ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਨੂੰ ਸੂਬੇ ’ਚ ਇੱਕ ਵੀ ਸੀਟ ਨਾ ਜਿੱਤਣ ਦੇਣਾ ਪੰਜਾਬੀਆਂ ਦੀ ਗਾਰੰਟੀ: ਬੀਬੀ ਜਗੀਰ ਕੌਰ

07:08 AM May 10, 2024 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 9 ਮਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਦੇ ਹੱਕ ਵਿੱਚ ਚੋਣ ਮੀਟਿੰਗਾਂ ਦੌਰਾਨ ਦਾਅਵਾ ਕੀਤਾ ਕਿ ਪੰਜਾਬੀਆਂ ਵੱਲੋਂ ਇਹ ਗਾਰੰਟੀ ਦਿੱਤੀ ਜਾ ਰਹੀ ਕਿ ਭਾਜਪਾ ਪੰਜਾਬ ਵਿੱਚੋਂ ਇੱਕ ਵੀ ਸੀਟ ਨਹੀਂ ਜਿੱਤ ਸਕਦੀ। ਨਕੋਦਰ ਵਿਧਾਨ ਸਭਾ ਹਲਕੇ ਵਿੱਚ ਪਾਰਟੀ ਉਮੀਦਵਾਰ ਕੇ.ਪੀ. ਦੇ ਹੱਕ ਵਿੱਚ ਦਰਜਨ ਤੋਂ ਵੱਧ ਚੋਣ ਮੀਟਿੰਗਾਂ ਕੀਤੀਆਂ ਗਈਆ। ਬੀਬੀ ਜਗੀਰ ਕੌਰ ਨੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਦੇਸ਼ ਦੀ ਰਾਜਨੀਤੀ ਪਾਰਟੀਆਂ ਹੁਣ ਆਪਣੇ ਨੀਤੀਗਤ ਪ੍ਰੋਗਰਾਮਾਂ ਦੇਣ ਥਾਂ ਗਾਰੰਟੀਆਂ ਦੇ ਦੌਰ ਵਿੱਚੋਂ ਲੰਘ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦਾ ਆਪਣਾ ਕੋਈ ਏਜੰਡਾ ਨਹੀਂ ਉਹ ਸਿਰਫ ਕਥਿਤ ‘ਮੋਦੀ ਕੀ ਗਾਰੰਟੀ’ ਉੱਤੇ ਹੀ ਟੇਕ ਲਾ ਕੇ ਬੈਠੀ ਹੈ। ਉਨ੍ਹਾਂ ਲੋਕਾਂ ਨੂੰ ਮੁਖਾਤਬ ਹੁੰਦਿਆ ਕਿਹਾ, ‘‘ਗਾਰੰਟੀਆਂ ਦੇ ਇਸ ਦੌਰ ’ਚ ਸੂਬੇ ਦੇ ਲੋਕ ਵੀ ਇਹ ਗਾਰੰਟੀ ਬੜੇ ਦਾਅਵੇ ਨਾਲ ਦਿੰਦੇ ਹਨ ਕਿ ਉਹ ਪੰਜਾਬ ਵਿੱਚੋਂ ਭਾਜਪਾ ਨੂੰ ਇੱਕ ਵੀ ਸੀਟ ਜਿੱਤਣ ਨਹੀਂ ਦੇਣਗੇ।’’ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੇ ਕਿਹਾ ਕਿ ਉਨ੍ਹਾਂ ਨੂੰ 10 ਸਾਲ ਪਹਿਲਾਂ ਹੀ ਅਕਾਲੀ ਦਲ ਵਿੱਚ ਆ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ, ‘‘ਸਰਬੱਤ ਦਾ ਭਲਾ ਮੰਗਣ ਵਾਲੀ ਇਸ ਪਾਰਟੀ ’ਚ ਦੂਜੀਆਂ ਪਾਰਟੀਆਂ ਵਾਂਗ ਕਿਸੇ ਵੀ ਤਰ੍ਹਾਂ ਦਾ ਭਿੰਨ-ਭੇਦ ਨਹੀਂ ਹੈ। ਅਕਾਲੀ ਦਲ ਨੂੰ ਉਨ੍ਹਾਂ ਨੇ ਦਿਲੋਂ ਆਤਮਸਾਤ ਕਰ ਲਿਆ ਹੈ।

Advertisement

Advertisement
Advertisement