For the best experience, open
https://m.punjabitribuneonline.com
on your mobile browser.
Advertisement

ਗੁਜਰਾਤ: ਵਿਦੇਸ਼ੀ ਵਿਦਿਆਰਥੀਆਂ ’ਤੇ ਹਮਲੇ ਦੇ ਮਾਮਲੇ ’ਚ ਪੰਜ ਗ੍ਰਿਫ਼ਤਾਰ

07:09 AM Mar 19, 2024 IST
ਗੁਜਰਾਤ  ਵਿਦੇਸ਼ੀ ਵਿਦਿਆਰਥੀਆਂ ’ਤੇ ਹਮਲੇ ਦੇ ਮਾਮਲੇ ’ਚ ਪੰਜ ਗ੍ਰਿਫ਼ਤਾਰ
Advertisement

ਅਹਿਮਦਾਬਾਦ, 18 ਮਾਰਚ
ਗੁਜਰਾਤ ਯੂਨੀਵਰਸਿਟੀ ਦੇ ਹੋਸਟਲ ’ਚ ਨਮਾਜ਼ ਅਦਾ ਕਰਨ ’ਤੇ ਵਿਦੇਸ਼ੀ ਵਿਦਿਆਰਥੀਆਂ ਉਪਰ ਹਮਲਾ ਕਰਨ ਦੇ ਮਾਮਲੇ ’ਚ ਪੁਲੀਸ ਨੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਯੂਨੀਵਰਸਿਟੀ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਨਵੇਂ ਵਿੰਗ ’ਚ ਤਬਦੀਲ ਕਰਨ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਐਕਸ-ਸਰਵਿਸਮੈੱਨ ਤਾਇਨਾਤ ਕਰਨ ਦਾ ਫ਼ੈਸਲਾ ਲਿਆ ਹੈ। ਪੁਲੀਸ ਨੇ ਹਮਲਾਵਰਾਂ ਦੀ ਭਾਲ ਲਈ 9 ਟੀਮਾਂ ਬਣਾਈਆਂ ਹਨ। ਉਧਰ ਗੁਜਰਾਤ ਹਾਈ ਕੋਰਟ ਨੇ ਇਕ ਵਕੀਲ ਵੱਲੋਂ ਇਸ ਮਾਮਲੇ ਦਾ ਖੁਦ ਹੀ ਨੋਟਿਸ ਲੈਣ ਦੀ ਕੀਤੀ ਗਈ ਅਪੀਲ ਨੂੰ ਨਕਾਰ ਦਿੱਤਾ ਅਤੇ ਕਿਹਾ ਕਿ ਹਾਈ ਕੋਰਟ ਨੂੰ ਜਾਂਚ ਏਜੰਸੀ ਨਾ ਬਣਾਇਆ ਜਾਵੇ। ਚੀਫ਼ ਜਸਟਿਸ ਸੁਨੀਤਾ ਅਗਰਵਾਲ ਦੀ ਅਗਵਾਈ ਹੇਠਲੇ ਬੈਂਚ ਨੇ ਕਿਹਾ ਕਿ ਉਹ ਸੰਵਿਧਾਨਕ ਅਦਾਰਾ ਹੈ ਅਤੇ ਕੋਈ ਪੁਲੀਸ ਇੰਸਪੈਕਟਰ ਨਹੀਂ ਹਨ ਜਿਹੜੇ ਇਸ ਮਾਮਲੇ ਦੀ ਜਾਂਚ ਕਰਨ। ਉਨ੍ਹਾਂ ਕਿਹਾ ਕਿ ਪੁਲੀਸ ਇਸ ਮਾਮਲੇ ਨਾਲ ਸਿੱਝੇਗੀ। ਯੂਨੀਵਰਸਿਟੀ ਨੇ ਵਿਦੇਸ਼ੀ ਵਿਦਿਆਰਥੀ ਸਲਾਹਕਾਰ ਕਮੇਟੀ ਬਣਾਉਣ ਦਾ ਐਲਾਨ ਵੀ ਕੀਤਾ ਹੈ। ਗੁਜਰਾਤ ਯੂਨੀਵਰਸਿਟੀ ਦੀ ਵਾਈਸ ਚਾਂਸਲਰ ਨੀਰਜਾ ਗੁਪਤਾ ਨੇ ਸਟੱਡੀ ਅਬਰੌਡ ਪ੍ਰੋਗਰਾਮ ਕੋਆਰਡੀਨੇਟਰ ਅਤੇ ਐੱਨਆਰਆਈ ਹੋਸਟਲ ਵਾਰਡਨ ਨੂੰ ਤੁਰੰਤ ਬਦਲਣ ਦਾ ਐਲਾਨ ਕੀਤਾ। ਡੀਸੀਪੀ ਤੁਰਣ ਦੁੱਗਲ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ। ਪੁਲੀਸ ਨੇ 20-25 ਹਮਲਾਵਰਾਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਹੈ। ਹਮਲੇ ਮਗਰੋਂ ਸ੍ਰੀਲੰਕਾ ਅਤੇ ਤਾਜਿਕਿਸਤਾਨ ਦੇ ਦੋ ਵਿਦਿਆਰਥੀਆਂ ਨੂੰ ਹਸਪਤਾਲ ’ਚ ਦਾਖ਼ਲ ਕਰਾਇਆ ਸੀ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਣਧੀਰ ਜੈਸਵਾਲ ਨੇ ਲੰਘੇ ਦਿਨ ਘਟਨਾ ਦੀ ਨਿਖੇਧੀ ਕੀਤੀ ਸੀ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×