮੇਰਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਉਪ ਮੈਨੇਜਰ ਦੀਪਗਗਨ ਸਿੰਘ ਗਿੱਲ, ਸੈਕਟਰੀ ਭੁਪਿੰਦਰ ਸਿੰਘ ਰੰਧਾਵਾ, ਜੁਆਇੰਟ ਸੈਕਟਰੀ ਮਹਿੰਦਰ ਸਿੰਘ, ਡੀਨ ਰੁਪਿੰਦਰ ਕੌਰ ਰੰਧਾਵਾ ਤੇ ਪ੍ਰਿੰ. ਡਾ. ਸੁਰਜੀਤ ਕੌਰ ਬਾਜਵਾ ਨੇ ਵਿਦਿਆਰਥੀਆਂ ਦੀ ਇਸ ਮਾਣਮੱਤੀ ਉਪਲਬਧੀ `ਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਪੜਾਈ ਵਿੱਚ ਵੀ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ।

Advertisement

Advertisement