ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ ’ਚ ਗੈਸਟ ਅਧਿਆਪਕ ਮੁੜ ਨਿਯੁਕਤ

08:54 AM Jun 30, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 29 ਜੂਨ
ਦਿੱਲੀ ਸਿੱਖਿਆ ਡਾਇਰੈਕਟੋਰੇਟ ਨੇ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸੇਵਾਮੁਕਤ ਹੋਏ ਗੈਸਟ ਅਧਿਆਪਕਾਂ ਨੂੰ ਬਹਾਲ ਕਰ ਦਿੱਤਾ ਹੈ। ਡਾਇਰੈਕਟੋਰੇਟ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਸਾਰੇ ਸਕੂਲ ਪਹਿਲੀ ਜੁਲਾਈ ਤੋਂ ਖੁੱਲ੍ਹ ਰਹੇ ਹਨ। ਅਜਿਹੀ ਸਥਿਤੀ ਵਿੱਚ ਜਿਨ੍ਹਾਂ ਗੈਸਟ ਟੀਚਰਾਂ ਨੂੰ ਰਾਹਤ ਦਿੱਤੀ ਗਈ ਹੈ, ਉਨ੍ਹਾਂ ਨੂੰ ਸਕੂਲ ਖੁੱਲ੍ਹਣ ਦੇ ਤਿੰਨ ਦਿਨਾਂ ਦੇ ਅੰਦਰ ਸਕੂਲਾਂ ਵਿੱਚ ਰਿਪੋਰਟ ਕਰਨੀ ਹੋਵੇਗੀ। ਡਾਇਰੈਕਟੋਰੇਟ ਨੇ ਪ੍ਰਿੰਸੀਪਲਾਂ ਨੂੰ ਅਕਾਦਮਿਕ ਸੈਸ਼ਨ 2023-24 ਲਈ ਗੈਸਟ ਟੀਚਰਾਂ ਨੂੰ ਅਨੁਭਵ ਸਰਟੀਫਿਕੇਟ ਜਾਰੀ ਕਰਨ ਲਈ ਵੀ ਕਿਹਾ। ਇਸ ਦੇ ਨਾਲ ਹੀ ਡਾਇਰੈਕਟੋਰੇਟ ਨੇ ਪ੍ਰਿੰਸੀਪਲਾਂ ਨੂੰ ਗੈਸਟ ਟੀਚਰਾਂ ਦੀ ਹਾਜ਼ਰੀ ਆਨਲਾਈਨ ਅਪਡੇਟ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। ਆਲ ਇੰਡੀਆ ਗੈਸਟ ਟੀਚਰਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ਼ੋਏਬ ਰਾਣਾ ਨੇ ਕਿਹਾ ਕਿ ਬਹਾਲੀ ਦੇ ਨਾਲ-ਨਾਲ ਗੈਸਟ ਟੀਚਰਾਂ ਨੂੰ ਇਹ ਵੀ ਉਮੀਦ ਸੀ ਕਿ ਉਨ੍ਹਾਂ ਦੀ ਤਨਖਾਹ ਵਧਾਉਣ ਅਤੇ ਨੌਕਰੀ ਪੱਕੀ ਕਰਨ ਦਾ ਕੋਈ ਹੁਕਮ ਆਵੇਗਾ ਪਰ ਅਜੇ ਤੱਕ ਅਜਿਹਾ ਕੋਈ ਹੁਕਮ ਨਹੀਂ ਆਇਆ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਨੇ ਸਿੱਖਿਆ ਮੰਤਰੀ ਆਤਿਸ਼ੀ ਨੂੰ ਪੱਤਰ ਲਿਖ ਕੇ ਗੈਸਟ ਟੀਚਰਾਂ ਨੂੰ ਪੱਕਾ ਕਰਨ ਅਤੇ ਤਨਖਾਹ ਵਧਾਉਣ ਦੀ ਮੰਗ ਕੀਤੀ ਹੈ। ਦਿੱਲੀ ਦੇ ਤਤਕਾਲੀ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਗੈਸਟ ਅਧਿਆਪਕਾਂ ਨੂੰ ਪੱਕੇ ਕਰਨ ਦੇ ਵਾਅਦੇ ਕੀਤੇ ਗਏ ਸਨ ਪਰ ਕੁਝ ਸਮੇਂ ਬਾਅਦ ਹੀ ਉਨ੍ਹਾਂ ’ਚੋਂ ਕਈਆਂ ਨੂੰ ਹਟਾ ਵੀ ਦਿੱਤਾ ਗਿਆ ਸੀ। ਗੈਸਟ ਅਧਿਆਪਕਾਂ ਨੇ ਲੰਬੇ ਸਮੇਂ ਤੱਕ ਕੇਜਰੀਵਾਲ ਸਰਕਾਰ ਖਿਲਾਫ ਪ੍ਰਦਰਸ਼ਨ ਵੀ ਕੀਤੇ ਸਨ ਤੇ ਆਖਰਕਾਰ ਉਨ੍ਹਾਂ ’ਚੋਂ ਕਈ ਅਧਿਆਪਕ ਮੁੜ ਨੌਕਰੀ ਲੈਣ ਵਿੱਚ ਸਫਲ ਹੋਏ ਸਨ। ਦਿੱਲੀ ਦੀ ਮੌਜੂਦਾ ਸਿੱਖਿਆ ਮੰਤਰੀ ਆਤਿਸ਼ੀ ਵੱਲੋਂ ਗੈਸਟ ਅਧਿਆਪਕਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਮੰਗਾਂ ਵੀ ਸੁਣੀਆਂ ਸਨ।

Advertisement

Advertisement
Advertisement