ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਬਚਨ ਸਿੰਘ ਸਿੱਧੂ ਯਾਦਗਾਰੀ ਇਨਾਮ ਵੰਡ ਸਮਾਗਮ ਕਰਵਾਇਆ

07:45 AM Aug 08, 2024 IST
ਹੋਣਹਾਰ ਬੱਚਿਆਂ ਦਾ ਸਨਮਾਨ ਕੀਤੇ ਜਾਣ ਦੀ ਝਲਕ।

ਪੱਤਰ ਪ੍ਰੇਰਕ
ਭਗਤਾ ਭਾਈ, 7 ਅਗਸਤ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿਆਲਪੁਰਾ ਮਿਰਜ਼ਾ ਵਿੱਚ 11ਵਾਂ ਗੁਰਬਚਨ ਸਿੰਘ ਸਿੱਧੂ ਯਾਦਗਾਰੀ ਸਨਮਾਨ ਸਮਾਗਮ ਕਰਵਾਇਆ ਗਿਆ ਜਿਸ ’ਚ ਸਿੱਧੂ ਪਰਿਵਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਤੀਜਿਆਂ ਵਿੱਚੋਂ ਚੰਗੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਅਨੀਤਾ ਗੋਇਲ ਅਤੇ ਟਰਾਂਸਪੋਰਟਰ ਤੀਰਥ ਸਿੰਘ ਸਿੱਧੂ ਨੇ ਇਸ ਉਪਰਾਲੇ ਲਈ ਗੁਰਬਚਨ ਸਿੰਘ ਸਿੱਧੂ ਦੇ ਪੁੱਤਰਾਂ ਹਰਪਾਲ ਸਿੰਘ ਸਿੱਧੂ ਲੋਕਲ ਆਡਿਟ, ਰਣਧੀਰ ਸਿੰਘ ਸਿੱਧੂ, ਜਸਵੀਰ ਸਿੰਘ ਸਿੱਧੂ, ਗੁਰਮੀਤ ਸਿੰਘ ਸਿੱਧੂ, ਬਲਾਕ ਅਫ਼ਸਰ ਵਣ ਵਿਭਾਗ ਹਰਜੀਤ ਸਿੰਘ ਸਿੱਧੂ ਤੇ ਇੰਸਪੈਕਟਰ ਬਲਜੀਤ ਸਿੰਘ ਸਿੱਧੂ ਦਾ ਧੰਨਵਾਦ ਕੀਤਾ। ਹਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਸਮਾਗਮ ਦੌਰਾਨ ਪਰਿਵਾਰ ਵੱਲੋਂ ਸਕੂਲ ਦੇ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਦੇ 19 ਬੱਚਿਆਂ ਨੂੰ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਸਕੂਲ ਕਮੇਟੀ ਦੇ ਚੇਅਰਮੈਨ ਸੁਖਦੇਵ ਸਿੰਘ, ਕਮੇਟੀ ਮੈਂਬਰ ਬਲਵਿੰਦਰ ਸਿੰਘ ਸੇਠੀ, ਰਾਮ ਜਸਪਾਲ ਸਿੰਘ ਤੇ ਮਾਸਟਰ ਕਰਮ ਸਿੰਘ ਦਿਆਲਪੁਰਾ ਹਾਜ਼ਰ ਸਨ।

Advertisement

Advertisement