ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਾਰਟ ਸਰਕਟ ਰੋਕਣ ਲਈ ਦਿਸ਼ਾ-ਨਿਰਦੇਸ਼ ਜਾਰੀ

07:29 AM Apr 26, 2024 IST

ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 25 ਅਪਰੈਲ
ਗਰਮੀ ਦੀ ਰੁੱਤ ਕਰਕੇ ਗੁਰਦੁਆਰਿਆਂ ਅੰਦਰ ਬਿਜਲੀ ਦੇ ਸ਼ਾਰਟ ਸਰਕਟ ਨਾਲ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਣ ਲਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (ਨਿਹੰਗ ਸਿੰਘਾਂ) ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਸਮੂਹ ਨਿਹੰਗ ਸਿੰਘਾਂ ਦੀਆਂ ਛਾਉਣੀਆਂ ਦੇ ਪ੍ਰਬੰਧਕਾਂ ਤੇ ਸੇਵਾਦਾਰਾਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਅਸਥਾਨ ਅਤੇ ਸੁਖਆਸਨ ਅਸਥਾਨ ਵੱਲ ਵਿਸ਼ੇਸ਼ ਤੌਰ ’ਤੇ ਚੌਕਸੀ ਨਾਲ ਧਿਆਨ ਦਿੱਤਾ ਜਾਵੇ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਗਰਮੀ ਦੀ ਰੁੱਤ ਕਰਕੇ ਤਾਪਮਾਨ ਬਹੁਤ ਤੇਜ਼ੀ ਨਾਲ ਵਧ ਰਿਹਾ ਹੈ। ਤੇਜ ਲੂ, ਗਰਮ ਹਵਾਵਾਂ, ਮੀਂਹ, ਹਨੇਰੀਆਂ ਅਤੇ ਝੱਖੜਾਂ ਕਾਰਨ ਬਿਜਲੀ ਦੀਆਂ ਤਾਰਾਂ ਨਾਲ ਅਣਕਿਆਸਿਆ ਨੁਕਸਾਨ ਹੋ ਜਾਂਦਾ ਹੈ। ਅਕਸਰ ਵਧੇ ਤਾਪਮਾਨ ਕਾਰਨ ਬਿਜਲੀ ਦੀਆਂ ਤਾਰਾਂ ਪਿਘਲ ਜਾਂਦੀਆਂ ਹਨ ਤੇ ਸ਼ਾਰਟ ਹੋ ਕੇ ਸਮੁੱਚੇ ਗੁਰੂਘਰ ਦਾ ਨੁਕਸਾਨ ਕਰ ਦਿੰਦੀਆਂ ਹਨ। ਜਿੱਥੇ ਸਾਰੇ ਜ਼ਿੰਮੇਵਾਰ ਵਿਅਕਤੀ ਸਰਕਟ ਸ਼ਾਰਟ ਦਾ ਬਹਾਨਾ ਬਣਾ ਕੇ ਆਪਣੇ ਆਪ ਨੂੰ ਬਰੀ ਕਰ ਲੈਂਦੇ ਹਨ। ਉਨ੍ਹਾਂ ਕਿਹਾ ਕਿ ਸਾਰੀ ਬਿਜਲੀ ਫਿਟਿੰਗ ਦਾ ਮੁਆਇਨਾ ਕਰਦੇ ਕਰਵਾਉਂਦੇ ਰਹਿਣਾ ਚਾਹੀਦਾ ਹੈ। ਜਦੋਂ ਗੁਰੂ ਦਰਬਾਰ ਵਿੱਚ ਬਿਜਲੀ ਦੀ ਲੋੜ ਨਾ ਹੋਵੇ ਉਸ ਵੇਲੇ ਮੇਨ ਸਵਿੱਚ ਬੰਦ ਰੱਖਣਾ ਚਾਹੀਦਾ ਹੈ। ਗੁਰੂ ਦਰਬਾਰ ਤੇ ਸੁਖ ਆਸਨ ਅਸਥਾਨਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਕਿਉਂਕਿ ਗੁਰੂਘਰਾਂ ਵਿੱਚ ਸ਼ਰਾਰਤੀ ਅਨਸਰ ਬੇਅਦਬੀ ਕਰ ਸਕਦੇ ਹਨ।

Advertisement

Advertisement
Advertisement