ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਾਗਪੁਰ ਨੇੜੇ ਧਮਾਕਾਖੇਜ਼ ਸਮੱਗਰੀ ਬਣਾਉਣ ਵਾਲੀ ਫੈਕਟਰੀ ’ਚ ਧਮਾਕਾ, ਛੇ ਹਲਾਕ

04:39 PM Jun 13, 2024 IST
ਨਾਗਪੁਰ, 13 ਜੂਨਮਹਾਰਾਸ਼ਟਰ ਵਿੱਚ ਨਾਗਪੁਰ ਸ਼ਹਿਰ ਨੇੜੇ ਧਮਾਕਾਖੇਜ਼ ਸਮੱਗਰੀ ਬਣਾਉਣ ਵਾਲੀ ਇਕ ਫੈਕਟਰੀ ’ਚ ਅੱਜ ਬਾਅਦ ਦੁਪਹਿਰ ਹੋਏ ਧਮਾਕੇ ਵਿੱਚ ਪੰਜ ਔਰਤਾਂ ਸਣੇ ਛੇ ਵਰਕਰਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਪੁਲੀਸ ਨੇ ਦਿੱਤੀ। ਇਹ ਘਟਨਾ ਇੱਥੋਂ ਕਰੀਬ 25 ਕਿਲੋਮੀਟਰ ਦੂਰ ਹਿੰਗਨਾ ਪੁਲੀਸ ਥਾਣੇ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਪਿੰਡ ਧਮਨਾ ਵਿੱਚ ਸਥਿਤ ਚਾਮੁੰਡੀ ਐਕਸਪਲੋਸਿਵ ਪ੍ਰਾਈਵੇਟ ਲਿਮਿਟਡ ਨਾਮ ਦੀ ਫੈਕਟਰੀ ’ਚ ਬਾਅਦ ਦੁਪਹਿਰ 1 ਵਜੇ ਦੇ ਕਰੀਬ ਵਾਪਰੀ। ਨਾਗਪੁਰ ਦੇ ਪੁਲੀਸ ਕਮਿਸ਼ਨਰ ਰਵਿੰਦਰ ਸਿੰਘਲ ਨੇ ਦੱਸਿਆ ਕਿ ਕੁੱਲ ਨੌਂ ਜ਼ਖ਼ਮੀਆਂ ਨੂੰ ਸ਼ਹਿਰ ਦੇ ਦੋ ਨਿੱਜੀ ਹਸਪਤਾਲਾਂ ਵਿੱਚ ਲਿਜਾਇਆ ਗਿਆ। ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਜ਼ਖ਼ਮੀਆਂ ਵਿੱਚੋਂ ਪੰਜ ਔਰਤਾਂ ਅਤੇ ਇਕ ਪੁਰਸ਼ ਦੀ ਇਲਾਜ ਦੌਰਾਨ ਮੌਤ ਹੋ ਗਈ। ਇਕ ਹੋਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਜਿਸ ਵੇਲੇ ਧਮਾਕਾ ਹੋਇਆ ਉਦੋਂ ਜ਼ਿਆਦਾਤਰ ਮਜ਼ਦੂਰ ਧਮਾਕਾਖੇਜ਼ ਸਮੱਗਰੀ ਦੀ ਪੈਕਿੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ। -ਪੀਟੀਆਈ
Advertisement

Advertisement
Advertisement