ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੋਲਿੰਗ ਬੂਥ ਅੱਗੇ ਸਟਾਲ ਲਾਉਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

08:53 AM Oct 04, 2024 IST

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 3 ਅਕਤੂਬਰ
ਜ਼ਿਲ੍ਹਾ ਚੋਣ ਅਧਿਕਾਰੀ ਅਤੇ ਡਿਪਟੀ ਕਮਿਸ਼ਨਰ ਰਾਜੇਸ਼ ਜੋਗਪਾਲ ਨੇ 5 ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨਿਰਪੱਖ ਤੇ ਸ਼ਾਂਤੀ ਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਆਪਣੇ ਹੁਕਮਾਂ ਵਿਚ ਕਿਹਾ ਕਿ ਵੋਟਾਂ ਵਾਲੇ ਦਿਨ ਪੋਲਿੰਗ ਸਟੇਸ਼ਨ ਤੋਂ 200 ਮੀਟਰ ਦੀ ਦੂਰੀ ਅੰਦਰ ਕਿਸੇ ਵੀ ਉਮੀਦਵਾਰ ਵਲੋਂ ਸਟਾਲ ਲਾਉਣ ’ਤੇ ਪਾਬੰਦੀ ਹੋਵੇਗੀ। ਇਕ ਉਮੀਦਵਾਰ ਨੂੰ ਅਹਾਤੇ ਤੋਂ 200 ਮੀਟਰ ਦੀ ਦੂਰੀ ’ਤੇ ਸਿਰਫ ਇਕ ਸਟਾਲ ਲਾਉਣ ਦੀ ਮਨਜ਼ੂਰੀ ਹੋਵੇਗੀ। ਉਨ੍ਹਾਂ ਕਿਹਾ ਕਿ ਜੋ ਉਮੀਦਵਾਰ ਪੋਲਿੰਗ ਸਟੇਸ਼ਨ ਦੇ ਬਾਹਰ ਆਪਣਾ ਸਟਾਲ ਲਗਾਉਂਦਾ ਹੈ , ਉਸ ਉਮੀਦਵਾਰ ਨੂੰ ਉਸ ਪੋਲਿੰਗ ਸਟੇਸ਼ਨ ਦੇ ਨਾਂ ਤੇ ਸੀਰੀਅਲ ਨੰਬਰ ਦੀ ਲਿਖਤੀ ਜਾਣਕਾਰੀ ਰਿਟਰਨਿੰਗ ਅਧਿਕਾਰੀ ਨੂੰ ਦੇਣੀ ਪਵੇਗੀ। ਸਟਾਲਾਂ ’ਤੇ ਤਾਇਨਾਤ ਵਿਅਕਤੀ ਵੋਟਰਾਂ ਨੂੰ ਪੋਲਿੰਗ ਸਟੇਸ਼ਨ ’ਤੇ ਜਾਣ ਦੇ ਰਾਹ ਵਿਚ ਕੋਈ ਰੁਕਾਵਟ ਨਹੀਂ ਪਾਉਣਗੇ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਇਹ ਯਕੀਨੀ ਬਣਾਉਣਾ ਪਵੇਗਾ ਕਿ ਕਿਸੇ ਵੀ ਅਪਰਾਧਕ ਪਿਛੋਕੜ ਵਾਲੇ ਵਿਅਕਤੀ ਨੂੰ ਸਟਾਲਾਂ ’ਤੇ ਖੜ੍ਹਾ ਨਾ ਕੀਤਾ ਜਾਵੇ। ਅਜਿਹਾ ਸਟਾਲ ਲਗਾਉਣ ਤੋਂ ਪਹਿਲਾਂ ਉਸ ਨੂੰ ਸਥਾਨਕ ਕਾਨੂੰਨਾਂ ਅਧੀਨ ਨਿਗਮਾਂ, ਨਗਰ ਕੌਂਸਲਾਂ, ਜ਼ਿਲ੍ਹਾ ਪਰਿਸ਼ਦਾਂ, ਟਾਊਨ ਏਰੀਆ ਕਮੇਟੀਆਂ ਜਾਂ ਸਥਾਨਕ ਅਥਾਰਿਟੀਆਂ ਤੋਂ ਲਿਖਤੀ ਪ੍ਰਵਾਨਗੀ ਲੈਣੀ ਪਵੇਗੀ। ਉਨ੍ਹਾਂ ਕਿਹਾ ਕਿ ਸਟਾਲਾਂ ਦੀ ਵਰਤੋਂ ਵੋਟਰਾਂ ਨੂੰ ਪਛਾਣ ਪੱਤਰ ਜਾਰੀ ਕਰਨ ਦੇ ਉਦੇਸ਼ ਲਈ ਹੀ ਕੀਤੀ ਜਾਵੇਗੀ ਇਨ੍ਹਾਂ ਪਰਚੀਆਂ ’ਤੇ ਉਮੀਦਵਾਰ ਦਾ ਨਾਂ ਜਾਂ ਉਸ ਦੇ ਚੋਣ ਨਿਸ਼ਾਨ ਦਾ ਜ਼ਿਕਰ ਨਹੀਂ ਹੋਣਾ ਚਾਹੀਦਾ। ਸਟਾਲਾਂ ’ਤੇ ਤਾਇਨਾਤ ਵਿਅਕਤੀ ਵੋਟਰਾਂ ਨੂੰ ਪੋਲਿੰਗ ਸਟੇਸ਼ਨ ’ਤੇ ਜਾਣ ਦੇ ਰਾਹ ਵਿਚ ਕੋਈ ਰੁਕਾਵਟ ਨਹੀਂ ਪਾਉਣਗੇ।

Advertisement

Advertisement