For the best experience, open
https://m.punjabitribuneonline.com
on your mobile browser.
Advertisement

ਪੱਤਰਕਾਰੀ ਵਿਭਾਗ ’ਚ ਗੈਸਟ ਲੈਕਚਰ

08:37 AM Aug 04, 2023 IST
ਪੱਤਰਕਾਰੀ ਵਿਭਾਗ ’ਚ ਗੈਸਟ ਲੈਕਚਰ
ਮੁੱਖ ਬੁਲਾਰੇ ਹਰਜਿੰਦਰ ਸਿੰਘ ਦਾ ਸਨਮਾਨ ਕਰਦੇ ਹੋਏ ਅਧਿਆਪਕ। -ਫੋਟੋ: ਸੂਦ
Advertisement

ਫ਼ਤਹਿਗੜ੍ਹ ਸਾਹਿਬ: ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਪੱਤਰਕਾਰੀ ਅਤੇ ਜਨ-ਸੰਚਾਰ ਵਿਭਾਗ ਵੱਲੋਂ ਮੀਡੀਆ ਦੇ ਲੋਕਪੱਖੀ ਅਤੇ ‘ਨਿਰਪੱਖ ਨਜ਼ਰੀਆ’ ਵਿਸ਼ੇ ’ਤੇ ਵਿਸ਼ੇਸ਼ ਗੈਸਟ ਲੈਕਚਰ ਕਰਵਾਇਆ ਗਿਆ, ਜਿਸ ਵਿਚ ਵਿਭਾਗ ਦੇ ਸਾਬਕਾ ਵਿਦਿਆਰਥੀ ਅਤੇ ਇੰਡੋਜ਼ ਟੀਵੀ ਤੋਂ ਪੱਤਰਕਾਰ ਹਰਜਿੰਦਰ ਸਿੰਘ ਢਿੱਲੋਂ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਅਜੋਕੇ ਤੇਜ਼ੀ ਨਾਲ ਵੱਧ ਅਤੇ ਬਦਲ ਰਹੇ ਮੀਡੀਆ ਉਦਯੋਗ ਵਿੱਚ ਵਿੱਦਿਅਕ ਗਿਆਨ ਦੇ ਨਾਲ-ਨਾਲ ਸਹਿ ਵਿੱਦਿਅਕ ਗਤੀਵਿਧੀਆਂ ਵੀ ਵਿਦਿਆਰਥੀਆਂ ਲਈ ਬਹੁਤ ਜ਼ਰੂਰੀ ਹਨ। ਸ੍ਰੀ ਢਿਲੋਂ ਨੇ ਕਿਹਾ ਕਿ ਪੱਤਰਕਾਰੀ ਦਾ ਮੁੱਢਲਾ ਉਦੇਸ਼ ਲੋਕਪੱਖੀ ਅਤੇ ਨਿਰਪੱਖ ਨਜ਼ਰੀਆ ਪੇਸ਼ ਕਰਨਾ ਹੁੰਦਾ ਹੈ ਤਾਂ ਜੋ ਬਿਹਤਰ ਸਮਾਜ ਦੀ ਸਿਰਜਣਾ ਹੋ ਸਕੇ। ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਦੇ ਮੁਖੀ ਪ੍ਰੋ. ਹਰਗੁਣਪ੍ਰੀਤ ਸਿੰਘ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੱਤਰਕਾਰੀ ਦੇ ਮੁੱਢਲੇ ਸਿਧਾਂਤ, ਸਰੂਪ ਅਤੇ ਸਮੱਸਿਆਵਾਂ ਆਦਿ ਮਹੱਤਵਪੂਰਨ ਵਿਸ਼ਿਆਂ ਬਾਰੇ ਜਾਣੂ ਕਰਵਾਉਣਾ ਸੀ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×