ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਕੂਲਾ ਦੇ ਰੇਸਤਰਾਂ ਵਿੱਚ ਗੋਲੀਆਂ ਚੱਲੀਆਂ, ਤਿੰਨ ਹਲਾਕ

06:30 AM Dec 24, 2024 IST
ਮਾਮਲੇ ਦੀ ਜਾਂਚ ਕਰਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਪੀਟੀਆਈ

ਪੀਪੀ ਵਰਮਾ
ਪੰਚਕੂਲਾ, 23 ਦਸੰਬਰ
ਪੰਚਕੂਲਾ ਦੇ ਮੋਰਨੀ ਨੂੰ ਜਾਂਦੀ ਸੜਕ ’ਤੇ ਪਿੰਡ ਬੁਰਜ ਕੋਟੀਆਂ ਨੇੜੇ ਸਥਿਤ ਰੇਸਤਰਾਂ ਵਿੱਚ ਗੋਲੀਬਾਰੀ ਵਿੱਚ ਮੁਟਿਆਰ ਸਣੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਵਿੱਕੀ (31), ਵਨੀਤ (28) ਅਤੇ ਨੀਆ (20) ਦੇ ਰੂਪ ਵਿੱਚ ਹੋਈ ਹੈ। ਇਹ ਤਿੰਨੋਂ ਰੇਸਤਰਾਂ ਵਿੱਚ ਜਨਮ ਦਿਨ ਪਾਰਟੀ ਵਿੱਚ ਆਏ ਸਨ। ਵਨੀਤ, ਵਿੱਕੀ ਦਾ ਭਾਣਜਾ ਸੀ। ਪੁਲੀਸ ਅਨੁਸਾਰ ਉਨ੍ਹਾਂ ਨੂੰ ਇਸ ਘਟਨਾ ਬਾਰੇ ਜਾਣਕਾਰੀ ਤੜਕੇ 3.30 ਵਜੇ ਮਿਲੀ। ਉਸ ਨੇ ਦੱਸਿਆ ਕਿ ਕਾਲੇ ਰੰਗ ਦੀ ਗੱਡੀ ਵਿੱਚ ਆਏ ਤਿੰਨ ਨੌਜਵਾਨਾਂ ’ਚੋਂ ਦੋ ਨੇ ਰੈਸਤਰਾਂ ਦੀ ਪਾਰਕਿੰਗ ਵਿੱਚ ਅੱਧੀ ਦਰਜਨ ਤੋਂ ਵੱਧ ਗੋਲੀਆਂ ਚਲਾਈਆਂ, ਜੋ ਵਨੀਤ, ਵਿੱਕੀ ਅਤੇ ਨੀਆ ਦੇ ਲੱਗੀਆਂ। ਇਸ ਮਗਰੋਂ ਉਨ੍ਹਾਂ ਨੂੰ ਤੁਰੰਤ ਪੰਚਕੂਲਾ ਦੇ ਸੈਕਟਰ-6 ਵਿਚਲੇ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਇਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਚਸ਼ਮਦੀਦਾਂ ਅਨੁਸਾਰ ਘਟਨਾ ਤੋਂ ਬਾਅਦ ਨੌਜਵਾਨ ਗੱਡੀ ਵਿੱਚ ਫ਼ਰਾਰ ਹੋ ਗਏ। ਇਸ ਬਾਰੇ ਸੂਚਨਾ ਮਿਲਦੇ ਹੀ ਪੁਲੀਸ ਮੌਕੇ ’ਤੇ ਪਹੁੰਚ ਗਈ। ਪੁਲੀਸ ਨੂੰ ਇਸ ਹਮਲੇ ਵਿੱਚ ਰੰਜਿਸ਼ ਦਾ ਖਦਸ਼ਾ ਹੈ। ਉਨ੍ਹਾਂ ਰੈਸਤਰਾਂ ਅਤੇ ਆਸਪਾਸ ਦੇ ਇਲਾਕੇ ਦੀ ਸੀਸੀਟੀਵੀ ਫੁਟੇਜ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਮੌਕੇ ’ਤੇ ਫੋਰੈਂਸਿਕ ਅਤੇ ਕ੍ਰਾਈਮ ਬ੍ਰਾਂਚ ਦੀਆਂ ਟੀਮਾਂ ਵੀ ਬੁਲਾ ਲਈਆਂ ਗਈਆਂ ਹਨ।

Advertisement

Advertisement