For the best experience, open
https://m.punjabitribuneonline.com
on your mobile browser.
Advertisement

ਜੀਟੀਯੂ ਵੱਲੋਂ ਪੁਰਾਣੀ ਪੈਨਸ਼ਨ ਸਮੇਤ ਬਕਾਇਆ ਮੰਗਾਂ ਲਾਗੂ ਕਰਨ ’ਤੇ ਜ਼ੋਰ

08:39 AM Apr 11, 2024 IST
ਜੀਟੀਯੂ ਵੱਲੋਂ ਪੁਰਾਣੀ ਪੈਨਸ਼ਨ ਸਮੇਤ ਬਕਾਇਆ ਮੰਗਾਂ ਲਾਗੂ ਕਰਨ ’ਤੇ ਜ਼ੋਰ
ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਦੀ ਮੀਟਿੰਗ ’ਚ ਹਾਜ਼ਰ ਅਧਿਆਪਕ ਆਗੂ। -ਫੋਟੋ: ਬਸਰਾ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 10 ਅਪਰੈਲ
ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੀ ਸੂਬਾ ਸੀਨੀਅਰ ਮੀਤ ਪ੍ਰਧਾਨ ਪ੍ਰਵੀਨ ਕੁਮਾਰ, ਸਰਪ੍ਰਸਤ ਚਰਨ ਸਿੰਘ ਸਰਾਭਾ, ਜ਼ਿਲ੍ਹਾ ਲੁਧਿਆਣਾ ਪ੍ਰਧਾਨ ਪਰਮਿੰਦਰ ਪਾਲ ਸਿੰਘ ਕਾਲੀਆ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜੱਥੇਬੰਦੀ ਦੇ ਸੂਬਾ ਆਗੂਆਂ ਜਗਮੇਲ ਸਿੰਘ ਪੱਖੋਵਾਲ, ਪ੍ਰੈੱਸ ਸਕੱਤਰ ਟਹਿਲ ਸਿੰਘ ਸਰਾਭਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਪੰਜਾਬ ਦੇ ਮੁਲਾਜ਼ਮਾਂ ਦੀਆਂ ਮਹਿੰਗਾਈ ਭੱਤੇ ਦੀਆਂ ਤਿੰਨ ਕਿਸ਼ਤਾਂ, ਤਨਖਾਹ ਕਮਿਸ਼ਨ ਦੀ ਰਿਪੋਰਟ ਦਾ ਬਕਾਇਆ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਾਮਿਲ ਕਰਨ, 4,9,14 ਸਾਲਾ ਏਸੀਪੀ ਸਕੀਮ ਬਹਾਲ ਕਰਨ, ਪੇਂਡੂ ਏਰੀਆ ਭੱਤਾ ਸਮੇਤ 37 ਤਰ੍ਹਾਂ ਦੇ ਭੱਤੇ ਬਹਾਲ ਕਰਨ, ਕੇਂਦਰੀ ਤਨਖਾਹ ਸਕੇਲ ਰੱਦ ਕਰਕੇ ਪੰਜਾਬ ਦੇ ਸਕੇਲ ਲਾਗੂ ਕਰਨ ਆਦਿ ਬਕਾਇਆ ਆਦਿ ਨੂੰ ਚੋਣ ਕਮਿਸ਼ਨ ਤੋਂ ਪ੍ਰਵਾਨਗੀ ਲੈ ਕੇ ਤੁਰੰਤ ਲਾਗੂ ਕੀਤਾ ਜਾਵੇ। ਪਿਛਲੇ ਸਮੇਂ ਵਿੱਚ ਵੀ ਸਰਕਾਰਾਂ ਵੱਲੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਸਮੇਂ ਚੋਣ ਕਮਿਸ਼ਨ ਤੋਂ ਪ੍ਰਵਾਨਗੀ ਲੈ ਕੇ ਬਕਾਇਆ ਮੰਗਾਂ ਪ੍ਰਵਾਨ ਕੀਤੀਆਂ ਜਾਂਦੀਆਂ ਰਹੀਆਂ ਹਨ। ਇਸ ਤੋਂ ਇਲਾਵਾ ਜਥੇਬੰਦੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਤੋਂ ਅਧਿਆਪਕਾਂ ਅਤੇ ਮੁਲਾਜ਼ਮਾਂ ਦੀਆਂ ਛੁੱਟੀਆਂ ਉੱਪਰ ਰੋਕ ਲਗਾਉਣ ਵਾਲਾ ਪੱਤਰ ਵੀ ਰੱਦ ਕਰਨ ਦੀ ਮੰਗ ਕੀਤੀ ਗਈ। ਜੱਥੇਬੰਦੀ ਦੇ ਆਗੂਆਂ ਮਨੀਸ਼ ਸ਼ਰਮਾ, ਬਲਵੀਰ ਸਿੰਘ ਕੰਗ, ਚਰਨ ਸਿੰਘ ਤਾਜਪੁਰੀ, ਜ਼ੋਰਾ ਸਿੰਘ ਬੱਸੀਆਂ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਠੇਕਾ ਆਧਾਰ ਤੇ ਕੰਮ ਕਰਦੇ ਅਤੇ ਸਮੂਹ ਕੱਚੇ ਅਧਿਆਪਕਾਂ ਨੂੰ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤਾ ਜਾਵੇ। ਇਸ ਤੋਂ ਇਲਾਵਾ ਇਸ ਸਮੇਂ ਹੋਰਨਾਂ ਤੋਂ ਇਲਾਵਾ ਅਧਿਆਪਕ ਆਗੂ ਜਗਦੀਸ਼ ਸਿੰਘ, ਸੰਜੀਵ ਯਾਦਵ, ਸਤਵਿੰਦਰ ਪਾਲ ਸਿੰਘ ਪੀਟੀ ਦੋਰਾਹਾ, ਜੁਗਲ ਸ਼ਰਮਾ, ਕੁਲਦੀਪ ਸਿੰਘ ਪ੍ਰਧਾਨ ਪੱਖੋਵਾਲ, ਸੰਦੀਪ ਸਿੰਘ ਲਲਤੋਂ, ਰਮਨਦੀਪ ਸਿੰਘ ਫੱਲੇਵਾਲ ਆਦਿ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×