ਗੁਜਰਾਤ: ਕੱਛ ਨੇੜਿਓਂ 120 ਕਰੋੜ ਰੁਪਏ ਦੀ ਕੋਕੀਨ ਬਰਾਮਦ
07:40 AM Oct 08, 2024 IST
Advertisement
ਗਾਂਧੀਧਾਮ, 7 ਅਕਤੂਬਰ
ਗੁਜਰਾਤ ਦੇ ਕੱਛ ਜ਼ਿਲ੍ਹੇ ’ਚ ਗਾਂਧੀਧਾਮ ਸ਼ਹਿਰ ਨੇੜੇ ਖਾੜੀ ਖੇਤਰ ਤੋਂ 12 ਕਿਲੋਗ੍ਰਾਮ ਕੋਕੀਨ ਨਾਲ ਭਰੇ ਦਸ ਪੈਕੇਟ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਦੀ ਕੌਮਾਂਤਰੀ ਬਾਜ਼ਾਰ ’ਚ ਕੀਮਤ 120 ਕਰੋੜ ਰੁਪਏ ਦੱਸੀ ਗਈ ਹੈ। ਕੱਛ-ਪੂਰਬੀ ਡਿਵੀਜ਼ਨ ਦੇ ਐੱਸਪੀ ਸਾਗਰ ਬਾਗਮਾਰ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਤਸਕਰਾਂ ਨੇ ਫੜੇ ਜਾਣ ਤੋਂ ਬਚਣ ਲਈ ਖਾੜੀ ਨੇੜੇ ਪਾਬੰਦੀਸ਼ੁਦਾ ਨਸ਼ੀਲਾ ਪਦਾਰਥ ਲੁਕਾਇਆ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਾਲ ’ਚ ਇਸੇ ਖਾੜੀ ਖੇਤਰ ਤੋਂ ਨਸ਼ੀਲੇ ਪਦਾਰਥਾਂ ਦੀ ਤੀਜੀ ਸਭ ਤੋਂ ਵੱਡੀ ਬਰਾਮਦਗੀ ਹੈ। ਉਨ੍ਹਾਂ ਦੱਸਿਆ ਕਿ ਇੱਕ ਵਿਸ਼ੇਸ਼ ਸੂਚਨਾ ਦੇ ਆਧਾਰ ’ਤੇ ਪੁਲੀਸ ਨੇ ਲੰਘੀ ਰਾਤ ਖਾੜੀ ਨੇੜਲੇ ਇਲਾਕੇ ਦੀ ਤਲਾਸ਼ੀ ਲਈ ਤੇ 120 ਕਰੋੜ ਰੁਪਏ ਦੇ ਮੁੱਲ ਦੇ ਕੋਕੀਨ ਨਾਲ ਭਰੇ 10 ਪੈਕੇਟ ਬਰਾਮਦ ਕੀਤੇ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ
Advertisement
Advertisement
Advertisement