ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੂਹਲਾ ਦੇ ਹਲਕਾ ਵਿਧਾਇਕ ਵੱਲੋਂ ਕਿਸਾਨਾਂ ਦਾ ਸਮਰਥਨ

06:20 PM Dec 22, 2024 IST

ਰਾਮ ਕੁਮਾਰ ਮਿੱਤਲ
ਗੂਹਲਾ ਚੀਕਾ, 22 ਦਸੰਬਰ
ਵਿਧਾਨ ਸਭਾ ਹਲਕਾ ਗੂਹਲਾ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਦਵਿੰਦਰ ਹੰਸ ਨੇ ਅੱਜ ਅਰਨੌਲੀ, ਡੇਰਾ ਗੁਰੂ ਨਾਨਕ ਨਗਰ, ਲਾਂਡਰੀ, ਛੰਨਾ ਜੱਟਾਂ ਜੋਧਵਾ, ਡੇਰਾ ਸ਼ਹੀਦ ਭਗਤ ਸਿੰਘ, ਪਪਾਰਾਲਾ ਅਤੇ ਡੇਰਾ ਰਤਨ ਸਿੰਘ ਹਲਕੇ ਦਾ ਦੌਰਾ ਕਰਕੇ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਕਿਸਾਨਾਂ ਅਤੇ ਆਮ ਜਨਤਾ ਦਾ ਚੋਣਾਂ ਵਿੱਚ ਭਰੋਸੇ ਲਈ ਧੰਨਵਾਦ ਕੀਤਾ। ਸ੍ਰੀ ਹੰਸ ਨੇ ਕਿਹਾ ਕਿ ਤੁਹਾਡੇ ਭਰੋਸੇ ਅਤੇ ਸਮਰਥਨ ਨੇ ਤਾਕਤ ਦਿੱਤੀ ਹੈ, ਅਤੇ ਉਹ ਹਰ ਕੀਮਤ ’ਤੇ ਉਨ੍ਹਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ ਅਤੇ ਅਧਿਕਾਰਾਂ ਦੀ ਰੱਖਿਆ ਕਰਨਾ ਅਤੇ ਖੇਤਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਤਰਜੀਹ ਹੋਵੇਗਾ।
ਹੰਸ ਨੇ ਆਪਣੇ ਸੰਬੋਧਨ 'ਚ ਭਾਜਪਾ ਸਰਕਾਰ 'ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ, "ਭਾਜਪਾ ਸਰਕਾਰ ਨੇ ਕਿਸਾਨਾਂ ਦਾ ਸ਼ਾਂਤਮਈ ਢੰਗ ਨਾਲ ਵਿਰੋਧ ਕਰਨ ਦਾ ਹੱਕ ਖੋਹ ਕੇ ਉਨ੍ਹਾਂ ਨਾਲ ਬੇਇਨਸਾਫ਼ੀ ਕੀਤੀ ਹੈ। ਇਹ ਲੋਕਤੰਤਰ ਅਤੇ ਕਿਸਾਨਾਂ ਦੇ ਹੱਕਾਂ 'ਤੇ ਸਿੱਧਾ ਹਮਲਾ ਹੈ।" ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਅਤੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਫੁੱਟ ਪਾਊ ਨੀਤੀਆਂ ਅਪਣਾਈਆਂ ਹਨ।
ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ, "ਸਾਡੇ ਕਿਸਾਨ ਭਰਾਵਾਂ ਨੇ ਆਪਣੇ ਖੂਨ-ਪਸੀਨੇ ਨਾਲ ਇਸ ਦੇਸ਼ ਦੀ ਉਸਾਰੀ ਕੀਤੀ ਹੈ ਪਰ ਭਾਜਪਾ ਨੇ ਉਨ੍ਹਾਂ ਦੇ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਅਤੇ ਅਜੇ ਵੀ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕੀਤਾ।’

Advertisement

Advertisement