For the best experience, open
https://m.punjabitribuneonline.com
on your mobile browser.
Advertisement

ਗੁਲਾਬ ਚੰਦ ਕਟਾਰੀਆ ਪੰਜਾਬ ਦੇ ਨਵੇਂ ਰਾਜਪਾਲ ਨਿਯੁਕਤ

10:43 AM Jul 28, 2024 IST
ਗੁਲਾਬ ਚੰਦ ਕਟਾਰੀਆ ਪੰਜਾਬ ਦੇ ਨਵੇਂ ਰਾਜਪਾਲ ਨਿਯੁਕਤ
ਗੁਲਾਬ ਚੰਦ ਕਟਾਰੀਆ
Advertisement

ਚੰਡੀਗੜ੍ਹ/ਨਵੀਂ ਦਿੱਲੀ, 28 ਜੁਲਾਈ
ਅਸਾਮ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਪੰਜਾਬ ਦੇ ਨਵੇਂ ਰਾਜਪਾਲ ਹੋਣਗੇ। ਕਟਾਰੀਆ ਰਾਜਸਥਾਨ ਭਾਜਪਾ ਦੇ ਸੀਨੀਅਰ ਆਗੂ ਹਨ ਤੇ ਉਹ ਬਨਵਾਰੀ ਲਾਲ ਪੁਰੋਹਿਤ ਦੀ ਥਾਂ ਲੈਣਗੇ। ਪੁਰੋਹਿਤ ਨੇ 3 ਫਰਵਰੀ ਨੂੰ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸਵੀਕਾਰ ਕਰ ਲਿਆ ਹੈ। ਸ਼ਨਿੱਚਰਵਾਰ ਦੇਰ ਰਾਤ ਨੂੰ ਕੀਤੀਆਂ ਕੁਝ ਨਵੀਆਂ ਨਿਯੁਕਤੀਆਂ ਤੇ ਫੇਰਬਦਲ ਵਿਚ ਰਾਸ਼ਟਰਪਤੀ ਮੁਰਮੂ ਨੇ ਛੇ ਨਵੇਂ ਰਾਜਪਾਲਾਂ ਨੂੰ ਨਿਯੁਕਤ ਤੇ ਤਿੰਨ ਨੂੰ ਤਬਦੀਲ ਕੀਤਾ ਹੈ। ਮਹਾਰਾਸ਼ਟਰ ਅਸੈਂਬਲੀ ਦੇ ਸਾਬਕਾ ਸਪੀਕਰ ਹਰੀਭਾਊ ਕਿਸ਼ਨਰਾਓ ਬਾਗੜੇ ਨੂੰ ਰਾਜਸਥਾਨ ਦਾ ਰਾਜਪਾਲ ਜਦੋਂਕਿ ਤ੍ਰਿਪੁਰਾ ਦੇ ਸਾਬਕਾ ਉਪ ਮੁੱਖ ਮੰਤਰੀ ਜਿਸ਼ਨੂ ਦੇਵ ਵਰਮਾ ਨੂੰ ਤਿਲੰਗਾਨਾ ਦਾ ਰਾਜਪਾਲ ਲਾਇਆ ਗਿਆ ਹੈ। ਸਾਬਕਾ ਰਾਜ ਸਭਾ ਮੈਂਬਰ ਓਮ ਪ੍ਰਕਾਸ਼ ਮਾਥੁਰ ਨੂੰ ਸਿੱਕਿਮ, ਸਾਬਕਾ ਕੇਂਦਰੀ ਮੰਤਰੀ ਸੰਤੋਸ਼ ਕੁਮਾਰ ਗੰਗਵਾਰ ਨੂੰ ਝਾਰਖੰਡ, ਅਸਾਮ ਤੋਂ ਸਾਬਕਾ ਲੋਕ ਸਭਾ ਮੈਂਬਰ ਰਮਨ ਡੇਕਾ ਨੂੰ ਛੱਤੀਸਗੜ੍ਹ, ਕਰਨਾਟਕ ਸਰਕਾਰ ’ਚ ਸਾਬਕਾ ਮੰਤਰੀ ਸੀ.ਐੱਚ.ਵਿਜੈਸ਼ੰਕਰ ਨੂੰ ਮੇਘਾਲਿਆ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਝਾਰਖੰਡ ਦੇ ਮੌਜੂਦਾ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨੂੰ ਮਹਾਰਾਸ਼ਟਰ ਤਬਦੀਲ ਕੀਤਾ ਗਿਆ ਹੈ। ਇਸੇ ਤਰ੍ਹਾਂ ਸਿਕਿੱਮ ਦੇ ਰਾਜਪਾਲ ਲਕਸ਼ਣ ਪ੍ਰਸਾਦ ਅਚਾਰੀਆ ਨੂੰ ਅਸਾਮ ਤਬਦੀਲ ਕਰਨ ਦੇ ਨਾਲ ਮਨੀਪੁਰ ਦੇ ਰਾਜਪਾਲ ਦਾ ਵਧੀਕ ਚਾਰਜ ਵੀ ਦਿੱਤਾ ਗਿਆ ਹੈ। ਸਾਬਕਾ ਆਈਏਐੱਸ ਅਧਿਕਾਰੀ ਕੇ.ਕੈਲਾਸ਼ਨਾਥਨ ਨੂੰ ਪੁੱਡੂਚੇਰੀ ਦਾ ਰਾਜਪਾਲ ਲਾਇਆ ਗਿਆ ਹੈ। -ਆਈਏਐੱਨਐੱਸ

Advertisement

Advertisement
Author Image

Advertisement
Advertisement
×