ਗੁਜਰਾਤ ਮੀਂਹ: ਕੇਂਦਰੀ ਗ੍ਰਹਿ ਮੰਤਰੀ ਸ਼ਾਹ ਨੇ ਮੁੱਖ ਮੰਤਰੀ ਪਟੇਲ ਤੋਂ ਸਥਿਤੀ ਬਾਰੇ ਜਾਣਕਾਰੀ ਲਈ
12:11 PM Jul 02, 2023 IST
ਨਵੀਂ ਦਿੱਲੀ, 2 ਜੁਲਾਈ
Advertisement
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੁਜਰਾਤ ਵਿੱਚ ਬਣੀ ਹੜ੍ਹ ਵਰਗੀ ਸਥਿਤੀ ਨੂੰ ਲੈ ਕੇ ਅੱਜ ਮੁੱਖ ਮੰਤਰੀ ਭੁਪੇਂਦਰ ਪਟੇਲ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਇਸ ਮੁਸ਼ਕਲ ਸਮੇਂ ਵਿੱਚ ਲੋਕਾਂ ਦੇ ਨਾਲ ਹਨ। ਗੁਜਰਾਤ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਕਾਰਨ ਸ਼ਹਿਰਾਂ ਦੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ ਅਤੇ ਹੜ੍ਹ ਵਰਗੀ ਸਥਿਤੀ ਬਣ ਗਈ ਹੈ। ਸ਼ਾਹ ਨੇ ਟਵੀਟ ਕੀਤਾ, ‘‘ਗੁਜਰਾਤ ਵਿੱਚ ਭਾਰੀ ਮੀਂਹ ਕਾਰਨ ਕਈ ਥਾਵਾਂ ’ਤੇ ਪੈਦਾ ਹੋਈ ਹੜ੍ਹ ਵਰਗੀ ਸਥਿਤੀ ਤੋਂ ਪ੍ਰਭਾਵਿਤ ਲੋਕਾਂ ਨੂੰ ਸਰਕਾਰ ਹਰ ਸੰਭਵ ਮਦਦ ਪ੍ਰਦਾਨ ਕਰਨ ਵਿੱਚ ਪੂਰੀ ਤਰ੍ਹਾਂ ਜੁਟੀ ਹੋਈ ਹੈ।’’
Advertisement
Advertisement