ਜੰਡਿਆਲਾ ਗੁਰੂ ਵਿੱਚ ਕਰਿਆਨੇ ਦੀ ਦੁਕਾਨ ਦੇ ਬਾਹਰ ਚੱਲੀਆਂ ਗੋਲੀਆਂ
07:56 PM Jun 05, 2025 IST
ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 5 ਮਈ
Advertisement
ਇਥੇ ਵੈਰੋਵਾਲ ਰੋਡ ਉੱਪਰ ਸਰਲੀ ਵਾਲਿਆਂ ਦੀ ਦੁਕਾਨ ਉੱਪਰ ਦੁਪਹਿਰ ਸਮੇਂ ਤਿੰਨ ਨਕਾਬ ਪੋਸ਼ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਚਲਾਈਆਂ। ਇਸ ਦੌਰਾਨ ਰਿਕਸ਼ੇ ਉੱਪਰ ਡਲਿਵਰੀ ਕਰਨ ਆਏ ਵਿਅਕਤੀ ਨੂੰ ਦੋ ਗੋਲੀਆਂ ਲੱਗੀਆਂ, ਜਿਸ ਦੀ ਪਛਾਣ ਸਥਾਨਕ ਮੁਹੱਲਾ ਸ਼ੇਖੂਪੁਰਾ ਦੇ ਕਸ਼ਮੀਰ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਕਰਿਆਨੇ ਦੀ ਦੁਕਾਨ ਚਲਾਉਣ ਵਾਲੇ ਸੁਰਿੰਦਰ ਕੁਮਾਰ ਨੂੰ ਕੁਝ ਸਮਾਂ ਪਹਿਲਾਂ ਫਿਰੌਤੀ ਲਈ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਦੁਕਾਨਦਾਰ ਨੇ ਇਸ ਬਾਰੇ ਪੁਲੀਸ ਨੂੰ ਵੀ ਸੂਚਿਤ ਕੀਤਾ ਸੀ, ਪਰ ਪੁਲੀਸ ਵੱਲੋਂ ਕੋਈ ਵੀ ਸੁਰੱਖਿਆ ਨਹੀਂ ਦਿੱਤੀ ਗਈ। ਸਥਾਨਕ ਕਿਸਾਨ ਨੇਤਾ ਦਲਜੀਤ ਸਿੰਘ ਖਾਲਸਾ ਨੇ ਇਸ ਘਟਨਾ ਦੇ ਹਵਾਲੇ ਨਾਲ ਕਿਹਾ ਕਿ ਜੰਡਿਆਲਾ ਗੁਰੂ ਵਿੱਚ ਲੋਕਾਂ ਦੀ ਸੁਰੱਖਿਆ ਰੱਬ ਭਰੋਸੇ ਹੈ।
Advertisement
ਉੱਧਰ ਐੱਸਐੱਚਓ ਥਾਣਾ ਜੰਡਿਆਲਾ ਗੁਰੂ ਹਰਚੰਦ ਸਿੰਘ ਨੇ ਕਿਹਾ ਕਿ ਜ਼ਖ਼ਮੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਤੇ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।
Advertisement