ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਜਰਾਤ: ਹੜ੍ਹ ਪ੍ਰਭਾਵਿਤ ਜੂਨਾਗੜ੍ਹ ਜ਼ਿਲ੍ਹੇ ’ਚ ਤਿੰਨ ਹਜ਼ਾਰ ਲੋਕਾਂ ਨੂੰ ਕੱਢਿਆ

04:22 PM Jul 23, 2023 IST
ਜੂਨਾਗੜ੍ਹ ਵਿੱਚ ਭਾਰੀ ਮੀਂਹ ਮਗਰੋਂ ਸੜਕਾਂ ’ਤੇ ਭਰਿਆ ਪਾਣੀ।

ਅਹਿਮਦਾਬਾਦ, 23 ਜੁਲਾਈ
ਜ਼ੋਰਦਾਰ ਮੀਂਹ ਤੋਂ ਇੱਕ ਦਨਿ ਬਾਅਦ ਅੱਜ ਗੁਜਰਾਤ ਦੇ ਜੂਨਾਗੜ੍ਹ ਜ਼ਿਲ੍ਹੇ ਵਿੱਚ ਹੜ੍ਹ ਦਾ ਪਾਣੀ ਘਟ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹੁਣ ਸਾਰਾ ਧਿਆਨ ਆਮ ਸਥਿਤੀ ਬਹਾਲ ਕਰਨ ’ਤੇ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਲਗਪਗ 3000 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਮੌਸਮ ਵਿਭਾਗ ਨੇ ਅੱਜ ਗੁਜਰਾਤ ਲਈ ‘ਓਰੇਂਜ’ ਅਲਰਟ ਜਾਰੀ ਕਰਦਿਆਂ ਕਿਹਾ ਕਿ ਸੂਬੇ ਵਿੱਚ 24 ਜੁਲਾਈ ਤੱਕ ਦਰਮਿਆਨੇ ਤੋਂ ਬਹੁਤ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ। ਪੇਸ਼ੀਨਗੋਈ ਕੀਤੀ ਗਈ ਹੈ ਕਿ ਅਗਲੇ 24 ਘੰਟਿਆਂ ਦੌਰਾਨ ਦੇਵਭੂਮੀ ਦੁਆਰਕਾ, ਰਾਜਕੋਟ, ਭਾਵਨਗਰ ਅਤੇ ਵਲਸਾਦ ਜ਼ਿਲ੍ਹਿਆਂ ਵਿੱਚ ਬਹੁਤ ਜ਼ਿਆਦਾ ਮੀਂਹ ਪੈ ਸਕਦਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸਵੇਰੇ ਛੇ ਵਜੇ ਤੱਕ ਪਿਛਲੇ 24 ਘੰਟਿਆਂ ਦੌਰਾਨ ਜੂਨਾਗੜ੍ਹ ਵਿੱਚ 241 ਐੱਮਐੱਮ ਮੀਂਹ ਦਰਜ ਕੀਤਾ ਗਿਆ। ਮੀਂਹ ਕਾਰਨ ਨੀਵੀਆਂ ਥਾਵਾਂ ’ਤੇ ਪਾਣੀ ਭਰ ਗਿਆ, ਕਾਰਾਂ ਨੂੰ ਭਾਰੀ ਨੁਕਸਾਨ ਪੁੱਜਾ ਹੈ ਅਤੇ ਅਚਾਨਕ ਆਏ ਹੜ੍ਹ ਵਿੱਚ ਪਸ਼ੂ ਵਹਿ ਗਏ ਹਨ। -ਪੀਟੀਆਈ

Advertisement

Advertisement
Advertisement