ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਜਰਾਤ: ਤਿੰਨ ਮੰਜ਼ਿਲਾ ਇਮਾਰਤ ਢਹਿਣ ਕਾਰਨ 3 ਦੀ ਮੌਤ

10:12 AM Jul 24, 2024 IST
ਮੰਗਲਵਾਰ, 23 ਜੁਲਾਈ, 2024 ਨੂੰ ਭਾਰੀ ਮਾਨਸੂਨ ਦੀ ਬਾਰਿਸ਼ ਤੋਂ ਬਾਅਦ ਗੁਜਰਾਤ ਦੇ ਸੌਰਾਸ਼ਟਰ ਖੇਤਰ ਦਾ ਹੜ੍ਹ ਵਾਲਾ ਖੇਤਰ। ਪੀਟੀਆਈ

ਅਹਿਮਦਾਬਾਦ, 24 ਜੁਲਾਈ

Advertisement

ਗੁਜਰਾਤ ਦੇ ਦੇਵਭੂਮੀ ਦਵਾਰਕਾ ਜ਼ਿਲ੍ਹੇ ਦੇ ਜਾਮ ਖੰਭਾਲੀਆ ਕਸਬੇ ਵਿੱਚ ਭਾਰੀ ਬਾਰਿਸ਼ ਦੌਰਾਨ ਤਿੰਨ ਮੰਜ਼ਿਲਾ ਇਮਾਰਤ ਢਹਿ ਗਈ, ਜਿਸ ਕਾਰਨ ਇੱਕ ਬਜ਼ੁਰਗ ਔਰਤ ਅਤੇ ਉਸ ਦੀਆਂ ਦੋ ਪੋਤੀਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਗਗਵਾਨੀ ਫਲੀ ਇਲਾਕੇ ਵਿਚ ਕਰੀਬ ਛੇ ਘੰਟੇ ਚੱਲੇ ਰਾਹਤ ਕਾਰਜਾਂ ਤੋਂ ਬਾਅਦ ਪੰਜ ਵਿਅਕਤੀਆਂ ਨੂੰ ਬਚਾਇਆ ਗਿਆ ਜਦਕਿ ਤਿੰਨ ਦੀ ਮੌਤ ਹੋਈ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਐੱਨਡੀਆਰਐੱਫ ਦੀਆਂ ਟੀਮਾਂ ਅਤੇ ਅੱਗ ਬੁਝਾਉ ਦਸਤਿਆਂ ਵੱਲੋਂ ਇਮਾਰਤ ਦੇ ਮਲਬੇ ਨੂੰ ਛੇ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਹਟਾਇਆ ਗਿਆ ਅਤੇ ਜ਼ਖਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਕਿਹਾ ਕਿ ਸੌਰਾਸ਼ਟਰ ਅਤੇ ਦੱਖਣੀ ਗੁਜਰਾਤ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਕਾਰਨ ਨਦੀਆਂ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀਆਂ ਹਨ ਅਤੇ ਡੈਮ ਓਵਰਫਲੋ ਹੋ ਗਏ ਹਨ ਜਿਸ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। -ਪੀਟੀਆਈ

Advertisement
Advertisement
Advertisement