ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁੰਮਟੀ ਕਲਾਂ-ਭਗਤਾ ਭਾਈ ਸੜਕ ਦਾ ਕੰਮ ਮੁਕੰਮਲ ਨਾ ਹੋਣ ਕਾਰਨ ਲੋਕ ਔਖੇ

08:04 AM Jul 16, 2024 IST
ਭਗਤਾ ਭਾਈ-ਗੁੰਮਟੀ ਕਲਾਂ ਸੜਕ ਦਾ ਅਧੂਰਾ ਪਿਆ ਕੰਮ।

ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 15 ਜੁਲਾਈ
ਇੱਥੇ ਭਗਤਾ ਭਾਈ ਤੋਂ ਗੁੰਮਟੀ ਕਲਾਂ ਨੂੰ ਜਾਂਦੀ ਸੜਕ ਦਾ ਨਿਰਮਾਣ ਕਾਰਜ ਨੇਪਰੇ ਨਾ ਚੜ੍ਹਨ ਕਾਰਨ ਰਾਹਗੀਰ ਪ੍ਰੇਸ਼ਾਨ ਹਨ। ਇਸ ਸੜਕ ਤੋਂ ਉੱਡਦੀ ਧੂੜ-ਮਿੱਟੀ ਕਾਰਨ ਨਾਲ ਲੱਗਦੇ ਘਰਾਂ ਵਾਲੇ ਲੋਕਾਂ ਨੂੰ ਵੀ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ‘ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ’ ਤਹਿਤ ਇਸ ਸੜਕ ਦਾ ਕੰਮ 22 ਅਕਤੂਬਰ 2021 ਵਿੱਚ ਸ਼ੁਰੂ ਹੋਇਆ ਸੀ ਅਤੇ ਇਹ 21 ਜਨਵਰੀ 2023 ਵਿੱਚ ਨੇਪਰੇ ਚਾੜ੍ਹਿਆ ਜਾਣਾ ਸੀ, ਪਰ ਹੁਣ ਲਗਭਗ ਡੇਢ ਸਾਲ ਦਾ ਸਮਾਂ ਹੋਰ ਬੀਤਣ ਦੇ ਬਾਵਜੂਦ ਇਸ ਸੜਕ ਦਾ ਵੱਡਾ ਕੰਮ ਅਧੂਰਾ ਪਿਆ ਹੈ।
ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਜ਼ਿਲ੍ਹਾ ਖਜ਼ਾਨਚੀ ਕਰਮਜੀਤ ਸਿੰਘ ਜੇਈ ਭਗਤਾ ਤੇ ਨੌਜਵਾਨ ਆਗੂ ਸੰਦੀਪ ਸਿੰਘ ਭਗਤਾ ਨੇ ਦੱਸਿਆ ਕਿ ਇਸ ਸੜਕ ਦਾ ਨਿਰਮਾਣ ਕਾਰਜ ਅੱਧ-ਵਿਚਕਾਰ ਲਟਕਣ ਕਾਰਨ ਸੜਕ ਕਿਨਾਰੇ ਲੱਗੇ ਪੱਥਰਾਂ ਦੇ ਢੇਰ ਅਤੇ ਇਸ ਸੜਕ ਉੱਪਰ ਪਾਇਆ ਗਿਆ ਪੱਥਰ ਉੱਖੜਨ ਕਾਰਨ ਇੱਥੋਂ ਲੰਘਣ ਵਾਲੇ ਵਾਹਨਾਂ ਖ਼ਾਸ ਕਰਕੇ ਦੋਪਹੀਆ ਵਾਹਨ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਭਗਤਾ ਭਾਈ ਇਲਾਕੇ ਦੇ ਲੋਕਾਂ ਨੂੰ ਰਾਮਪੁਰਾ ਫੂਲ ਤੇ ਭਾਈ ਰੂਪਾ ਨਾਲ ਮਿਲਾਉਣ ਲਈ ਇਹ ਘੱਟ ਪੈਂਡੇ ਵਾਲੀ ਮੁੱਖ ਸੜਕ ਹੈ ਪਰ ਹੁਣ ਇਸ ਦਾ ਬੁਰਾ ਹਾਲ ਹੋਣ ਕਾਰਨ ਰਾਹਗੀਰਾਂ ਨੂੰ ਰਾਮਪੁਰਾ ਫੂਲ ਵਗੈਰਾ ਜਾਣ ਲਈ ਸਲਾਬਤਪੁਰਾ ਵਿੱਚੋਂ ਘੁੰਮ ਕੇ ਜਾਣਾ ਪੈਂਦਾ ਹੈ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਇਸ ਪਾਸੇ ਧਿਆਨ ਨਾ ਦਿੱਤਾ ਤਾਂ ਲੋਕ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਇਲਾਕੇ ਦੇ ਲੋਕਾਂ ਨੇ ਮੰਗ ਕੀਤੀ ਕਿ ਇਸ ਸੜਕ ਦਾ ਕੰਮ ਜਲਦੀ ਨੇਪਰੇ ਚਾੜ੍ਹਿਆ ਜਾਵੇ।
ਠੇਕੇਦਾਰ ਨੇ ਕਿਹਾ ਕਿ ਇਸ ਸੜਕ ਦਾ ਰਹਿੰਦਾ ਨਿਰਮਾਣ ਕਾਰਜ ਅੱਜ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ, ਜੋ ਜਲਦ ਹੀ ਨੇਪਰੇ ਚਾੜ੍ਹ ਦਿੱਤਾ ਜਾਵੇਗਾ।

Advertisement

Advertisement
Advertisement