For the best experience, open
https://m.punjabitribuneonline.com
on your mobile browser.
Advertisement

ਅਮਰੂਦਾਂ ਦੇ ਬੂਟਿਆਂ ਸਬੰਧੀ ਮੁਆਵਜ਼ਾ ਘਪਲਾ: ਵਿਜੀਲੈਂਸ ਨੇ ਇੱਕ ਹੋਰ ਸੇਵਾਮੁਕਤ ਪਟਵਾਰੀ ਗ੍ਰਿਫ਼ਤਾਰ ਕੀਤਾ

02:10 PM Jul 11, 2023 IST
ਅਮਰੂਦਾਂ ਦੇ ਬੂਟਿਆਂ ਸਬੰਧੀ ਮੁਆਵਜ਼ਾ ਘਪਲਾ  ਵਿਜੀਲੈਂਸ ਨੇ ਇੱਕ ਹੋਰ ਸੇਵਾਮੁਕਤ ਪਟਵਾਰੀ ਗ੍ਰਿਫ਼ਤਾਰ ਕੀਤਾ
Advertisement

ਦਰਸ਼ਨ ਸਿੰਘ ਸੋਢੀ

Advertisement

ਮੁਹਾਲੀ, 11 ਜੁਲਾਈ
ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੇਵਾਮੁਕਤ ਪਟਵਾਰੀ ਸੁਰਿੰਦਰਪਾਲ ਨੂੰ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ ਵਿੱਚ ਹੋਏ ਕਰੋੜਾਂ ਰੁਪਏ ਦੇ ਕਥਿਤ ਘਪਲੇ ਸਬੰਧੀ ਗ੍ਰਿਫ਼ਤਾਰ ਕੀਤਾ ਹੈ। ਪਟਵਾਰੀ ਕਥਿਤ ਘਪਲੇ ਸਮੇਂ ਲੈਂਡ ਐਕੁਜ਼ੀਸ਼ਨ ਕੁਲੈਕਟਰ (ਐੱਲਏਸੀ) ਗਰੇਟਰ ਮੁਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੇ ਦਫ਼ਤਰ ਵਿੱਚ ਤਾਇਨਾਤ ਸੀ। ਇਸ ਮਾਮਲੇ ਵਿੱਚ ਇਹ 19ਵੀਂ ਗ੍ਰਿਫ਼ਤਾਰੀ ਹੈ। ਜ਼ਿਲ੍ਹਾ ਐੱਸਏਐੱਸ ਨਗਰ (ਮੁਹਾਲੀ) ਦੇ ਪਿੰਡ ਬਾਕਰਪੁਰ ਵਿੱਚ ਗਮਾਡਾ ਵੱਲੋਂ ਗ੍ਰਹਿਣ ਕੀਤੀ ਜ਼ਮੀਨ ਦੇ ਬਦਲੇ ਜਾਰੀ ਕੀਤੇ ਕਰੋੜਾਂ ਰੁਪਏ ਦੇ ਮੁਆਵਜ਼ੇ ਵਿੱਚ ਇਹ ਘਪਲਾ ਹੋਇਆ ਸੀ। ਇਸ ਮੁਲਜ਼ਮ ਦੇ ਸਾਥੀ ਪਟਵਾਰੀ ਸੁਰਿੰਦਰਪਾਲ ਸਿੰਘ ਨੂੰ ਕੱਲ੍ਹ ਸ੍ਰੀ ਮੁਕਤਸਰ ਸਾਹਿਬ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਰਿੰਦਰਪਾਲ ਨੇ ਗਲਤ ਲਾਭਪਾਤਰੀਆਂ ਨੂੰ ਮੁਆਵਜ਼ੇ ਦਾ ਲਾਭ ਦਿਵਾਉਣ ਲਈ ਗਲਤ ਸੂਚਨਾ ਦੇਣ ਵਿੱਚ ਕਥਿਤ ਤੌਰ ’ਤੇ ਅਹਿਮ ਭੂਮਿਕਾ ਨਿਭਾਈ ਸੀ। ਬਾਗ਼ਬਾਨੀ ਵਿਭਾਗ ਵੱਲੋਂ ਮੁਆਵਜ਼ੇ ਦੀ ਸਿਫ਼ਾਰਸ਼ ਲਈ ਐੱਲਏਸੀ ਗਮਾਡਾ ਨੂੰ ਭੇਜੀ ਗਈ ਮੁਲਾਂਕਣ ਰਿਪੋਰਟ ਵਿੱਚ ਕੁਝ ਜ਼ਮੀਨ ਮਾਲਕਾਂ ਦੇ ਨਾਂ ਅਤੇ ਜ਼ਮੀਨ ਦਾ ਹਿੱਸਾ ਮਾਲ ਰਿਕਾਰਡ ਦੇ ਹਿਸਾਬ ਨਾਲ ਸਹੀ ਨਹੀਂ ਸੀ ਪਰ ਇਸ ਪਟਵਾਰੀ ਨੇ ਇਸ ਬਾਰੇ ਇਤਰਾਜ਼ ਉਠਾਉਣ ਬਜਾਏ ਬਾਗ਼ਬਾਨੀ ਵਿਭਾਗ ਦੀ ਇਸ ਰਿਪੋਰਟ ਅਨੁਸਾਰ ਮੁਆਵਜ਼ਾ ਰਾਸ਼ੀ ਜਾਰੀ ਕਰਨ ਦੀ ਰਿਪੋਰਟ ਕਰ ਦਿੱਤੀ। ਪਟਵਾਰੀ ਦੀ ਰਿਪੋਰਟ ਦੇ ਆਧਾਰ ’ਤੇ ਨਾਇਬ-ਤਹਿਸੀਲਦਾਰ ਨੇ ਇਹ ਕੇਸ ਤਤਕਾਲੀ ਐੱਲਏਸੀ ਨੂੰ ਅੱਗੇ ਭੇਜ ਦਿੱਤਾ, ਜਿਸ ਵੱਲੋਂ ਬਾਅਦ ਵਿੱਚ ਮੁਆਵਜ਼ੇ ਦੀਆਂ ਅਦਾਇਗੀਆਂ ਜਾਰੀ ਕਰ ਦਿੱਤੀਆਂ ਗਈਆਂ। ਬੁਲਾਰੇ ਨੇ ਦੱਸਿਆ ਕਿ ਸੁਰਿੰਦਰਪਾਲ ਵਾਸੀ ਐੱਮਆਈਜੀ ਫਲੈਟਸ, ਸੈਕਟਰ-70, ਮੁਹਾਲੀ ਨੂੰ ਅਮਰੂਦਾਂ ਦੇ ਬੂਟਿਆਂ ਦੇ ਬਹੁ-ਕਰੋੜੀ ਮੁਆਵਜ਼ਾ ਘਪਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਅੱਜ ਗ੍ਰਿਫ਼ਤਾਰ ਕੀਤਾ ਗਿਆ ਹੈ।

Advertisement

Advertisement
Tags :
Author Image

Advertisement